Facebook-f Youtube X-twitter

ਖੇਤੀਬਾੜੀ ਵਿਭਾਗ ਨਾਭਾ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਥੂਹੀ ਵਿਖੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਨਾਭਾ:- ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਨਾਭਾ ਜੀ ਦੀ ਅਗਵਾਈ ਹੇਠ ਵਾਤਾਵਰਨ ਦੀ ਸ਼ੁੱਧਤਾ ਅਤੇ ਝੋਨੇ ਦੀ ਪਰਾਲੀ ਦੇ ਯੋਗ ਨਬੇੜੇ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਥੂਹੀ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਅਤੇ ਸਥਾਨਕ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਵਾਤਾਵਰਨ ‘ਤੇ ਪੈਂਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਸੀ।ਇਸ ਸਮੇਂ ਸਕੂਲ ਦੇ ਵਿਦਿਆਰਥੀਆਂ ਨੂੰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਦੇ ਵਿਸ਼ੇ ‘ਤੇ ਭਾਸ਼ਣ,ਕਵਿਤਾ, ਸਲੋਗਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਅਤੇ ਪੋਸਟਰਾਂ ਰਾਹੀਂ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ ਅਤੇ ਇਨਾ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ। ਕੈਂਪ ਦੌਰਾਨ ਡਾ. ਜੁਪਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫਸਰ ਨਾਤਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਵਧਦੀਆਂ ਹਨ। ਇਸ ਤੋਂ ਇਲਾਵਾ ਜ਼ਮੀਨ ਦੇ ਮਿੱਤਰ ਕੀੜੇ ਅਤੇ ਉਪਜਾਊ ਸ਼ਕਤੀ ਵਾਲੇ ਤੱਤ ਨਸ਼ਟ ਹੋ ਜਾਂਦੇ ਹਨ। ਵਿਭਾਗ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ (ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ ਅਤੇ ਸਮਾਰਟ ਸੀਡਰ) ਵਰਤਣ ਦੀ ਸਲਾਹ ਦਿੱਤੀ। ਇਸ ਸਮੇਂ ਕੈਂਪ ਦੇ ਅੰਤ ਵਿੱਚ ਸਕੂਲ ਸਟਾਫ਼ ਵੱਲੋਂ ਖੇਤੀਬਾੜੀ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਸਕੂਲ ਪਰਾਲੀ ਪ੍ਰਦੂਸ਼ਣ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਪੂਰਾ ਯੋਗਦਾਨ ਪਾਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਸਕੂਲ ਦਾ ਸਟਾਫ਼, ਵਿਦਿਆਰਥੀ ਅਤੇ ਪਿੰਡ ਦੇ ਪਤਵੰਤੇ ਕਿਸਾਨ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ  ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ  —— ਕੈਬਨਿਟ ਮੰਤਰੀ

ਲੰਬੀ/ ਮਲੋਟ/ ਸ੍ਰੀ ਮੁਕਤਸਰ ਸਾਹਿਬ:- ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ, ਅਤੇ ਉਹਨਾਂ ਦੀ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰ ਰਹੀ ਹੈ, ਇਹ ਪ੍ਰਗਟਾਵਾਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਬੀਤੇ...

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕੀਤਾ

ਕਿਹਾ- ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ...

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਕਿਸਾਨ: ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਂਦਾ ਹੈ ਮਾੜਾ ਪ੍ਰਭਾਵ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਦੱਸੇ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ : ਡਿਪਟੀ ਕਮਿਸ਼ਨਰ

ਹੁਣ ਤੱਕ 2.17 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਵੱਲੋਂ...

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.