Facebook-f Youtube X-twitter

ਪਰਾਲੀ ਨਾ ਸਾੜਨ ਸਬੰਧੀ ਸਕੂਲ ਆਫ਼ ਐਮੀਨੈਂਸ, ਮਰਦਾਂਪੁਰ ਵਿਖੇ ਕਰਵਾਈਆਂ ਵੱਖ-ਵੱਖ ਪ੍ਰਤੀਯੋਗਤਾਵਾਂ

ਘਨੌਰ:- ਖੇਤੀਬਾੜੀ ਵਿਭਾਗ ਵੱਲੋਂ ਅੱਜ ਡਾ. ਰਣਜੋਧ ਸਿੰਘ ਬੈਂਸ, ਬਲਾਕ ਖੇਤੀਬਾੜੀ ਅਫ਼ਸਰ, ਘਨੌਰ ਦੀ ਯੋਗ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ, ਮਰਦਾਂਪੁਰ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਵਿਦਿਆਰਥੀਆਂ ਦੀਆਂ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਪ੍ਰਤੀਯੋਗਤਾਵਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।

ਇਸ ਮੌਕੇ ਮਨਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।

ਸਕੂਲ ਦੀ ਪ੍ਰਿੰਸੀਪਲ ਸਰੋਜ ਸ਼ਰਮਾ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਜਾਗਰੂਕਤਾ ਸੰਦੇਸ਼ ਨੂੰ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਤੀਯੋਗਤਾਵਾਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ।

ਇਸ ਮੌਕੇ ਜਤਿੰਦਰ ਸਿੰਘ ਖੇਤੀਬਾੜੀ ਉੱਪ  ਨਿਰੀਖਕ, ਮਨਜੋਤ ਸਿੰਘ ਅਤੇ ਸਕੂਲ ਦੇ ਅਧਿਆਪਕ ਰੀਨਾ ਰਾਣੀ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸ਼ਰਨਜੀਤ ਕੌਰ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.