Facebook-f Youtube X-twitter

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਮੰਡੀ ਕਿੱਲਿਆਂਵਾਲੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਕਰਵਾਈ ਸ਼ੁਰੂਆਤ

ਝੋਨੇ ਦੀ ਫ਼ਸਲ ਦੀ ਖਰੀਦ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਨਹੀਂ ਕੀਤੀ ਜਾਵੇਗੀ ਬਰਦਾਸ਼ਤ: ਕੈਬਨਿਟ ਮੰਤਰੀ

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ

ਲੰਬੀ/ਸ੍ਰੀ ਮੁਕਤਸਰ ਸਾਹਿਬ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਮ.ਐਸ.ਪੀ. ਰੇਟ 2461/- ਰੁਪਏ ਦੇ ਹਿਸਾਬ ਨਾਲ ਦਾਣਾ ਮੰਡੀ ਕਿੱਲਿਆਂਵਾਲੀ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਮੰਡੀ ਵਿੱਚ ਲਗਭਗ 200 ਕੁਇੰਟਲ ਝੋਨੇ ਦੀ ਆਮਦ ਹੋਈ ਅਤੇ ਪਹਿਲੇ ਦਿਨ 100 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ।

ਉਨਾਂ ਨੇ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਖਰੀਦਣ ਸਮੇਂ ਕਿਸੇ ਵੀ ਤਰੀਕੇ ਦੀ ਕਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਕੋਈ ਵੀ ਕਿਸਾਨ ਭਰਾ ਉਹਨਾਂ ਦੇ ਮਹਿਕਮੇ ਦੇ ਅਫਸਰ ਜਾਂ ਉਹਨਾਂ ਨਾਲ ਵੀ ਸਿੱਧਾ ਸੰਪਰਕ ਕਰ ਸਕਦਾ ਹੈ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ‘ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਬਾਜ ਸਿੰਘ ਵਣਵਾਲਾ, ਡੀ.ਐਮ.ਓ. ਅਜੇਪਾਲ ਸਿੰਘ ਬਰਾੜ, ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਕੰਗ, ਚੇਅਰਮੈਨ ਦਰਸ਼ਨ ਲੰਬੀ, ਏ.ਐਫ.ਐਸ.ਓ. ਰੁਪਿੰਦਰ ਧਾਲੀਵਾਲ, ਮੰਡੀ ਸੁਪਰਵਾਈਜ਼ਰ ਗਗਨਦੀਪ ਸਿੰਘ, ਚੀਮਨ ਬਾਦਲ, ਚੇਅਰਮੈਨ ਹਿਮਾਂਸ਼ੂ ਬਾਂਸਲ, ਸਮੂ ਆੜਤੀਆ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.