Facebook-f Youtube X-twitter

ਪੰਜਾਬ ਸਟੇਟ ਟਰੇਡਰਜ਼ ਵੱਲੋਂ ਪ੍ਰਾਪਤ ਪ੍ਰਪੋਜ਼ਲਾਂ ਦੇ ਆਧਾਰ ’ਤੇ ਲਗਭਗ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਜਲਦੀ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਵਪਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮਾਮਲਿਆਂ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਵੱਖ-ਵੱਖ ਹਲਕਿਆਂ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਪ੍ਰਾਪਤ ਵਿਕਾਸ ਕਾਰਜਾਂ ਦੀਆਂ ਪ੍ਰਪੋਜ਼ਲਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਪਾਸੋਂ ਮੰਨਜ਼ੂਰ ਹੋਣ ਉਪਰੰਤ ਲਗਭਗ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਜਲਦੀ ਹੀ ਫ਼ੰਡ ਸਬੰਧਤ ਵਿਭਾਗਾਂ ਦੇ ਖਾਤਿਆਂ ਵਿੱਚ ਆ ਜਾਣਗੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਾਪਤ ਹੋਏ ਫ਼ੰਡਜ਼ ਦੀ ਵਰਤੋਂ ਕਰਦੇ ਹੋਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਕੰਮਲ ਕਰਵਾਇਆ ਜਾਵੇ ਅਤੇ ਬਾਕੀ ਰਹਿੰਦੇ ਕੰਮਾਂ ਦਾ ਐਸਟੀਮੇਟ ਬਣਾ ਕੇ ਜਲਦ ਤੋਂ ਜਲਦ ਰਿਪੋਰਟ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਵੀ ਸਮੇਂ ਸਿਰ ਭੇਜਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਵੀ ਕੋਈ ਵਿਕਾਸ ਦੇ ਕੰਮ ਨੂੰ ਸ਼ੁਰੂ ਕੀਤਾ ਜਾਣਾ ਹੈ ਤਾਂ ਇਸ ਸੰਬੰਧੀ ਹਲਕੇ ਨਾਲ ਸਬੰਧਤ ਟਰੇਡ ਕਮਿਸ਼ਨ ਦੇ ਨੁਮਾਂਇੰਦੇ ਨੂੰ ਜ਼ਰੂਰ ਜਾਣੂੰ ਕਰਵਾਇਆ ਜਾਵੇ ਅਤੇ ਬਕਾਇਆ ਪਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਸਬੰਧੀ ਟਰੇਡ ਕਮਿਸ਼ਨ ਵੱਲੋਂ ਲਗਾਤਾਰ ਪ੍ਰਗਤੀ ਰਿਪੋਰਟ ਵਾਚੀ ਜਾ ਰਹੀ ਹੈ ਤਾਂ ਜੋ ਹੋ ਰਹੇ ਵਿਕਾਸ ਦੇ ਕੰਮਾਂ ਬਾਰੇ ਕਮਿਸ਼ਨ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਵਨੀਤ ਜਿੰਦਲ ਮੌਂਟੀ ਵੱਲੋਂ ਜ਼ਿਲ੍ਹਾ ਦੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਐਸ.ਡੀ.ਐੱਮ ਸ੍ਰੀ ਗੁਰਕਿਰਨਦੀਪ ਸਿੰਘ, ਐਸ.ਪੀ. (ਐਚ) ਸ੍ਰੀ ਗੁਰਿੰਦਰਜੀਤ ਸਿੰਘ, ਵਿਧਾਨ ਸਭਾ ਟਰੇਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ੍ਰੀ ਕੁਲਵਿੰਦਰ ਕਾਂਡਾ, ਡਿਪਟੀ ਈ.ਐਸ.ਏ ਸ੍ਰੀ ਰੁਪਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲੋਕਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਸ੍ਰੀ ਮੁਕਤਸਰ ਸਾਹਿਬ:- ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਪਟਿਆਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ...

ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਹੋਸਟਲ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਪੰਜਾਬ ਪੁਲਿਸ ’ਚ ਖਿਡਾਰੀਆਂ ਲਈ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ  ਪਟਿਆਲਾ:- ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਯੁਵਕ ਮੇਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਯੂਨੀਵਰਸਿਟੀ...

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ

ਹੁਣ ਤੱਕ 175520  ਮੀਟ੍ਰਿਕ ਟਨ ਝੋਨੇ ਦੀ ਆਮਦ, 159260 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.