Facebook-f Youtube X-twitter

ਐਸ.ਡੀ.ਐਮ. ਨੇ ਅਨਾਜ ਮੰਡੀ ਲਾਲਬਾਈ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਡੀਆਂ ਵਿੱਚ ਸੁੱਕਾ ਅਤੇ ਸਾਫ ਸੁਥਰਾ ਝੋਨਾ ਲਿਆਂਦਾ ਜਾਵੇ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ ਨੇ ਅੱਜ ਅਨਾਜ ਮੰਡੀ ਲਾਲਬਾਈ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।

ਐਸ.ਡੀ.ਐਮ. ਨੇ ਦੱਸਿਆ ਕਿ ਬੀਤੇ ਦਿਨੀ ਹੋਈ ਬਰਸਾਤ ਦੌਰਾਨ ਅਨਾਜ ਮੰਡੀ ਲਾਲਬਾਈ ਵਿੱਚ ਇਕੱਠਾ ਹੋਇਆ ਬਰਸਾਤੀ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਹੈ ਅਤੇ ਗਿੱਲੇ ਝੋਨੇ ਦੀਆਂ ਬੋਰੀਆ ਅਤੇ ਢੇਰੀਆਂ ਨੂੰ  ਸੁਕਾਉਣ ਦੇ ਹੁਕਮ ਜਾਰੀ ਕੀਤੇ ਅਤੇ ਸੁੱਕੇ ਝੋਨੇ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਖਰੀਦ ਕਰਨ ਲਈ ਕਿਹਾ।

ਐਸ.ਡੀ.ਐਮ.ਨੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਕਿ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਹਨਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੇ ਖਰੀਦ ਲਈ ਪੂਰੀ ਤਰ੍ਹਾਂ ਸਾਫ਼—ਸਫ਼ਾਈ, ਬਿਜਲੀ, ਪੀਣ ਲਈ ਸਾਫ ਸੁਥਰਾ ਪਾਣੀ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ਸਬੰਧੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ  ਵਿੱਚ ਸਾਫ਼—ਸੁਥਰਾ ਅਤੇ ਸੁੱਕਾ ਝੋਨੇ  ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਝੋਨੇ ਦੀ ਫਸਲ ਵੇਚਣ ਲਈ ਅਨਾਜ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.