Facebook-f Youtube X-twitter

ਡੀਸੀ ਵੱਲੋਂ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਅਤੇ ਸਾਫ਼ਟ ਕਾਪੀਆਂ ਮੁਹੱਈਆ ਕਰਵਾਈਆਂ

ਐੱਸ.ਆਈ.ਆਰ.-2026: ਅੰਤਿਮ ਵੋਟਰ ਸੂਚੀਆਂ ਸਬੰਧੀ ਰਾਜਸੀ ਪਾਰਟੀਆਂ ਨਾਲ ਮੀਟਿੰਗ

ਪਟਿਆਲਾ:- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਧਿਕਾਰਤ ਨੁਮਾਇੰਦਿਆਂ ਨਾਲ ਐੱਸ.ਆਈ.ਆਰ.-2026 ਤਹਿਤ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ, ਤਸਦੀਕ ਅਤੇ ਅੰਤਿਮ ਰੂਪ ਦੇਣ ਸਬੰਧੀ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ।

ਜ਼ਿਲ੍ਹਾ ਪਟਿਆਲਾ ਵਿੱਚ ਪਹਿਲਾਂ ਵੋਟਰਾਂ ਦੀ ਕੁੱਲ ਗਿਣਤੀ 13,81,418 ਸੀ, ਜਿਸ ਵਿੱਚ 53,470 ਵੋਟਰਾਂ ਦਾ ਵਾਧਾ ਹੋਇਆ ਹੈ। ਇਸ ਨਾਲ ਹੁਣ ਜ਼ਿਲ੍ਹੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ ਵੱਧ ਕੇ 14,34,888 ਹੋ ਗਈ ਹੈ।

ਮੀਟਿੰਗ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਅਤੇ ਉਨ੍ਹਾਂ ਦੀ ਉਪਲਬਧਤਾ ਸਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਹਰੇਕ ਵਿਧਾਨ ਸਭਾ ਚੋਣ ਹਲਕੇ ਦੀ ਫੋਟੋ ਸਮੇਤ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀ ਦਾ ਇੱਕ ਸੈੱਟ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਧਿਕਾਰਤ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਇਆ ਗਿਆ। ਇਸ ਦੇ ਨਾਲ ਹੀ ਹਰੇਕ ਵਿਧਾਨ ਸਭਾ ਹਲਕੇ ਦੀ ਫੋਟੋ ਰਹਿਤ ਅੰਤਿਮ ਵੋਟਰ ਸੂਚੀ ਦੀ ਸਾਫ਼ਟ ਕਾਪੀ ਪੈੱਨ ਡਰਾਈਵ ਰਾਹੀਂ ਵੀ ਦਿੱਤੀ ਗਈ, ਤਾਂ ਜੋ ਰਾਜਨੀਤਿਕ ਪਾਰਟੀਆਂ ਆਪਣੇ ਰਿਕਾਰਡ ਲਈ ਅੰਤਿਮ ਵੋਟਰ ਸੂਚੀਆਂ ਦੀ ਜਾਂਚ ਕਰ ਸਕਣ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੋਂ ਬਾਅਦ ਵੀ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣ ਤੋਂ ਰਹਿ ਗਿਆ ਹੈ, ਤਾਂ ਉਹ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕਿਸੇ ਮ੍ਰਿਤਕ ਜਾਂ ਸਥਾਈ ਤੌਰ ’ਤੇ ਸ਼ਿਫਟ ਹੋ ਚੁੱਕੇ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੈ, ਤਾਂ ਨਾਮ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ ਕਰਵਾਉਣ ਜਾਂ ਇੱਕ ਥਾਂ ਤੋਂ ਦੂਜੀ ਥਾਂ ’ਤੇ ਰਿਹਾਇਸ਼ ਬਦਲਣ ਦੀ ਸੂਰਤ ਵਿੱਚ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਹ ਫਾਰਮ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਬੂਥ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਜਾਂ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਇਹ ਫਾਰਮ ਭਾਰਤ ਚੋਣ ਕਮਿਸ਼ਨ ਦੇ ਵੈੱਬ ਪੋਰਟਲ voter.eci.gov.in ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪ ਰਾਹੀਂ ਆਨਲਾਈਨ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ। ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐੱਸ.ਆਈ.ਆਰ. ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ

– ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਝੋਨੇ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ...

ਕੱਲ੍ਹ 23 ਅਕਤੂਬਰ ਨੂੰ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਜਾਵੇਗਾ ਪ੍ਰਦਰਸ਼ਨੀ ਮੈਚ

ਖੇਡ ਪ੍ਰੇਮੀਆਂ ਅਤੇ ਹਾਕੀ ਖਿਡਾਰੀਆਂ ਨੂੰ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਬਟਾਲਾ:- ਪੰਜਾਬ ਸਰਕਾਰ ਵੱਲੋਂ ਹੀਰੋ ਮੈਨਸ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ-2026 ਦਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਚੈਂਪੀਅਨਸ਼ਿਪ ਤੋਂ ਪਹਿਲਾਂ ਟਰਾਫ਼ੀ ਦਾ ਪੰਜਾਬ ਰਾਜ ਵਿੱਚ ਟੂਰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਉਦੇਸ਼ ਇਸ ਹਾਕੀ ਚੈਂਪੀਅਨਸ਼ਿਪ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ...

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਲੋਨ ਮੇਲਾ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਡੈਵੀ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਸ੍ਰੀ ਅਮਨਦੀਪ ਸ਼ਰਮਾ ਤੇ ਜ਼ਿਲ੍ਹਾ ਫੰਕਸ਼ਨਲ ਮੈਨੇਜਰ-ਕਮ-ਨੋਡਲ ਅਫ਼ਸਰ ਸ੍ਰੀ ਪ੍ਰਵੀਨ ਕੁਮਾਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ...

ਚੌਥੀ ਸੀਨੀਅਰ ਡਿਸਟ੍ਰਿਕਟ ਬੇਸਬਾਲ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼

ਪਟਿਆਲਾ:- ਜਿਲ੍ਹਾ ਪਟਿਆਲਾ ਬੇਸਬਾਲ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਹਰੀਸ਼ ਸਿੰਘ ਰਾਵਤ ਦੀ ਯੋਗ ਅਗਵਾਈ ਹੇਠ ਤੇ ਸੈਕਟਰੀ ਆਦਰਸ਼ ਬਾਂਸਲ ਦੇ ਤਾਲਮੇਲ ਨਾਲ ਚੌਥੀ ਸੀਨੀਅਰ ਡਿਸਟਰਿਕਟ ਬੇਸਬਾਲ ਚੈਂਪੀਅਨਸ਼ਿਪ ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ 22 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ...

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 25 ਦੀ ਬਜਾਏ ਹੁਣ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫਸਰ

– ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਬੀ.ਐੱਲ.ਓਜ਼ ਅੰਤਿਮ ਵੋਟਰ ਸੂਚੀ ਸਮੇਤ ਬੂਥਾਂ ’ਤੇ ਰਹਿਣਗੇ ਹਾਜ਼ਰ ਸ੍ਰੀ ਮੁਕਤਸਰ ਸਾਹਿਬ:- ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਮਿਤੀ 25 ਅਕਤੂਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ 2026...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.