Facebook-f Youtube X-twitter

ਅੱਸੂ ਦੇ ਪਹਿਲੇ ਨਰਾਤੇ ਮੌਕੇ ਮਨੀਸ਼ ਸਿਸੋਦੀਆ ਨੇ ਸਿਹਤ ਮੰਤਰੀ, ਵਿਧਾਇਕ ਕੋਹਲੀ ਤੇ ਮੇਅਰ ਨਾਲ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ

-ਸਿਸੋਦੀਆ, ਡਾ. ਬਲਬੀਰ ਸਿੰਘ, ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਹਵਨ-ਪੂਜਾ ਕਰਕੇ ਮਾਤਾ ਦਾ ਨਵਾਂ ਝੰਡਾ ਲਹਿਰਾਇਆ

-ਕੰਨਿਆ ਪੂਜਨ ਉਪਰੰਤ ਨਵੇਂ ਲੰਗਰ ਹਾਲ ਵਿੱਚ ਲੰਗਰ ਵਰਤਾਉਣ ਦੀ ਸੇਵਾ ਨਿਭਾਈ

-ਮਾਂ ਕਾਲੀ ਵੱਲੋਂ ਆਪ ਸਰਕਾਰ ਨੂੰ ਪਵਿੱਤਰ ਮੰਦਰ ਦੇ ਨਵੀਨੀਕਰਨ ਦੀ ਸੇਵਾ ਦਾ ਮੌਕਾ ਦੇਣਾ ਸਾਡੀ ਖੁਸ਼ਕਿਸਮਤੀ : ਮਨੀਸ਼ ਸਿਸੋਦੀਆ

ਪਟਿਆਲਾ:- ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਸੂ ਦੇ ਪਹਿਲੇ ਨਰਾਤੇ ਮੌਕੇ ਪਟਿਆਲਾ ਸਥਿਤ ਪ੍ਰਸਿੱਧ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਅਤੇ ਮੰਦਰ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਨੇ ਆਪ ਆਗੂਆਂ ਨਾਲ ਹਵਨ-ਪੂਜਾ ਕੀਤੀ ਅਤੇ ਮਾਤਾ ਰਾਣੀ ਅੱਗੇ ਅਰਦਾਸ ਕੀਤੀ। ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਨਰਾਤਿਆਂ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦੇਸ਼ ਵਾਸੀਆਂ ਦੀ ਸੁੱਖ-ਸਮ੍ਰਿੱਧੀ, ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ। ਇਸ ਦੌਰਾਨ ਉਨ੍ਹਾਂ ਸਿਹਤ ਮੰਤਰੀ ਅਤੇ ਆਪ ਆਗੂਆਂ ਨਾਲ ਮੰਦਰ ਵਿੱਚ ਸਥਾਪਤ ਕੀਤੇ ਗਏ ਮਾਤਾ ਰਾਣੀ ਦੇ ਨਵੇਂ ਧਵੱਜ ਨੂੰ ਲਹਿਰਾਇਆ। ਇਸ ਉਪਰੰਤ ਨਵੇਂ ਬਣੇ ਲੰਗਰ ਹਾਲ ਵਿੱਚ ਕੰਨਿਆ ਪੂਜਨ ਕੀਤਾ ਅਤੇ ਲੰਗਰ ਵਰਤਾਉਣ ਦੀ ਸੇਵਾ ਨਿਭਾਈ।

ਸ੍ਰੀ ਮਨੀਸ਼ ਸਿਸੋਦੀਆ ਨੇ ਭਗਵੰਤ ਸਿੰਘ ਮਾਨ ਦੇ ਮੁੜ ਮੁੱਖ ਮੰਤਰੀ ਬਣਨ ਦੀ ਕਾਮਨਾ ਕਰਦਿਆਂ ਅਰਦਾਸ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੱਤਾ ਵਿੱਚ ਆਵੇ ਅਤੇ ਪਾਰਟੀ ਆਗੂਆਂ ਦੀ ਮਿਹਨਤ ਸਫਲ ਹੋਵੇ।

ਮੰਦਰ ਵਿੱਚ ਚੱਲ ਰਹੇ ਉਸਾਰੀ ਅਤੇ ਨਵੀਨੀਕਰਨ ਦੇ ਕੰਮਾਂ ਬਾਰੇ ਗੱਲ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਆਮ ਆਦਮੀ ਪਾਰਟੀ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਮਾਂ ਕਾਲੀ ਨੇ ਸਾਡੀ ਸਰਕਾਰ ਨੂੰ ਇਸ ਪਵਿੱਤਰ ਮੰਦਰ ਦੇ ਨਵੀਨੀਕਰਨ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।”

ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿੱਚ ਮੰਦਰ ਦਾ ਸਰੂਪ ਹੋਰ ਵੀ ਨਿਖਰ ਕੇ ਸਾਹਮਣੇ ਆਵੇਗਾ। ਮੰਦਰ ਨੂੰ ਇੱਕ ਸਿੱਧ ਪੀਠ ਦੱਸਦਿਆਂ ਉਨ੍ਹਾਂ ਕਿਹਾ ਕਿ ਇੱਥੇ ਦੇਸ਼ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਸੰਭਵ ਪ੍ਰਬੰਧ ਕੀਤੇ ਜਾਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਕੇਂਦਰ ਸਰਕਾਰ ਨੂੰ ਸਦਬੁੱਧੀ ਬਖ਼ਸ਼ਣ। ਉਨ੍ਹਾਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਸਿਰਫ਼ ਸਰਕਾਰ ਵਿੱਚ ਹਨ, ਲੋਕਾਂ ਦੇ ਦਿਲਾਂ ਵਿੱਚ ਨਹੀਂ। ਸੀਬੀਆਈ, ਚੋਣ ਕਮਿਸ਼ਨ ਅਤੇ ਈਡੀ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਸੰਸਥਾਵਾਂ ਨੂੰ ਚੋਣਾਂ ਜਿੱਤਣ ਦੇ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਵਰਤੋਂ ਸਿਆਸੀ ਲਾਹੇ ਲਈ ਕੀਤੀ ਜਾ ਰਹੀ ਹੈ।

ਇਸ ਮੌਕੇ ਮੰਦਰ ਕਮੇਟੀ ਦੇ ਮੈਂਬਰ ਸੀਏ ਅਜੈ ਅਲੀਪੁਰੀਆ ਨੇ ਦੱਸਿਆ ਕਿ ਭਾਰੀ ਮੀਂਹ ਦੇ ਬਾਵਜੂਦ ਸ਼ਰਧਾਲੂਆਂ ਨੇ ਮੰਦਰ ਦੇ ਸਰੋਵਰ ਦੇ ਆਲੇ-ਦੁਆਲੇ ਬਣੇ ਨਵੇਂ ਗਲਿਆਰੇ ਵਿੱਚ ਬੈਠ ਕੇ ਨਵ-ਨਿਰਮਿਤ ਇਮਾਰਤ ਦਾ ਆਨੰਦ ਮਾਣਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤੇਜ਼ੀ ਨਾਲ ਕਰਵਾਏ ਜਾ ਰਹੇ ਨਵੀਨੀਕਰਨ ਦੇ ਕੰਮਾਂ ਦੀ ਸ਼ਰਧਾਲੂਆਂ ਨੇ ਸ਼ਲਾਘਾ ਕੀਤੀ।

ਇਸ ਮੌਕੇ ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਸੀਏ ਅਜੈ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ, ਸੰਜੇ ਸਿੰਗਲਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਪਹਿਲੇ ਨਰਾਤੇ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.