Facebook-f Youtube X-twitter

ਖੁਰਾਕ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਦਾਇਗੀ: ਸ੍ਰੀ ਲਾਲ ਚੰਦ ਕਟਾਰੂਚੱਕ

ਬਾਰਦਾਨੇ ਦੀ ਨਹੀਂ ਹੈ ਕੋਈ ਕਮੀਂ- ਕੈਬਨਿਟ ਮੰਤਰੀ

ਸ੍ਰੀ ਮੁਕਤਸਰ ਸਾਹਿਬ:- ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ, ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ  ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਝੋਨਾ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰਾ ਪੱਕਿਆ ਹੋਇਆ ਤੇ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂਕਿ ਫਸਲ ਵੇਚਣ ’ਚ ਕੋਈ ਪਰੇਸ਼ਾਨੀ ਨਾ ਆਵੇ।

ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਕਿ ਕਿਸਾਨਾਂ ਦੀ ਫ਼ਸਲ ਦੀ ਇਕੱਲਾ-ਇਕੱਲਾ ਦਾਣਾ ਖਰੀਦ ਕੇ ਕਿਸਾਨਾਂ ਨੂੰ ਸਮੇ ਸਿਰ ਮੰਡੀਆਂ ’ਚੋ ਵੇਹਲੇ ਕਰਨਾ ਹੈ ਅਤੇ ਐਮ.ਐਸ.ਪੀ. 2461/- ਰੁਪਏ ਦੇ ਹਿਸਾਬ ਨਾਲ 24 ਘੰਟਿਆਂ ਦੇ ਵਿੱਚ ਕਿਸਾਨਾਂ ਨੂੰ ਅਦਾਇਗੀ ਕਰਨਾ ਹੈ। ਜਿਸ ਲਈ ਪਹਿਲਾਂ ਤੋਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਹਨ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨੀ ਨਾਲ ਜੁੜੇ ਹਰ ਵਰਗ ਚਾਹੇ ਉਹ ਕਿਸਾਨ, ਮਜ਼ਦੂਰ, ਮਿੱਲਰ, ਆੜ੍ਹਤੀਆ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤਾ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਐਮ.ਐਸ.ਪੀ. ਦੇ ਹਿਸਾਬ ਨਾਲ 3,111 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮਿੱਥੇ ਟੀਚੇ ਵੱਲ ਹੌਲੀ-ਹੌਲੀ ਵਾਧਾ ਹੋ ਰਿਹਾ ਹੈ ਅਤੇ ਜਿਹੜੇ ਕਿਸਾਨ ਕੱਲ ਫ਼ਸਲ ਲੈ ਕੇ ਆਏ ਸਨ ਅੱਜ ਉਨ੍ਹਾਂ ਦੀ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬੀਤੇ ਦਿਨ ਦੀ ਝੋਨੇ ਦੀ ਆਮਦ ਅਤੇ ਖਰੀਦ ਸਬੰਧੀ ਆਂਕੜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10 ਅਕਤੂਬਰ 2026 ਤੱਕ 3,815 ਮ੍ਰੀਟਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 2,550 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੇ ਯਤਨਾਂ ਰਾਹੀਂ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਿਆ ਹੈ ਅਤੇ ਇਸੇ ਨਹਿਰੀ ਪਾਣੀ ਸਦਕਾ ਹੀ ਝੋਨੇ ਦੀ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ।

ਇਸ ਮੌਕੇ ਚੇਅਰਮੈਨ ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਸ੍ਰੀ ਰਾਕੇਸ਼ ਕੁਮਾਰ ਪੁਰੀ, ਐਸ.ਡੀ.ਐੱਮ. ਸ੍ਰੀ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੇਪਾਲ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਰਜੀਤ ਸਿੰਘ, ਕੱਚਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ, ਟਰੱਕ ਯੂਨੀਅਨ ਪ੍ਰਧਾਨ ਸ੍ਰੀ ਸੁਖਜਿੰਦਰ ਸਿੰਘ ਬੱਬਲੂ ਬਰਾੜ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਂਇੰਦੇ, ਆੜਤੀਆ ਐਸੋਸੀਏਸ਼ਨ ਦੇ ਨੁਮਾਂਇੰਦੇ, ਕਿਸਾਨ ਆਦਿ ਹਾਜ਼ਰ ਸਨ। 

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.