Facebook-f Youtube X-twitter

ਜਨਗਣਨਾ 2027 (ਪੜਾਅ ਦੂਜਾ) ਸਬੰਧੀ ਟ੍ਰੇਨਿੰਗ ਸੈਸ਼ਨਜ ਕਰਵਾਏ ਆਰੰਭ

ਜਨਗਣਨਾ 2027 ਪੜਾਅ-2 ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਬਲਜੀਤ ਸਿੰਘ ਸਰਾਂ, ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਪਹਿਲਾ ਤਿੰਨ ਰੋਜਾ ਟ੍ਰੇਨਿੰਗ ਸੈਸ਼ਨ ਮਿਤੀ: 12 ਅਕਤੂਬਰ ਤੋਂ 14 ਅਕਤੂਬਰ 2026 ਤੱਕ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਆਰੰਭ ਕਰਵਾਇਆ ਗਿਆ। ਇਸ ਟ੍ਰੈਨਿੰਗ ਸੈਸ਼ਨ ਵਿੱਚ ਜਨਗਣਨਾ 2027 (ਪੜਾਅ ਦੂਜਾ) ਨੂੰ ਸਫਲਤਾਪੂਰਵਕ ਨੇਪੇਰੇ ਚਾੜਣ ਬਾਰੇ ਜਾਣਕਾਰੀ ਦਿੱਤੀ ਗਈ।

 ਇਸ ਸਬੰਧੀ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਪੀ.ਸੀ.ਐਸ, ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਸਵੈ ਜਨਗਣਨਾ ਮਿਤੀ: 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਨਗਣਨਾ 2027 ਦਾ ਦੂਜਾ ਪੜਾਅ ਮਿਤੀ: 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੀ ਇਹ ਪਹਿਲੀ ਮਰਦਮਸ਼ੁਮਾਰੀ ਹੈ, ਜਿਸ ਦਾ ਡਾਟਾ ਇਕੱਠਾ ਕਰਨ ਦਾ ਕੰਮ ਡਿਜੀਟਲ ਸਾਧਨਾ ਰਾਹੀਂ ਕੀਤਾ ਜਾਣਾ ਹੈ। ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਜਿੰਮੇਵਾਰੀ ਸਾਰੇ ਸਮਾਜ ਸੇਵਾ ਦੀ ਭਾਵਨਾ ਦੇ ਨਾਲ ਨੇਪਰੇ ਚਾੜ੍ਹਨਗੇ। ਉਹਨਾਂ ਵੱਲੋਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੰਦੇ ਹੋਏ ਕਿਹਾ ਗਿਆ ਕਿ ਸਾਰੇ ਹੀ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਕੱਠੀ ਕੀਤੀ ਗਈ ਜਾਣਕਾਰੀ ਨਾਲ ਸਰਕਾਰਾਂ ਵੱਲੋ ਬਣਾਈਆਂ ਜਾਣ ਵਾਲੀਆਂ ਨੀਤੀਆਂ ਦੀਆਂ ਆਮ ਜਨਤਾ ਨੂੰ ਸਹੂਲਤਾਂ ਮਿਲ ਸਕਣ।

ਇਸ ਮੌਕੇ ਸ਼੍ਰੀ ਰੁਪਿੰਦਰ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਪੰਕਜ ਕੁਮਾਰ ਸੈਂਸਜ ਕੋਆਰਡੀਨੇਟਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਸੰਜੇ ਪ੍ਰਮਾਰ ਸੈਂਸਜ ਅਫਸਰ, ਸ਼੍ਰੀ ਸ਼ਮਿੰਦਰ ਬੱਤਰਾ, ਸ਼੍ਰੀ ਸੁਰਿੰਦਰ ਕੁਮਾਰ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਰਮਨ ਕੁਮਾਰ, ਸ਼੍ਰੀ ਪ੍ਰਵੀਨ ਕੁਮਾਰ, ਸ਼੍ਰੀ ਨਵੀਨ ਦੂਮੜਾ, ਸ਼੍ਰੀ ਸੁਖਮਿੰਦਰ ਸਿੰਘ, ਕਲਰਕ, ਤਹਿਸੀਲ ਦਫਤਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਜਗਦੀਸ਼ ਸਿੰਘ, ਟੈਕਨੀਕਲ ਅਸਿਸਟੈਂਟ, ਸੈਂਸਜ, ਤਹਿਸੀਲ ਦਫਤਰ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਹਰੀਸ਼ ਕੁਮਾਰ, ਲਾਇਬ੍ਰੇਰੀਅਨ, ਸ਼੍ਰੀ ਸੱਤਪਾਲ ਸਿੰਘ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਵਰਿੰਦਰ ਕੁਮਾਰ ਕੰਪਿਊਟਰ ਫਕੱਲਟੀ ਅਤੇ ਸਮੂਹ ਫੀਲਡ ਟ੍ਰੇਨਰ ਮੌਜੂਦ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.