Facebook-f Youtube X-twitter

ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਵੱਲੋਂ ਨਾਭਾ ਜੇਲ੍ਹਾਂ ਦਾ ਦੌਰਾ, ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆ

ਪਟਿਆਲਾ:- ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਸ਼੍ਰੀ ਅਵਤਾਰ ਸਿੰਘ ਜੀਆਂ ਨੇ ਮੈਡਮ ਅਮਨਦੀਪ ਕੰਬੋਜ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨਾਲ ਨਵੀਂ ਜਿਲ੍ਹਾ ਜੇਲ਼ ਨਾਭਾ ਅਤੇ ਓਪਨ ਏਅਰ ਜੇਲ, ਨਾਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ, ਸ਼੍ਰੀ ਅਵਤਾਰ ਸਿੰਘ ਨੇ ਨਿੱਜੀ ਤੌਰ ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕਰਨ ਦੀ ਕੋਸ਼ਿਸ਼ ਵਜੋਂ, ਮਾਣਯੋਗ ਜੱਜ ਸਾਹਿਬਾਨ ਨੇ ਉਨ੍ਹਾਂ ਨਾਲ ਖਾਸ ਕਰਕੇ ਉਹਨਾਂ ਦੀ ਪੇਸ਼ਾਵਰ ਟ੍ਰੇਨਿੰਗ ਅਤੇ ਪੁਨਰਵਾਸ ਬਾਰੇ ਸਾਰਥਕ ਗੱਲਬਾਤ ਕੀਤੀ ।ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਢੁਕਵੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸੰਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ਗਈਆਂ। 

ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਅਮਨਦੀਪ ਕੰਬੋਜ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਮੰਗਣ ਵਾਲੇ ਵਿਅਕਤੀ ਪਟਿਆਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕਰਨ ਲਈ ਨਿੱਜੀ ਤੌਰ ਤੇ ਜਾਂ 0175-2306500 ਤੇ ਫੋਨ ਰਾਹੀਂ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਹਾਇਤਾ ਲਈ ਨਾਲਸਾ ਹੈਲਪਲਾਈਨ ਨੰਬਰ 15100 ਤੇ ਸੰਪਰਕ ਕਰਨ ਬਾਰੇ ਜਾਣਕਾਰੀ ਦਿੱਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲੋਕਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਸ੍ਰੀ ਮੁਕਤਸਰ ਸਾਹਿਬ:- ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਪਟਿਆਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ...

ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਹੋਸਟਲ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਪੰਜਾਬ ਪੁਲਿਸ ’ਚ ਖਿਡਾਰੀਆਂ ਲਈ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ  ਪਟਿਆਲਾ:- ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਯੁਵਕ ਮੇਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਯੂਨੀਵਰਸਿਟੀ...

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ

ਹੁਣ ਤੱਕ 175520  ਮੀਟ੍ਰਿਕ ਟਨ ਝੋਨੇ ਦੀ ਆਮਦ, 159260 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.