Facebook-f Youtube X-twitter

ਬਲਵਿੰਦਰ ਸਿੰਘ ਲਾਡੀ ਨੇ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਕੀਤੀ ਸ਼ਿਰਕਤ

ਸ੍ਰੀ ਹਰਗੋਬਿੰਦਪੁਰ ਸਾਹਿਬ:- ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਅੱਜ ਸਰਕਾਰੀ ਹਾਈ ਸਕੂਲ ਚਾਹਲ ਕਲਾਂ ਵਿਖੇ ਕਰਵਾਈ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਪਹੁੰਚੇ। ਇਸ ਮੌਕੇ ਪ੍ਰਿੰਸੀਪਲ ਗਗਨਦੀਪ ਸਿੰਘ, ਐੱਚ ਐੱਸ ਓ  ਗੁਰਦਰਸ਼ਨ ਸਿੰਘ, ਸਰਪੰਚ  ਭੁਪਿੰਦਰ ਸਿੰਘ, ਡਾਕਟਰ ਮਨਪ੍ਰੀਤ ਸਿੰਘ ਮੈਂਬਰ ਅਤੇ ਹੋਰ ਪਤਵੰਤੇ ਮੌਕੇ ‘ਤੇ ਹਾਜ਼ਰ ਸਨ।

ਇਸ ਮੌਕੇ ਉਨ੍ਹਾਂ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਵੰਡੇ। ਇਸ ਮੌਕੇ ਉਹ ਬੱਚਿਆਂ ਦੇ ਮਾਪਿਆਂ ਨੂੰ ਵੀ ਮਿਲੇ ਅਤੇ ਸਰਕਾਰ ਵਲੋਂ ਸਕੂਲਾਂ ਮਜ਼ਬੂਤ ਕੀਤੇ ਗਏ ਬੁਨਿਆਦੀ ਢਾਂਚੇ ਤੋਂ ਇਲਾਵਾ ਵੱਖ ਵੱਖ ਕੀਤੇ ਗਏ ਸੁਧਾਰਾਂ ਬਾਰੇ ਗੱਲਬਾਤ ਕੀਤੀ।

ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਮਾਪਿਆਂ ਦੀ ਵਰਕਸ਼ਾਪ ਦਾ ਮੁੱਖ  ਉਦੇਸ਼ ਸਰਕਾਰੀ ਸਕੂਲਾਂ ਦੇ ਐਸ. ਐਮ. ਸੀ. ਦੇ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਸਕੂਲ ਵਿਕਾਸ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਮਜ਼ਬੂਤ ਕਰਨਾ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਜਾਗਰੂਕ ਕਰਨਾ ਅਤੇ ਸਕੂਲ ਦੇ ਕਾਰਜ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ।

ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਦਿਲਚਸਪ ਗਤੀਵਿਧੀਆਂ ਨਾਲ ਇਕ ਘੰਟੇ ਦੀ ਵਰਕਸ਼ਾਪ, ਵਿਦਿਆਰਥੀਆਂ ਦੇ ਹੁਣ ਤੱਕ ਦੀ ਸਮੁੱਚੀ ਕਾਰਗੁਜਾਰੀ, ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ, ਸਰਕਾਰੀ ਸਕੂਲਾਂ ਦੀ ਸਿੱਖਿਆ ਲਈ ਆਧੁਨਿਕ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਸੰਬੰਧੀ ਜਾਣਕਾਰੀ, ਅਧਿਆਪਕਾਂ ਤੇ ਮਾਪਿਆਂ ਵਿੱਚ ਸਿੱਧੇ ਆਪਸੀ ਸੰਪਰਕ ਰਾਹੀਂ ਗੱਲਬਾਤ ਦੌਰਾਨ ਵਿਦਿਆਰਥੀ ਦੀ ਫੀਡਬੈਕ, ਜ਼ੀਰੋ ਡਰਾਪਆਊਟ ਤੇ ਸਕੂਲੋਂ ਵਿਰਵੇ ਬੱਚਿਆਂ ਨੂੰ ਸਕੂਲੀ ਸਿੱਖਿਆ ਨਾਲ ਜੋੜਨ ਹਿੱਤ ਕੀਤੇ ਜਾਣ ਵਾਲੇ ਉਪਰਾਲਿਆਂ ਆਦਿ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ
ਪੰਜ ਸਾਲ ਪਹਿਲਾਂ ਲੋਕਾਂ ਨਾਲ ਨਾਲ ਇੱਕ ਵਾਅਦਾ ਕੀਤਾ ਸੀ। ਇਹ ਵਾਅਦਾ ਸੀ ਕਿ ਭਾਵੇਂ ਉਹ ਬੱਚਾ ਕਿਸੇ ਮਜ਼ਦੂਰ, ਡਰਾਈਵਰ ਜਾਂ ਕਿਸਾਨ ਦਾ ਹੋਵੇ ਉਹ ਉਸੇ ਪੱਧਰ ਦੀ ਸਿੱਖਿਆ ਹਾਸਲ ਕਰੇਗਾ, ਜੋ ਕਿਸੇ ਅਮੀਰ ਘਰ ਦੇ ਬੱਚੇ ਨੂੰ ਮਿਲਦੀ ਹੈ। ਵਾਅਦਾ ਕੀਤਾ ਸੀ ਕਿ ਸਾਡੇ ਸਰਕਾਰੀ ਸਕੂਲ ਦੇਸ਼ ਦੇ ਸਭ ਤੋਂ ਵਧੀਆ ਸਕੂਲ ਬਣਨਗੇ ਅਤੇ ਅੱਜ ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਅਸੀਂ ਆਪਣਾ ਇਹ ਵਾਅਦਾ ਨਿਭਾਇਆ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.