Facebook-f Youtube X-twitter

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ/ਵਾਰਡ ਰੱਖਿਆ ਕਮੇਟੀਆਂ ਨਾਲ ਮੀਟਿੰਗ

ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਵਿੱਚ ਜਾਗਰੂਕਤਾ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੀਆਂ ਸੁਣੀਆਂ ਸਮੱਸਿਆਵਾਂ, ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਅਤੇ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ (ਡਰੱਗ ਹੌਟਸਪੌਟਸ) ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਯਾਦਵਿੰਦਰ ਸਿੰਘ ਹਰੀਕੇ ਕਲਾਂ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਨਸ਼ਿਆਂ ਦੀ ਲਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਤੇ ਮੁੜ-ਵਸੇਬੇ ਲਈ ਪ੍ਰਭਾਵਸ਼ਾਲੀ ਉਪਰਾਲੇ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਕੁੱਲ 20 ਹੌਟਸਪੌਟ ਇਲਾਕਿਆਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮੂਹ ਵਿਭਾਗਾਂ ਅਤੇ ਆਮ ਲੋਕਾਂ ਦਾ ਆਪਸੀ ਤਾਲਮੇਲ ਤੇ ਸਹਿਯੋਗ ਬਹੁਤ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਹੌਟਸਪੌਟ ਇਲਾਕਿਆਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਨਿਰੰਤਰ ਸਮੀਖਿਆ ਕੀਤੀ ਜਾਵੇ, ਤਾਂ ਜੋ ਇਨ੍ਹਾਂ ਇਲਾਕਿਆਂ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ ਜਾ ਸਕਣ। ਉਨ੍ਹਾਂ ਪੁਲਿਸ ਵਿਭਾਗ ਨੂੰ ਇਨ੍ਹਾਂ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ, ਨਾਕਾਬੰਦੀ ਅਤੇ ਸਰਚ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਮਾੜੀ ਅਲਾਮਤ ਵਿੱਚੋਂ ਬਾਹਰ ਕੱਢਣ ਲਈ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੀ ਨਿਯਮਤ ਚੈਕਿੰਗ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਹਰ ਲੋੜੀਂਦੀ ਸਹੂਲਤ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਮਿਸਟਾਂ ਦੀਆਂ ਦੁਕਾਨਾਂ ਦੀ ਵੀ ਨਿਯਮਤ ਜਾਂਚ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਿਆ ਜਾ ਸਕੇ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਯਾਦਵਿੰਦਰ ਸਿੰਘ ਹਰੀਕੇ ਕਲਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ। ਇਸ ’ਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ, ਪੁਲਿਸ, ਵੱਖ-ਵੱਖ ਵਿਭਾਗਾਂ ਅਤੇ ਆਮ ਲੋਕਾਂ ਦਾ ਸਾਂਝਾ ਯਤਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ, ਮੁੜ-ਵਸੇਬੇ ਅਤੇ ਸਮਾਜ ਵਿੱਚ ਮੁੜ ਸ਼ਮੂਲੀਅਤ ਨੂੰ ਵੀ ਤਰਜੀਹ ਦਿੱਤੀ ਜਾਵੇਗੀ।

ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਪੰਕਜ ਬਾਂਸਲ, ਐਸ.ਡੀ.ਐਮ. ਗਿੱਦੜਬਾਹਾ ਅਰਵਿੰਦਰਪਾਲ ਸਿੰਘ, ਐਸ.ਪੀ ਮਹੇਸ਼ ਕੁਮਾਰ, ਜ਼ਿਲ੍ਹਾ ਵਾਇਸ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੁਪਿੰਦਰ ਸਿੰਘ ਵਧਾਈ, ਹਲਕਾ ਕੋਆਰਡੀਨੇਟਰ ਮਲੋਟ ਗੁਰਪ੍ਰੀਤ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਮਾਧੋਦਾਸ ਸਿੰਘ ਖਾਲਸਾ, ਹਲਕਾ ਕੋਆਰਡੀਨੇਟਰ ਲੰਬੀ ਮਨਜੀਤ ਸਿੰਘ ਮਿੱਡਾ, ਪੇਂਡੂ/ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.