Facebook-f Youtube X-twitter

ਮਰਦਮਸ਼ੁਮਾਰੀ 2027 ਪੜਾਅ-2 ਤਹਿਤ ਤਹਿਸੀਲ ਨਾਲ ਸਬੰਧਤ ਤਿੰਨ ਰੋਜ਼ਾ ਟ੍ਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ ਸ਼੍ਰੀ ਅਮਿਤ ਕੁਮਾਰ ਪੰਚਾਲ ਅਤੇ. ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਜ ਅਫ਼ਸਰ ਸ਼੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਸਬੰਧੀ ਗਿਣਤੀਕਾਰਾਂਅਤੇ ਸੁਪਰਵਾਈਜ਼ਰਾਂ ਦਾ ਪਹਿਲਾ ਤਿੰਨ ਰੋਜ਼ਾ ਟ੍ਰੇਨਿੰਗ ਸੈਸ਼ਨ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਸਫਲਤਾਪੂਰਵਕ ਮੁਕੰਮਲ ਹੋਇਆ।

ਇਸ ਟ੍ਰੈਨਿੰਗ ਸੈਸ਼ਨ ਵਿੱਚ ਮਰਦਮਸ਼ੁਮਾਰੀ 2027 ਨੂੰ ਸਫਲਤਾਪੂਰਵਕ ਨੇਪੇਰੇ ਚਾੜਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਕਰਦੇ ਸਮੇਂ ਉਪ ਮੰਡਲ ਮੈਜਿਸਟਰੇਟ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਸਵੈ-ਗਣਨਾ ਜੋ ਕਿ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਹੋ ਰਹੀ ਹੈ, ਵਿੱਚ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮਰਦਮਸ਼ੁਮਾਰੀ 2027 ਦਾ ਦੂਜਾ ਪੜਾਅ 01 ਦਿੰਸਬਰ ਤੋਂ 04 ਜਨਵਰੀ 2027 ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਆਮ ਨਾਗਰਿਕਾਂ ਤੋਂ 40 ਸਵਾਲ ਪੁੱਛੇ ਜਾਣਗੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੀ ਇਹ ਪਹਿਲੀ ਮਰਦਮਸ਼ੁਮਾਰੀ ਹੈ, ਜਿਸ ਦਾ ਡਾਟਾ ਇਕੱਠਾ ਕਰਨ ਦਾ ਕੰਮ ਡਿਜੀਟਲ ਸਾਧਨਾਂ ਰਾਹੀਂ ਕੀਤਾ ਜਾਣਾ ਹੈ। ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਜਿੰਮੇਵਾਰੀ ਸਾਰੇ ਸਮਾਜ ਸੇਵਾ ਦੀ ਭਾਵਨਾ ਦੇ ਨਾਲ ਨੇਪਰੇ ਚਾੜ੍ਹਨਗੇ।

ਉਹਨਾਂ ਵੱਲੋਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੰਦੇ ਹੋਏ ਕਿਹਾ ਗਿਆ ਕਿ ਸਾਰੇ ਹੀ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਕੱਠੀ ਕੀਤੀ ਗਈ ਜਾਣਕਾਰੀ ਨਾਲ ਸਰਕਾਰ ਵੱਲੋ ਬਣਾਈਆਂ ਜਾਣ ਵਾਲੀਆਂ ਨੀਤੀਆਂ ਦੀਆਂ ਆਮ ਜਨਤਾ ਨੂੰ ਸਹੂਲਤਾਂ ਮਿਲ ਸਕਣ।

ਇਸ ਸਬੰਧੀ ਨਾਇਬ ਤਹਿਸੀਲਦਾਰ-ਕਮ-ਤਹਿਸੀਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਬਲਜੀਤ ਸਿੰਘ ਸਰਾਂ ਵੱਲੋਂ ਦੱਸਿਆ ਗਿਆ ਕਿ ਫੀਲਡ ਟ੍ਰੇਨਰਾਂ ਵੱਲੋਂ ਪ੍ਰੋਜੈਕਟਰ ਦੀ ਸਹਾਇਤਾ ਨਾਲ ਪੜਾਅ-2 ਵਿੱਚ ਆਮ ਜਨਤਾਂ ਤੋਂ ਪੁੱਛੇ ਜਾਣ ਵਾਲੇ 40 ਸਵਾਲਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਆਬਾਦੀ ਦੀ ਗਣਨਾ ਐਪ ਨੂੰ ਪ੍ਰੈਕਟੀਕਲ ਤੌਰ ’ਤੇ ਚਲਾਉਣਾ ਸਿਖਾਇਆ ਗਿਆ ਅਤੇ ਟ੍ਰੇਨਿੰਗ ਵਿੱਚ ਹਾਜ਼ਰ ਸੁਪਰਵਾਈਜਰਾਂ ਅਤੇ ਗਿਣਤੀਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। 

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.