Facebook-f Youtube X-twitter

ਮਿਸ਼ਨ ‘ਕਲੀਨ ਐਂਡ ਗ੍ਰੀਨ ਪਟਿਆਲਾ’ ਤਹਿਤ ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਸ਼ਹਿਰ ਵਾਸੀਆਂ ਨੂੰ ਸਫ਼ਾਈ ਰੱਖਣ ਅਤੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ- ਡਾ. ਬਲਬੀਰ ਸਿੰਘ

ਪਟਿਆਲਾ:- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ ਐਂਡ ਗ੍ਰੀਨ ਪਟਿਆਲਾ’ ਦੇ ਬੈਨਰ ਹੇਠ ‘ਮਿਸ਼ਨ ਕਲੀਨ ਐਂਡ ਗ੍ਰੀਨ ਪਟਿਆਲਾ’ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਬਿਸ਼ਨ ਨਗਰ ਵਿਖੇ ਕੀਤੀ ਗਈ, ਜਿੱਥੇ ਡਾ. ਬਲਬੀਰ ਸਿੰਘ ਨੇ ਖ਼ੁਦ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ।

ਡਾ. ਬਲਬੀਰ ਸਿੰਘ ਨੇ ਸਫ਼ਾਈ ਮੁਹਿੰਮ ਦੌਰਾਨ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਜਾਂ ਸਫ਼ਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝਣਗੇ ਤਾਂ ਹੀ ਸ਼ਹਿਰ ਨੂੰ ਅਸਲ ਮਾਇਨਿਆਂ ਵਿੱਚ ਸਾਫ਼-ਸੁਥਰਾ ਬਣਾਇਆ ਜਾ ਸਕੇਗਾ।

ਡਾ. ਬਲਬੀਰ ਸਿੰਘ ਨੇ ਇਸ ਮੁਹਿੰਮ ਵਿੱਚ ਪਹੁੰਚੇ ਸਕੂਲੀ ਬੱਚਿਆਂ ਨੂੰ ਕੱਪੜੇ ਦੇ ਬੈਗ ਵੀ ਵੰਡੇ। ਇਸ ਦੌਰਾਨ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਘਟਾਉਣ ਅਤੇ ਵਾਤਾਵਰਨ-ਪੱਖੀ ਕੱਪੜੇ ਦੇ ਬੈਗਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਕੂਲੀ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੇ ਘਰ, ਸਕੂਲ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚੇ ਸਫ਼ਾਈ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਆਪਣੇ ਪਰਿਵਾਰਾਂ ਅਤੇ ਸਮਾਜ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਆਪਣੇ ਸਾਥੀਆਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਪੰਜਾਬ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਵਿੱਚ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਆਦਤ ਪੈਦਾ ਕਰਨ। ਉਨ੍ਹਾਂ ਕਿਹਾ ਕਿ ਸਫ਼ਾਈ ਦੀ ਸ਼ੁਰੂਆਤ ਸਾਡੇ ਆਪਣੇ ਘਰ ਅਤੇ ਆਪਣੇ ਆਲੇ-ਦੁਆਲੇ ਤੋਂ ਹੁੰਦੀ ਹੈ ਅਤੇ ਹਰ ਵਿਅਕਤੀ ਦਾ ਛੋਟਾ ਜਿਹਾ ਯੋਗਦਾਨ ਵੀ ਸ਼ਹਿਰ ਦੀ ਸਫ਼ਾਈ ਵਿੱਚ ਵੱਡਾ ਬਦਲਾਅ ਲਿਆ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਨੂੰ ਸਾਫ਼ ਅਤੇ ਹਰਾ-ਭਰਾ ਬਣਾਉਣ ਲਈ ਸਰਕਾਰ, ਨਗਰ ਨਿਗਮ, ਸਮਾਜਿਕ ਸੰਸਥਾਵਾਂ, ਸਕੂਲਾਂ, ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਦਿਨ ਦੀ ਸਫ਼ਾਈ ਮੁਹਿੰਮ ਨਾਲ ਸ਼ਹਿਰ ਸਾਫ਼ ਨਹੀਂ ਰਹਿ ਸਕਦਾ, ਸਗੋਂ ਇਸ ਨੂੰ ਇੱਕ ਨਿਰੰਤਰ ਜਨ-ਅੰਦੋਲਨ ਬਣਾਉਣ ਦੀ ਲੋੜ ਹੈ।

ਇਸ ਸਫ਼ਾਈ ਮੁਹਿੰਮ ਵਿੱਚ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਐਮ.ਸੀ. ਮੋਹਿਤ ਸ਼ਰਮਾ ਤੋਂ ਇਲਾਵਾ ਹੋਰ ਐਮ.ਸੀਜ਼, ਸਕੂਲੀ ਵਿਦਿਆਰਥੀ ਅਤੇ ਹੋਰ ਸਾਥੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.