Facebook-f Youtube X-twitter

ਐਨ.ਡੀ.ਏ. ਦੀ ਤਿਆਰੀ ਲਈ ਪੰਜਾਬ ਦੇ ਨੌਜਵਾਨਾਂ (ਸਿਰਫ਼ ਲੜਕਿਆਂ) ਲਈ ਸੁਨਹਿਰੀ ਮੌਕਾ: ਡਿਪਟੀ ਕਮਿਸ਼ਨਰ

ਆਨਲਾਈਨ ਅਰਜ਼ੀਆਂ ਭਰਨ ਦੀ ਪ੍ਰਕਿਰਿਆ 1 ਅਕਤੂਬਰ 2026 ਤੋਂ ਸ਼ੁਰੂ

03 ਜਨਵਰੀ 2027 ਨੂੰ ਹੋਵੇਗੀ ਦਾਖ਼ਲੇ ਲਈ ਪ੍ਰੀਖਿਆ

ਵਧੇਰੇ ਜਾਣਕਾਰੀ ਲਈ ਵੈੱਬਸਾਈਟ www.mrsafpipunjab.gov.in ’ਤੇ ਕੀਤਾ ਜਾ ਸਕਦਾ ਹੈ ਵਿਜ਼ਿਟ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਯੋਗ ਬਣਾਉਣ ਦੇ ਉਦੇਸ਼ ਨਾਲ ਮੋਹਾਲੀ ਦੇ ਸੈਕਟਰ-77 ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਤ ਕੀਤਾ ਗਿਆ ਹੈ। ਇਹ ਸੰਸਥਾ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਿੱਖਿਆ ਅਤੇ ਸਿਖਲਾਈ ਪ੍ਰਦਾਨ ਕਰਦੀ ਹੈ।

ਇਸ ਸੰਸਥਾ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੇ ਲੜਕਿਆਂ ਨੂੰ ਐਨ.ਡੀ.ਏ. ਦੀ ਦਾਖ਼ਲਾ ਪ੍ਰੀਖਿਆ ਅਤੇ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੇ ਇੰਟਰਵਿਊ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਕੈਡਿਟਾਂ ਦੀ ਸ਼ਖ਼ਸੀਅਤ, ਸਰੀਰਕ ਯੋਗਤਾ, ਸੰਚਾਰ ਹੁਨਰ ਅਤੇ ਹੋਰ ਲੋੜੀਂਦੇ ਗੁਣਾਂ ਨੂੰ ਨਿਖਾਰਿਆ ਜਾਂਦਾ ਹੈ, ਤਾਂ ਜੋ ਉਹ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਨਾਲ-ਨਾਲ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦਾ ਆਪਣਾ ਸੁਪਨਾ ਸਾਕਾਰ ਕਰ ਸਕਣ।

ਇਸ ਨਾਲ ਯੋਗ ਅਤੇ ਇੱਛੁਕ ਨੌਜਵਾਨਾਂ ਨੂੰ ਅਨੁਸ਼ਾਸਨ, ਮਿਆਰੀ ਸਿੱਖਿਆ ਅਤੇ ਵਿਸ਼ੇਸ਼ ਸਿਖਲਾਈ ਹਾਸਲ ਕਰਕੇ ਦੇਸ਼ ਦੀ ਸੇਵਾ ਕਰਨ ਦਾ ਬਿਹਤਰੀਨ ਮੌਕਾ ਮਿਲਦਾ ਹੈ। ਸੰਸਥਾ ਹੁਣ ਤੱਕ 14 ਕੋਰਸ ਸਫ਼ਲਤਾਪੂਰਵਕ ਚਲਾ ਚੁੱਕੀ ਹੈ ਅਤੇ ਕੁੱਲ 594 ਕੈਡਿਟ ਸਿਖਲਾਈ ਪੂਰੀ ਕਰ ਚੁੱਕੇ ਹਨ। ਇਨ੍ਹਾਂ ਵਿੱਚੋਂ 394 ਕੈਡਿਟ ਐਸ.ਐਸ.ਬੀ. ਇੰਟਰਵਿਊ ਪਾਸ ਕਰ ਚੁੱਕੇ ਹਨ, ਜਦਕਿ 325 ਕੈਡਿਟ ਐਨ.ਡੀ.ਏ. ਜਾਂ ਹੋਰ ਸਿਖਲਾਈ ਅਕੈਡਮੀਆਂ ਵਿੱਚ ਦਾਖ਼ਲਾ ਲੈ ਚੁੱਕੇ ਹਨ। ਇਸ ਤੋਂ ਇਲਾਵਾ 198 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਵਜੋਂ ਕਮਿਸ਼ਨ ਪ੍ਰਾਪਤ ਕਰ ਚੁੱਕੇ ਹਨ। ਸੰਸਥਾ ਦੀ 66.32 ਫ਼ੀਸਦੀ ਸਫ਼ਲਤਾ ਦਰ ਇਸ ਦੀ ਕਾਰਗੁਜ਼ਾਰੀ ਅਤੇ ਸਿਖਲਾਈ ਦੇ ਮਿਆਰ ਨੂੰ ਦਰਸਾਉਂਦੀ ਹੈ।

ਸੰਸਥਾ ਦੇ 17ਵੇਂ ਕੋਰਸ ਲਈ ਆਨਲਾਈਨ ਅਰਜ਼ੀਆਂ ਭਰਨ ਦੀ ਪ੍ਰਕਿਰਿਆ 1 ਅਕਤੂਬਰ 2026 ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਦਾਖ਼ਲੇ ਲਈ ਪ੍ਰੀਖਿਆ 03 ਜਨਵਰੀ 2027 ਦਿਨ ਐਤਵਾਰ ਨੂੰ ਕਰਵਾਈ ਜਾਣੀ ਨਿਰਧਾਰਤ ਹੈ।

ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਐਨ.ਡੀ.ਏ. ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਚਾਹਵਾਨ ਉਮੀਦਵਾਰ ਦਾਖ਼ਲੇ ਸਬੰਧੀ ਵਿਸਤ੍ਰਿਤ ਜਾਣਕਾਰੀ, ਯੋਗਤਾ ਦੀਆਂ ਸ਼ਰਤਾਂ ਅਤੇ ਹੋਰ ਵੇਰਵਿਆਂ ਲਈ ਸੰਸਥਾ ਦੀ ਅਧਿਕਾਰਤ ਵੈੱਬਸਾਈਟ www.mrsafpipunjab.gov.in ’ਤੇ ਵਿਜ਼ਿਟ ਕਰ ਸਕਦੇ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.