Facebook-f Youtube X-twitter

ਸੀ.ਐਮ.ਦੀ ਯੋਗਸ਼ਾਲਾ ਲੋਕਾਂ ਲਈ ਹੋ ਰਹੀ ਹੈ ਵਰਦਾਨ ਸਾਬਿਤ : ਡਿਪਟੀ ਕਮਿਸ਼ਨਰ

ਬਲਾਕ ਗਿੱਦੜਬਾਹਾ ’ਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 66 ਯੋਗ ਕਲਾਸਾਂ

ਜ਼ਿਲ੍ਹੇ ਦੇ 18449 ਲੋਕਾਂ ਨੇ ਹੁਣ ਤੱਕ ਲਿਆ ਯੋਗਾ ਦਾ ਲਾਹਾ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਜ਼ਿਲ੍ਹੇ ਦੇ ਹਰ ਉਮਰ ਦੇ ਲੋਕ ਇਸ ਮੁਹਿੰਮ ਵਿਚ ਸਵੈ-ਇੱਛਾ ਤੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ, ਬਜੁਰਗਾਂ ਸਮੇਤ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਚਲਾਈ ਗਈ ਹੈ, ਜਿਸ ਦਾ ਹਰੇਕ ਨਾਗਰਿਕ ਨੂੰ ਲਾਹਾ ਲੈਣਾ ਚਾਹੀਦਾ ਹੈ।

ਸੀ.ਐਮ. ਯੋਗਸ਼ਾਲਾ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ‘ਚ ਰੋਜ਼ਾਨਾ 66 ਯੋਗ ਕਲਾਸਾਂ 14 ਯੋਗ ਇੰਸਟਰਕਟਰਾਂ ਵੱਲੋਂ ਲਗਾਈਆਂ ਜਾ ਰਹੀਆਂ ਹਨ। ਯੋਗ ਅਭਿਆਸ ਰਾਹੀਂ ਅਸੀਂ ਚਿੰਤਾਮੁਕਤ ਹੋ ਕੇ ਮਨ ਅਤੇ ਤਨ ਨੂੰ ਸ਼ਾਂਤੀ ਮਿਲਦੀ ਹੈ। ਇਸੇ ਤਰ੍ਹਾਂ ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤੀ ਮਿਲਦੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 18449 ਲੋਕ ਹੁਣ ਤੱਕ ਯੋਗ ਕਲਾਸਾਂ ਸਬੰਧੀ ਰਜਿਸਟ੍ਰੇਸ਼ਨ ਕਰਵਾਕੇ ਯੋਗ ਕਲਾਸਾਂ ਦਾ ਲਾਹਾ ਪ੍ਰਾਪਤ ਕਰ ਰਹੇ ਹਨ। ਯੋਗ ਕਲਾਸਾਂ ਸਬੰਧੀ ਸਵੇਰੇ ਅਤੇ ਸ਼ਾਮ ਨੂੰ ਯੋਗਾ ਸੈਸ਼ਨ ਲਗਾਇਆ ਜਾਂਦਾ ਹੈ। ਇਨ੍ਹਾਂ ਸੈਸ਼ਨਾਂ ਵਿੱਚ ਆਰਾਮ, ਧਿਆਨ, ਸੂਖਮ ਵੇਆਮ, ਯੋਗ ਆਸਣ, ਪ੍ਰਾਣਾਯਾਮ ਆਤੇ ਧਿਆਨ ਆਦਿ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ ਜੋ ਮਰੀਜ਼ਾਂ ਨੂੰ ਤਣਾਅ ਘਟਾਉਣ ਅਤੇ ਸਿਹਤਮੰਦ ਬਣਨ ਵਿੱਚ ਮਦਦ ਕਰਦੀਆਂ ਹਨ।

ਜ਼ਿਲ੍ਹਾ ਯੋਗ ਕੋਆਰਡੀਨੇਟਰ ਨੇ ਕਿਹਾ ਕਿ ਸੀ.ਐਮ.ਦੀ ਯੋਗਸ਼ਾਲਾ ਤਹਿਤ ਯੋਗਾ ਕਰਵਾਉਣ ਦਾ ਉਦੇਸ਼ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾ ਕੇ ਲੋਕਾਂ ਨੂੰ ਨਵਾਂ ਜੀਵਨ ਦੇਣਾ ਹੈ। ਜ਼ਿਲ੍ਹੇ ਭਰ ਵਿੱਚ ਜੇਕਰ ਲੋਕ ਆਪਣੇ ਮੁਹੱਲੇ ਵਿੱਚ ਯੋਗ ਕਲਾਸ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੈਲਪ ਲਾਈਨ ਨੰਬਰ 76694-00500 ਜਾਂ ਵੈਬ-ਸਾਈਟ cmdiyogshala.punjab.gov.in ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹੋ। ਯੋਗ ਕਲਾਸ ਲਈ 25 ਮੈਂਬਰਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.