ਕਾਦੀਆਂ/ਬਟਾਲਾ:- ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਬੀ.ਡੀ.ਪੀ.ਓ ਦਫ਼ਤਰ ਕਾਦੀਆ ਵਿਖੇ ਪਿੰਡਾਂ ਦੇ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।
ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰੁਬਿੰਦਰ ਕੌਰ , ਜ਼ਿਲ੍ਹਾ ਪਰਿਸ਼ਦ ਮੈਂਬਰ ਇਕਬਾਲ ਭਾਮੜੀ, ਹਰਵਿੰਦਰ ਸਿੰਘ ਸਰਪੰਚ ਸ਼ਾਹਬਾਦ, ਲਖਬੀਰ ਸਿੰਘ ਸਰਪੰਚ ਧੰਦੋਈ, ਤੇਜਿੰਦਰ ਸਿੰਘ ਬੱਬੂ ਸਰਪੰਚ ਕੰਡੀਲਾ, ਗੁਰਨਾਮ ਸਿੰਘ ਨੱਥੂ ਖੈਰਾ ਅਤੇ ਦਫ਼ਤਰ ਦੇ ਸਮੂਹ ਸਟਾਫ ਮੌਜੂਦ ਸੀ।
ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾ ਕੇ ਚੱਲ ਰਹੇ ਵਿਕਾਸ ਵਿੱਚ ਤੇਜ਼ੀ ਲਿਆਉਣਾ ਹੈ ਤਾਂ ਜੋ ਸਮੇਂ ਸਿਰ ਵਿਕਾਸ ਕਾਰਜ ਮੁਕੰਮਲ ਹੋ ਸਕਣ।
ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਸਰਪੰਚਾਂ-ਪੰਚਾਂ ਨੂੰ ਦੱਸਣ ਤਾਂ ਜੋ ਪਿੰਡਾਂ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ।
ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਸਰਪੰਚਾਂ ਨੂੰ ਕਿਹਾ ਕਿ ਤੁਸੀਂ ਆਪਣੇ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ, ਉਨਾਂ ਦੇ ਧਿਆਨ ਵਿੱਚ ਲਿਆਓ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ।