Facebook-f Youtube X-twitter

ਉਜਾਗਰ ਸਿੰਘ ਵੱਲੋਂ ਲਿਖਿਤ ‘ਪਟਿਆਲਵੀ ਪੱਤਰਕਾਰ’ ਦਾ ਵਿਮੋਚਨ

ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਮਿਲਿਆ ਇਤਿਹਾਸਕ ਦਸਤਾਵੇਜ਼:ਪ੍ਰਿੰਸੀਪਲ ਬਾਬੂ ਸਿੰਘ ਗੁਰਮ

ਪਟਿਆਲਾ:- ਪਟਿਆਲਾ ਦੇ ਪ੍ਰਸਿੱਧ ਸਿਖਿਆ ਸ਼ਾਸ਼ਤਰੀ ਅਤੇ ਸਮਾਜ ਸੇਵਕ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਵੱਲੋਂ ਅੱਜ ਇਥੇ ਪੰਜਾਬ ਦੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਸਰਦਾਰ ਉਜਾਗਰ ਸਿੰਘ ਵੱਲੋਂ ਪੰਜਾਬੀ ਭਾਸ਼ਾ ਵਿਚ ਲਿਖੀ ਕਿਤਾਬ ‘ਪਟਿਆਲਵੀ ਪੱਤਰਕਾਰ’ ਦਾ ਵਿਮੋਚਨ ਕੀਤਾ। ਇਸ ਮੌਕੇ ਉਨ੍ਹਾਂ ਕਿਤਾਬ ਦੇ ਲੇਖਕ ਸਰਦਾਰ ਉਜਾਗਰ ਸਿੰਘ ਨੂੰ ਇਸ ਮਹੱਤਵਪੂਰਨ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰਤਾ ਦੇ ਖੇਤਰ ਵਿੱਚ ਵਡਮੁੱਲੇ ਯੋਗਦਾਨ ਪਾਉਣ ਵਾਲੇ ਪੱਤਰਕਾਰਾਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਮਾਜ ਪ੍ਰਤੀ ਸੇਵਾਵਾਂ ਨੂੰ ਕਲਮਬੱਧ ਕਰਨਾ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਕੀਮਤੀ ਦਸਤਾਵੇਜ਼ ਸਾਬਤ ਹੋਵੇਗਾ। ਸਰਦਾਰ ਉਜਾਗਰ ਸਿੰਘ ਨੇ ਦੱਸਿਆ ਕਿ ਪਟਿਆਲਵੀ ਪੱਤਰਕਾਰ ਕਿਤਾਬ ਦੀ ਪ੍ਰਕਾਸ਼ਨਾ ਲਈ ਸਪਾਂਸਰ ਸ਼ਿਪ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਵੱਲੋਂ ਕੀਤੀ ਗਈ ਹੈ ਜਿਸ ਲਈ ਉਹ ਧੰਨਵਾਦ ਦੇ ਪਾਤਰ ਹਨ।

ਸਰਦਾਰ ਉਜਾਗਰ ਸਿੰਘ ਨੇ ਇਸ ਕਿਤਾਬ ਵਿੱਚ ਪਟਿਆਲਾ ਨਾਲ ਸਬੰਧਤ ਵੱਖ-ਵੱਖ ਸਮਿਆਂ ਦੇ ਲਗਭਗ 158 ਪੱਤਰਕਾਰਾਂ ਦੇ ਜੀਵਨ, ਪੱਤਰਕਾਰੀ ਸਫ਼ਰ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਵਡਮੁੱਲੇ ਯੋਗਦਾਨ ’ਤੇ ਵਿਸਥਾਰ ਨਾਲ ਰੌਸ਼ਨੀ ਪਾਈ ਹੈ। ਕਿਤਾਬ ਰਾਹੀਂ ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਸੰਭਾਲਣ ਅਤੇ ਪਾਠਕਾਂ ਤੱਕ ਪਹੁੰਚਾਉਣ ਦਾ ਸਾਰਥਕ ਉਪਰਾਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਰਦਾਰ ਉਜਾਗਰ ਸਿੰਘ ਇਸ ਤੋਂ ਪਹਿਲਾਂ ਵੀ ਵੱਖ-ਵੱਖ ਸਮਾਜਿਕ, ਇਤਿਹਾਸਕ, ਰਾਜਨੀਤਕ ਅਤੇ ਸਾਹਿਤਕ ਵਿਸ਼ਿਆਂ ’ਤੇ ਲਗਭਗ 17 ਪੁਸਤਕਾਂ ਲਿਖ ਚੁੱਕੇ ਹਨ। ਇਨ੍ਹਾਂ ਵਿੱਚ ‘ਪਟਿਆਲਾ ਦੀ ਵਿਰਾਸਤ’, ‘ਸਮਕਾਲੀ ਸਮਾਜ’, ‘ਸਿਆਸਤ ਅਤੇ ਲੋਕ ਸੰਪਰਕ’, ‘ਪੰਜਾਬ ਦੇ 52 ਰਤਨ ਹੀਰੇ’, ‘ਸਰਦਾਰ ਬੇਅੰਤ ਸਿੰਘ ਕਤਲ ਦਾ ਅਸਲ ਸੱਚ’, ‘ਪੰਜਾਬ ਦੀਆਂ ਅਨਮੋਲ ਰਤਨ ਸ਼ਖ਼ਸੀਅਤਾਂ’ ਅਤੇ ‘ਆਪਣੇ ਸਿੱਖ ਸਮਾਜ ਦੇ ਮਸਲੇ’ ਸਮੇਤ ਹੋਰ ਪੁਸਤਕਾਂ ਸ਼ਾਮਲ ਹਨ।

ਪ੍ਰਿੰਸੀਪਲ ਬਾਬੂ ਸਿੰਘ ਗੁਰਮ

ਨੇ ਸਰਦਾਰ ਉਜਾਗਰ ਸਿੰਘ ਦੀ ਲੇਖਣੀ ਅਤੇ ਖੋਜ-ਅਧਾਰਿਤ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਲਿਖਤਾਂ ਸਮਾਜ ਦੀਆਂ ਮਹੱਤਵਪੂਰਨ ਸ਼ਖ਼ਸੀਅਤਾਂ ਅਤੇ ਘਟਨਾਵਾਂ ਨੂੰ ਇਤਿਹਾਸ ਦੇ ਪੰਨਿਆਂ ’ਤੇ ਸੁਰੱਖਿਅਤ ਰੱਖਣ ਵਿੱਚ ਵਡਮੁੱਲਾ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਹੋਰ ਲੇਖਕ ਵੀ ਅਜਿਹੇ ਵਿਸ਼ਿਆਂ ’ਤੇ ਲਿਖਣ ਲਈ ਪਹਿਲ ਕਦਮੀ ਕਰਨਗੇ ਅਤੇ ਆਪਣੀ ਕਲਮ ਰਾਹੀਂ ਸਮਾਜ ਨੂੰ ਸਾਰਥਕ ਸੇਧ ਦੇਣਗੇ। ਉਨ੍ਹਾਂ ਕਿਹਾ ਕਿ ‘ਪਟਿਆਲਵੀ ਪੱਤਰਕਾਰ’ ਪਟਿਆਲਾ ਦੀ ਪੱਤਰਕਾਰੀ ਵਿਰਾਸਤ ਨੂੰ ਸਮਝਣ ਵਾਲੇ ਪਾਠਕਾਂ, ਖੋਜਾਰਥੀਆਂ ਅਤੇ ਨਵੀਂ ਪੀੜ੍ਹੀ ਲਈ ਇੱਕ ਲਾਹੇਵੰਦ ਪੁਸਤਕ ਸਾਬਤ ਹੋਵੇਗੀ।

*ਇਸ ਮੌਕੇ ਤੇ ਸਰਦਾਰ ਉਜਾਗਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਮਿੱਤਰ ਤੇ ਪਟਿਆਲਾ ਦੇ ਪ੍ਰਸਿੱਧ ਪੱਤਰਕਾਰ ਸਵਰਗੀ ਸਰਦਾਰ ਸੋਹਣ ਸਿੰਘ ਜੋ ਕਿ ਤੀਰ ਕਮਾਨ ਸਿਰਲੇਖ ਅਧੀਨ ਰੋਜ਼ਾਨਾ ਅਖਬਾਰ ਚਲਾਉਂਦੇ ਸਨ, ਦੇ ਸਪੁੱਤਰ ਸਰਦਾਰ ਮਨਮੋਹਨ ਸਿੰਘ ਸਾਬਕਾ ਉਪ ਸਕੱਤਰ ਲੋਕ ਸੰਪਰਕ ਵਿਭਾਗ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪਟਿਆਲਵੀ ਪੱਤਰਕਾਰ ਕਿਤਾਬ ਦਾ ਦੂਸਰਾ ਐਡੀਸ਼ਨ ਆਉਂਦੇ 6 ਮਹੀਨਿਆਂ ਵਿੱਚ ਪ੍ਰਕਾਸ਼ਿਤ ਕਰਨ ਦੀ ਜ਼ਿੰਮੇਵਾਰੀ ਲਈ ਹੈ ਅਤੇ ਪਟਿਆਲਵੀ ਪੱਤਰਕਾਰ ਕਿਤਾਬ ਨੂੰ ਪੰਜਾਬ ਰਾਜ ਦੀਆਂ ਯੂਨੀਵਰਸਿਟੀਆਂ ਜਿਥੇ ਪੱਤਰਕਾਰੀ ਵਿਭਾਗ ਹਨ ਵਿੱਚ ਕਿਤਾਬ ਭੇਜਣ ਦੀ ਵੀ ਜ਼ਿਮੇਂਵਾਰੀ ਲਈ ਹੈ।

ਇਸ ਮੌਕੇ ਤੇ ਪਟਿਆਲਾ ਦੇ ਕਈ ਨਾਮਵਰ ਮੀਡੀਆ ਮਾਹਰ ਅਤੇ ਸੀਨੀਅਰ ਪੱਤਰਕਾਰ ਜਿਨ੍ਹਾਂ ਵਿੱਚ ਸਰਵ ਸ੍ਰੀ ਡਾਕਟਰ ਹਰਜਿੰਦਰ ਸਿੰਘ ਵਾਲੀਆ ਟਾਈਮ ਟੀ.ਵੀ.,ਸ੍ਰੀ ਨਰਪਾਲ ਸਿੰਘ ਸ਼ੇਰਗਿੱਲ ਅੰਤਰਰਾਸ਼ਟਰੀ ਪੱਤਰਕਾਰ, ਰਵੇਲ ਭਿੰਡਰ ਸਾਬਕਾ ਪ੍ਰਧਾਨ ਮੀਡੀਆ ਕਲੱਬ ਪਟਿਆਲਾ ਅਤੇ ਸੀਨੀਅਰ ਪੱਤਰਕਾਰ ਪੰਜਾਬੀ ਟ੍ਰਿਬਿਊਨ, ਜਸਵਿੰਦਰ ਸਿੰਘ ਦਾਖਾ,ਸ੍ਰੀਮਤੀ ਸੁਕੰਨਿਆਂ ਭਾਰਦਵਾਜ਼,ਗੁਰ ਕ੍ਰਿਪਾਲ ਸਿੰਘ ਅਸ਼ਕ, ਹਰਬੰਸ ਸੋਢੀ,ਸ੍ਰੀ ਗਗਨਦੀਪ ਸਿੰਘ ਆਹੂਜਾ, ਭੂਸ਼ਨ ਸੂਦ,ਜਸਪਾਲ ਸਿੰਘ ਢਿੱਲੋਂ, ਚੌਧਰੀ ਪ੍ਰਭਜੋਤ ਸਿੰਘ ਅਤੇ ਸਤਿੰਦਰ ਸਿੰਘ ਨਰੂਲਾ

ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਰਦਾਰ ਉਜਾਗਰ ਸਿੰਘ ਵੱਲੋਂ ਲਿਖਿਤ ਪਟਿਆਲਵੀ ਪੱਤਰਕਾਰ ਕਿਤਾਬ ਦੀ ਪਹਿਲ ਕਦਮੀ ਲਈ ਭਰਪੂਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ, ਅਤੇ ਸਰਦਾਰ ਉਜਾਗਰ ਸਿੰਘ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਬੁਲਾਰਿਆਂ ਨੇ ਕਿਹਾ ਕਿ ਇਹ ਕਿਤਾਬ ਨੌਜਵਾਨ ਪੀੜ੍ਹੀ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ ਅਤੇ ਇਹ ਕਿਤਾਬ ਪਟਿਆਲਾ ਪੱਤਰਕਾਰੀ ਦਾ ਇਕ ਵਿਰਾਸਤ ਦਸਤਾਵੇਜ਼ ਸਾਬਤ ਹੋਵੇਗੀ। ਸਮਾਗਮ ਵਿੱਚ ਪਟਿਆਲਾ ਦੇ ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਭੂਪੇਸ਼ ਚੱਠਾ ਅਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਸਰਦਾਰ ਕੁਲਜੀਤ ਸਿੰਘ ਵੀ ਸ਼ਾਮਲ ਹੋਏ। ਸਮਾਗਮ ਦੇ ਅੰਤ ਵਿੱਚ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਸਰਦਾਰ ਪ੍ਰਮੀਤ ਸਿੰਘ ਵੱਲੋਂ ਸਮਾਗਮ ਵਿੱਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਪਟਿਆਲਾ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵਕ ਪ੍ਰਿੰਸੀਪਲ ਬਾਬੂ ਸਿੰਘ ਗੁਰਮ ਸਾਬਕਾ ਜਿਲਾ ਲੋਕ ਸੰਪਰਕ ਅਫਸਰ ਸਰਦਾਰ ਉਜਾਗਰ ਸਿੰਘ ਵੱਲੋਂ ਲਿਖਿਤ ਪਟਿਆਲਵੀ ਪੱਤਰਕਾਰ ਕਿਤਾਬ ਰਿਲੀਜ਼ ਕਰਦੇ ਹੋਏ ਉਹਨਾਂ ਦੇ ਨਾਲ ਸਰਦਾਰ ਮਨਮੋਹਨ ਸਿੰਘ ਸਾਬਕਾ ਉਪ ਸਕੱਤਰ ਲੋਕ ਸੰਪਰਕ ਪਾਵਰਕੌਮ ਅਤੇ ਭੂਪੇਸ਼ ਚੱਠਾ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਵੀ ਦਿਖਾਈ ਦੇ ਰਹੇ ਹਨ|

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.