Facebook-f Youtube X-twitter

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਸੌਂਪੇ

ਕਿਹਾ, ਭਗਵੰਤ ਮਾਨ ਸਰਕਾਰ ਬਿਹਤਰ ਇਲਾਜ ਸਹੂਲਤਾਂ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਣਾ ਰਹੀ ਕ੍ਰਿਟੀਕਲ ਕੇਅਰ ਬਲਾਕ

ਕੋਵਿਡ ਦੌਰਾਨ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਕੋਰੋਨਾ ਵਾਰੀਅਰਜ਼ ਤੇ ਵਲੰਟੀਅਰਾਂ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਡਾ. ਬਲਬੀਰ ਸਿੰਘ

ਪਟਿਆਲਾ:- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਬਣਾਇਆ ਜਾ ਰਿਹਾ ਕ੍ਰਿਟੀਕਲ ਕੇਅਰ ਬਲਾਕ ਨਵੰਬਰ ਮਹੀਨੇ ਵਿੱਚ ਮਰੀਜ਼ਾਂ ਲਈ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਬਾਕੀ 22 ਜ਼ਿਲ੍ਹਿਆਂ ਵਿੱਚ ਵੀ ਕ੍ਰਿਟੀਕਲ ਕੇਅਰ ਬਲਾਕ ਸਥਾਪਤ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕੋਵਿਡ-19 ਮਹਾਂਮਾਰੀ ਦੌਰਾਨ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 60 ਨਰਸਿੰਗ ਕਰਮਚਾਰੀ ਰਜਿੰਦਰਾ ਹਸਪਤਾਲ ਦੇ ਕ੍ਰਿਟੀਕਲ ਕੇਅਰ ਬਲਾਕ ਵਿੱਚ ਅਤੇ 20 ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼ ਮੋਹਾਲੀ) ਵਿਖੇ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਕ੍ਰਿਟੀਕਲ ਕੇਅਰ ਬਲਾਕਾਂ ਵਿੱਚ ਕੋਰੋਨਾ ਵਾਰੀਅਰਜ਼ ਤੇ ਕੋਵਿਡ ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕਰੀਬ 10 ਹਜ਼ਾਰ ਭਰਤੀਆਂ ਸਿਹਤ ਵਿਭਾਗ ਵਿੱਚ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰਨ ਵਾਲੇ ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਸੀ। ਇਨ੍ਹਾਂ ਨੇ ਮਹਾਂਮਾਰੀ ਦੇ ਔਖੇ ਦੌਰ ਦੌਰਾਨ ਮਰੀਜ਼ਾਂ ਦੀ ਦੇਖਭਾਲ ਅਤੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕੋਰੋਨਾ ਵਾਰੀਅਰਜ਼ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨਿਭਾ ਰਹੀ ਹੈ, ਕਿਉਂਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕੋਵਿਡ ਵਲੰਟੀਅਰਾਂ ਨੂੰ ਵੀ ਸਰਕਾਰ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਤਰਜੀਹ ਦੇ ਰਹੀ ਹੈ। ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਮਹਿਲਾ ਅਤੇ ਪੁਰਸ਼ ਨਰਸਿੰਗ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਵਧਣ ਅਤੇ ਆਪਣੀ ਯੋਗਤਾ ਸਾਬਤ ਕਰਨ ਦਾ ਮੌਕਾ ਦਿੱਤਾ ਹੈ।

ਇਸ ਮੌਕੇ ਨਵ-ਨਿਯੁਕਤ ਨਰਸਿੰਗ ਸਟਾਫ਼ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਕਾਫ਼ੀ ਸੰਘਰਸ਼ ਕੀਤਾ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਹੀ ਉਨ੍ਹਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। 

ਇਸ ਮੌਕੇ ਡਾਇਰੈਕਟਰ, ਮੈਡੀਕਲ ਸਿੱਖਿਆ ਤੇ ਖੋਜ, ਡਾ. ਅਵਨੀਸ਼ ਕੁਮਾਰ, ਡਾ. ਭਗਵੰਤ ਸਿੰਘ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਏਮਜ਼ ਮੁਹਾਲੀ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਡਾ. ਕਿਰਨ, ਡਾ. ਰਾਜਾ ਪਰਮਜੀਤ ਸਿੰਘ, ਡਾ. ਦਿਦਾਰ ਸਿੰਘ ਵਾਲੀਆ, ਡਾ. ਵਿਨੋਦ ਡੰਗਵਾਲ ਅਤੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ।

ਫੋਟੋ ਕੈਪਸ਼ਨ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ 80 ਕੋਰੋਨਾ ਵਾਰੀਅਰਜ਼ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.