Facebook-f Youtube X-twitter

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਟਲੀ ਲੇਹਲ ਵਿਖੇ ‘ਲੋਕ ਮਿਲਣੀ’ ਕਰਕੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫਤ ਇਲਾਜ ਹੈਲਥ ਕਾਰਡ ਵੰਡੇ

ਪਿੰਡ ਦੀਆ ਸਖੀਆ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ‘ਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਪਿੰਡ ਕੋਟਲੀ ਲੇਹਲ ਵਿਖੇ ‘ਲੋਕ ਮਿਲਣੀ’ ਕੀਤੀ ਗਈ ਅਤੇ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫਤ ਇਲਾਜ ਹੈਲਥ ਕਾਰਡ ਵੰਡੇ ਗਏ ਅਤੇ ਪਿੰਡ ਦੀਆ ਸਖੀਆ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮਹਿਲਾ ਮੋਰਚਾ ਪ੍ਰਧਾਨ ਨੀਲਮ ਕੋਟਲੀ ਲੇਹਲ , ਸ਼ਰਨਜੀਤ ਕੌਰ, ਬਲਵਿੰਦਰ ਕੌਰ, ਕੰਵਲਜੀਤ ਕੌਰ, ਮਮਤਾ, ਮਨਜੀਤ ਕੌਰ, ਸੁਖਜਿੰਦਰ ਸਿੰਘ, ਗੁਰਵੇਲ ਸਿੰਘ, ਸਾਬੀ ਘੁਮਾਣ, ਗੁਰਮੀਤ ਸਿੰਘ, ਸਰਵਣ ਸਿੰਘ, ਗੁਲਜਾਰ ਸਿੰਘ, ਹਰਵਿੰਦਰ ਸਿੰਘ ਅਤੇ ਸਮੂਹ ਆਪ ਵਰਕਰ ਮੌਜੂਦ ਸਨ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਸ ਸਕੀਮ (ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ) ਤਹਿਤ ਇਲਾਜ ਦੀ ਸੀਮਾ ਸਿਰਫ਼ 5 ਲੱਖ ਰੁਪਏ ਸੀ, ਜਿਸ ਨੂੰ ਮਾਨ ਸਰਕਾਰ ਵੱਲੋਂ ਦੁੱਗਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ।ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਾਰਿਆਂ ਲਈ ਬਰਾਬਰ ਅਧਿਕਾਰ ਹੈ। ਇਸ ਯੋਜਨਾ ਲਈ ਕੋਈ ਵੀ ਆਮਦਨ ਸੀਮਾ ਜਾਂ ਕੋਈ ਹੋਰ ਸ਼ਰਤ ਨਹੀਂ ਰੱਖੀ ਗਈ ਹੈ। ਸੂਬੇ ਦਾ ਹਰ ਇੱਕ ਪਰਿਵਾਰ ਇਸ ਦਾ ਲਾਭ ਲੈ ਸਕਦਾ ਹੈ।

ਉਨਾਂ ਕਿਹਾ ਕਿ ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਵੀ ਸਕੀਮ ਦੇ ਘੇਰੇ ਵਿੱਚ ਸ਼ਾਮਲ ਹਨ। ਇਸ ਯੋਜਨਾ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 2,356 ਤੋਂ ਵੱਧ ਇਲਾਜ ਪੈਕੇਜ ਉਪਲਬਧ ਹਨ। ਇਸ ਵਿੱਚ ਕੈਂਸਰ, ਦਿਲ ਦੇ ਰੋਗ, ਡਾਇਲਸਿਸ, ਗੋਡੇ ਬਦਲਣੇ, ਅੱਖਾਂ ਦੇ ਅਪਰੇਸ਼ਨ, ਕਿਡਨੀ ਅਤੇ ਲਿਵਰ ਟ੍ਰਾਂਸਪਲਾਂਟ ਵਰਗੇ ਵੱਡੇ ਅਪਰੇਸ਼ਨ ਅਤੇ ਆਈ.ਸੀ.ਯੂ.ਸਹੂਲਤਾਂ ਸ਼ਾਮਲ ਹਨ।ਅਜੋਕੇ ਸਮੇਂ ਵਿੱਚ ਗੰਭੀਰ ਬੀਮਾਰੀ ਕਾਰਨ ਇੱਕ ਆਮ ਪਰਿਵਾਰ ਕਰਜ਼ੇ ਦੇ ਜਾਲ ਵਿੱਚ ਫਸ ਜਾਂਦਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੈਸੇ ਦੀ ਤੰਗੀ ਕਾਰਨ ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਚੁਕਵਾਈ ਸਹੁੰ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜਿ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ  ਅਧਿਕਾਰੀਆਂ / ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਵਾਈ ਗਈ। ਵਿਜੀਲੈਂਸ ਬਿਉਰੋ ਅਨੁਸਾਰ...

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ...

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.