Facebook-f Youtube X-twitter

ਰੋਲ ਆਬਜਰਵਰ ਨੇ ਜਿ਼ਲ੍ਹੇ ਦਾ ਕੀਤਾ ਦੌਰਾ

ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨ ਦੇ ਕੰਮਾਂ ਦਾ ਲਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ:- ਸਕੱਤਰ, ਸਹਿਕਾਰਤਾ ਵਿਭਾਗ ਚੰਡੀਗੜ੍ਹ ਅਤੇ  ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰੋਲ ਆਬਜ਼ਰਵਰ ਸ੍ਰੀਮਤੀ ਰਿਤੂ ਅਗਰਵਾਲ, ਆਈ.ਏ.ਐਸ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਆਪਣੀ ਤੀਜੀ ਵਿਜਿਟ ਦੌਰਾਨ ਯੋਗਤਾ ਮਿਤੀ— 01 ਅਕਤੂਬਰ 2026 ਦੇ ਆਧਾਰ ਤੇ ਹੋ ਚੁੱਕੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨ ਸਬੰਧੀ ਕੰਮਾਂ ਦਾ ਜਾਇਜਾ ਲਿਆ ਅਤੇ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਇੱਕ ਵਿਸਥਾਰਿਤ ਮੀਟਿੰਗ ਕੀਤੀ।

ਇਸ ਮੌਕੇ ਤੇ ਅਮਿਤ ਕੁਮਾਰ, ਪੰਚਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਡੈਵੀ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਸ੍ਰੀਮਤੀ ਵਿਭੂ ਜੈਨ, ਚੋਣ ਤਹਿਸੀਲਦਾਰ,  ਸ੍ਰੀ ਮੁਕਤਸਰ ਸਾਹਿਬ ਅਤੇ ਚੋਣਾਂ ਨਾਲ ਸਬੰਧਤ ਹੋਰ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਸ੍ਰੀ ਅਮਿਤ ਕੁਮਾਰ, ਪੰਚਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਰੋਲ ਆਬਜਰਵਰ ਸਾਹਿਬਾਨ ਨੂੰ ਦੱਸਿਆ ਗਿਆ ਕਿ ਅੱਜ 12 ਅਕਤੂਬਰ 2026 ਨੂੰ ਸਵੇਰੇ 11:00 ਵਜੇ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਜਿਲ੍ਹੇ ਦੇ ਚਾਰੋਂ ਵਿਧਾਨ ਸਭਾ ਚੋਣ ਹਲਕਿਆਂ ਦੀ ਵੋਟਰ ਸੂਚੀ ਦਾ ਇੱਕ—ਇੱਕ ਸੈੱਟ ਸਪਲਾਈ ਕਰ ਦਿੱਤਾ ਗਿਆ।

ਸ੍ਰੀਮਤੀ ਰਿਤੂ ਅਗਰਵਾਲ, ਰੋਲ ਆਬਜਰਵਰ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਵੋਟਰ ਸੂਚੀ ਦਾ ਨਿਰੀਖਣ ਕੀਤਾ ਗਿਆ। ਇਸ ਦੇ ਨਾਲ ਹੀ ਜਿਲ੍ਹਾ ਚੋਣ ਦਫਤਰ ਵੱਲੋਂ ਮੁੱਖ ਚੋਣ ਅਫਸਰ, ਪੰਜਾਬ ਦੀ ਵੈਬਸਾਈਟ ਤੋ ਉਪਲੱਬਧ ਫਾਈਨਲ ਵੋਟਰ ਸੂਚੀ ਦਾ ਲਿੰਕ ਜਿਲ੍ਹਾ ਪ੍ਰਸ਼ਾਸ਼ਨ ਦੀ ਵੈੱਬਸਾਈਟ ਤੇ ਵੀ ਉਪਲੱਬਧ ਕਰਵਾਇਆ ਗਿਆ ਹੈ ਅਤੇ ਉਸ ਵੈੱਬਸਾਈਟ  muktsar.nic.in    

ਦਾ ਵੀ ਰੋਲ ਆਬਜਰਵਰ ਵੱਲੋਂ ਨਿਰੀਖਣ ਕੀਤਾ ਗਿਆ। ਇਸ ਦੇ ਨਾਲ ਹੀ ਰੋਲ ਆਬਜਰਵਰ ਵੱਲੋਂ ਰਵੀਜਨ ਪੀਰੀਅਡ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵੀ ਰਿਪੋਰਟ ਚੈੱਕ ਕੀਤੀ ਗਈ।

ਰੋਲ ਆਬਜਰਵਰ ਸਾਹਿਬਾਨ ਵੱਲੋਂ ਵੋਟਰਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਐਪਿਕ ਕਾਰਡਾਂ ਦਾ ਸਟੇਟਸ ਵੀ ਚੈੱਕ ਕੀਤਾ ਗਿਆ। ਜਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਰੋਲ ਆਬਜਰਵਰ ਨੂੰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਅੱਜ 12 ਅਕਤੂਬਰ 2026 ਨੂੰ ਅੰਤਿਮ ਪ੍ਰਕਾਸ਼ਿਤ ਕੀਤੀ ਗਈ ਵੋਟਰ ਸੂਚੀ ਜਿਲ੍ਹਾ ਚੋਣ ਦਫਤਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰ ਅਤੇ ਬੂਥ ਲੈਵਲ ਅਫਸਰਾਂ ਪਾਸ ਉਪਲੱਬਧ ਹੈ ਅਤੇ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਜਾਣਕਾਰੀ ਉਕਤ ਸਥਾਨਾਂ ਤੇ ਦਫਤਰੀ ਸਮੇਂ ਦੌਰਾਨ ਜਾ ਕੇ ਚੈੱਕ ਕਰ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਐੱਸ ਡੀ ਐੱਮ ਬਟਾਲਾ ਵਲੋਂ ਪਿੰਡਾਂ ਦਾ ਦੌਰਾ, ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਪਹੁੰਚ ਕੇ ਕੀਤਾ ਕਾਬੂ

ਕਿਸਾਨਾਂ ਨੂੰ ਅਪੀਲ, ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ:- ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਜ਼ਿਲੇ ਅੰਦਰ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਫੀਲਡ ਵਿੱਚ ਰਹਿ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰਨ ਦੇ ਨਾਲ ਨਾਲ ਖੇਤਾਂ ਵਿੱਚ ਲੱਗੀ...

ਖੁਰਾਕ ਸੁਰੱਖਿਆ ਵਿਭਾਗ, ਪਟਿਆਲਾ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈਕਿੰਗ ਮੁਹਿੰਮ ਤੇਜ਼

-ਬਲਬੇੜਾ ਅਤੇ ਪਟਿਆਲਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ -ਮਿੱਤਲ ਪਤੀਸਾ ਹਾਊਸ’ ਦਾ ਲਾਇਸੈਂਸ ਮੁਅੱਤਲ ਪਟਿਆਲਾ:- ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਆਪਣੀ ਚੈਕਿੰਗ ਅਤੇ ਨਿਗਰਾਨੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ। ਇਸ ਦਾ ਉਦੇਸ਼ ਲੋਕਾਂ ਤੱਕ ਸੁਰੱਖਿਅਤ ਅਤੇ ਵਧੀਆ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣਾ...

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.