Facebook-f Youtube X-twitter

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਧਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਮਾਲਕੀ ਦੇ ਦਸਤਾਵੇਜ਼ ਵੰਡੇ

ਸ੍ਰੀ ਹਰਗੋਬਿੰਦਪੁਰ ਸਾਹਿਬ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਧਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਮਾਲਕੀ ਦੇ ਦਸਤਾਵੇਜ਼ ਵੰਡੇ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦੇਣ ਲਈ ਅੱਜ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਕੋਲ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਸਬੰਧੀ ਪੱਕੇ ਦਸਤਾਵੇਜ਼ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲੇਗਾ।

ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਪੇਂਡੂ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ। ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਾਲਕੀ ਸਪਸ਼ਟ ਰਹੇਗੀ। ਇਸ ਤੋਂ ਇਲਾਵਾ ਜਾਇਦਾਦ ਸਬੰਧੀ ਝਗੜਿਆਂ ਨੂੰ ਘਟਾਉਣ, ਬੈਂਕਿੰਗ ਅਤੇ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਅਤੇ ਪਿੰਡਾਂ ਦੇ ਯੋਜਨਾਬੱਧ ਵਿਕਾਸ ਵਿੱਚ ਵੀ ਇਸ ਯੋਜਨਾ ਦਾ ਲਾਭ ਹੋਵੇਗਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ ‘ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਅਗਲੇ ਮਹੀਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ਦੇ ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲਾ:- ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ...

ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ

ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ ਪਟਿਆਲਾ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਡਾ. ਰਣਜੋਧ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ...

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਹੁਣ ਤੱਕ 241142 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲਿਫ਼ਟਿੰਗ...

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ, ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਵਾਰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਨੂੰ ਖਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਬਿਮਾਰੀ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.