Facebook-f Youtube X-twitter

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ‘ਮਾਨ ਦੇ ਮੁਨਾਫੇ’ ਤਹਿਤ ਬਟਾਲਾ ‘ਚ ਮੁਹਿੰਮ ਜਾਰੀ-ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਵਲੋਂ ਆਪਣੀ ਟੀਮ ਨਾਲ ਵਾਰਡਾਂ ਵਿੱਚ ਮੀਟਿੰਗ

ਬਟਾਲਾ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਸ਼ਲਾਘਾਯੋਗ ਕੰਮਾਂ ਦੇ ਪ੍ਰਚਾਰ ਲਈ ਵਿਧਾਇਕ  ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮਾਨ ਦੇ ਮੁਨਾਫੇ” ਮੁਹਿੰਮ ਨੂੰ ਟਰੇਡ ਕਮਿਸ਼ਨ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਧੋਵਾਲੀ ਨੇ ਹਲਕਾ ਬਟਾਲਾ ਵਿੱਚ ਟ੍ਰੇਡ ਵਿੰਗ ਦੀਆਂ ਵਾਰਡ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ।

ਟਰੇਡ ਵਿੰਗ ਦੇ ਬਲਾਕ ਪ੍ਰਧਾਨ ਸ਼ਾਹਕੋਟ ਜਤਿੰਦਰ ਸਿੰਘ ਰਾਜਪੂਤ, ਦਲਜਿੰਦਰ ਸੋਨੀ ਅਤੇ ਜਤਿੰਦਰ ਸਿੰਘ ਬਟਾਲਵੀ ਵੱਲੋਂ ਵੱਖ ਵੱਖ ਵਾਰਡਾਂ ਵਿੱਚ ਵਾਰਡ ਪ੍ਰਧਾਨਾਂ ਅਤੇ ਟਰੇਡ ਮੈਂਬਰਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ

ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਕਿਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਸੂਬੇ ਵਿੱਚ ਸਿਹਤ, ਸਿੱਖਿਆ, ਰੁਜ਼ਗਾਰ, ਲੋੜਵੰਦ ਲੋਕਾਂ ਦੀਆਂ ਸਹੂਲਤਾਂ ਦੀ ਕ੍ਰਾਂਤੀ ਲਿਆਂਦੀ ਹੋਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਘਰ ਵਿੱਚ 10 ਲੱਖ ਦਾ ਸਿਹਤ ਬੀਮਾ ਕਾਰਡ,  ਬਿਜਲੀ ਦੇ ਮੁਫ਼ਤ 600 ਯੂਨਿਟ, ਮਾਵਾਂ ਧੀਆਂ ਸਤਿਕਾਰ ਯੋਜਨਾਂ ਤਹਿਤ 1000/1500 ਰੁਪਏ, ਕਿਸਾਨਾਂ ਲਈ ਮੁਫ਼ਤ ਅਤੇ ਦਿਨ ਵੇਲੇ ਬਿਜਲੀ, ਸਮੇ ਸਿਰ ਫਸਲ ਦਾ ਭੁਗਤਾਨ, ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣਾ ਆਦਿ ਸਕੀਮਾਂ ਦੇ ਕੇ ਪੰਜਾਬ ਦੇ ਲੋਕਾਂ ਦਾ ਲੁੱਟ ਲਿਆ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵੱਲੋਂ ਹਲਕਾ ਬਟਾਲਾ ਵਿੱਚ ਵਿਕਾਸ ਕਾਰਜਾਂ ਦੀ ਲਹਿਰ ਤਹਿਤ ਖੁੱਲੇ ਅਤੇ ਸ਼ਾਨਦਾਰ ਚੌਂਕ, ਚੌੜੀਆਂ ਅਤੇ ਪੱਕੀਆਂ ਗਲੀਆਂ ਅਤੇ ਸੜਕਾਂ, ਗਲੀਆਂ ਅਤੇ ਸੜਕਾਂ ਤੇ ਚਮਚਮਾਉਂਦੀਆਂ ਹਾਈਮਾਸਕ ਲਾਇਟਾਂ, ਖੇਡ ਸਟੇਡੀਅਮ ਕਲਚਰਲ ਪ੍ਰੋਗਰਾਮ ਅਤੇ ਸਰਕਾਰੀ ਸੁੱਖ ਸਹੂਲਤਾਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਅਤੇ ਬਟਾਲਾ ਵਿੱਚ ਜਿੱਤ ਪੱਕੀ ਕਰ ਦਿੱਤੀ ਹੈ।

ਮੀਟਿੰਗ ਵਿੱਚ ਐੱਮ ਸੀ ਮਨਜੀਤ ਸਿੰਘ ਬੁਮਰਾਹ ਅਤੇ ਦਵਿੰਦਰ ਸਿੰਘ ਸੋਨੂੰ ਤੋਂ ਇਲਾਵਾ ਟਰੇਡ ਵਿੰਗ ਵਾਰਡ ਪ੍ਰਧਾਨ ਅੰਮ੍ਰਿਤ ਖਹਿਰਾ, ਪ੍ਰਧਾਨ ਅਮਰਦੀਪ ਸਿੰਘ ਤੋਂ ਇਲਾਵਾ ਟਰੇਡ ਮੈਂਬਰ ਬਲਜਿੰਦਰ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ,ਅਮਰਜੀਤ ਸਿੰਘ, ਮਨਦੀਪ ਭਾਟੀਆ, ਸੁਖਪਾਲ ਸਿੰਘ, ਰਸ਼ਪਾਲ ਸਿੰਘ, ਦੀਪੂ ਜੀ,ਰਜਿੰਦਰ ਸਿੰਘ ਦਲਜੀਤ ਸਿੰਘ, ਚੈਂਚਲ ਸਿੰਘ, ਆਦਿ ਹਜਾਰ ਸਨ।

ਇਸ ਮੌਕੇ ‘ਮਾਨ ਦੇ ਮੁਨਾਫ਼ੇ’ ਪ੍ਰਚਾਰ ਨੂੰ ਘਰ ਘਰ ਪਹੁੰਚਾਉਣ ਦੇ ਸੰਕਲਪ ਨੂੰ ਦ੍ਰਿੜ ਕੀਤਾ ਗਿਆ ਅਤੇ ਟਰੇਡ ਵਿੰਗ ਦੀਆਂ ਟੀਮਾਂ ਬਣਾ ਕੇ ਪ੍ਰਚਾਰ ਮਜ਼ਬੂਤ ਕਰਨ ਦੀ ਗੱਲ ਕੀਤੀ ਗਈ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.