Facebook-f Youtube X-twitter

ਸੜਕ ਸੁਰੱਖਿਆ ਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਖ਼ਤ

-ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਡੂੰਗਰ-ਖ਼ਾਲਸਾ ਕਾਲਜ ਰੋਡ ਅਤੇ ਭੁਪਿੰਦਰਾ ਰੋਡ ’ਤੇ ਟ੍ਰੈਫਿਕ ਸਮੱਸਿਆਵਾਂ ਦਾ ਖ਼ੁਦ ਜਾਇਜ਼ਾ

-ਦੋਵਾਂ ਥਾਵਾਂ ’ਤੇ ਟ੍ਰੈਫਿਕ ਸੁਚਾਰੂ ਬਣਾਉਣ ਲਈ ਕੀਤੀ ਕਾਰਵਾਈ ਦੀ ਦੋ ਹਫ਼ਤਿਆਂ ਵਿੱਚ ਰਿਪੋਰਟ ਤਲਬ

-ਸੜਕਾਂ ਤੋਂ ਨਾਜਾਇਜ਼ ਕਬਜ਼ੇ ਤੇ ਰੇਹੜੀਆਂ ਹਟਾਉਣ, ਗ਼ਲਤ ਪਾਰਕਿੰਗ ਰੋਕਣ ਅਤੇ ਸਕੂਲਾਂ-ਕਾਲਜਾਂ ਨੇੜੇ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

ਪਟਿਆਲਾ:- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਵਿੱਚ ਟ੍ਰੈਫਿਕ ਦੀਆਂ ਸਮੱਸਿਆਵਾਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦਿਆਂ ਸਬੰਧਤ ਵਿਭਾਗਾਂ ਨੂੰ ਆਵਾਜਾਈ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਬਲੈਕ ਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾਵੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਬਡੂੰਗਰ-ਖ਼ਾਲਸਾ ਕਾਲਜ ਰੋਡ ’ਤੇ ਦਿਨ ਸਮੇਂ ਲੱਗਦੇ ਟ੍ਰੈਫਿਕ ਜਾਮ ਅਤੇ ਭੁਪਿੰਦਰਾ ਰੋਡ ’ਤੇ ਮਨੀਪਾਲ ਹਸਪਤਾਲ ਤੇ ਡੀ.ਏ.ਵੀ. ਸਕੂਲ ਨੇੜੇ ਆਵਾਜਾਈ ਵਿੱਚ ਆਉਂਦੀਆਂ ਰੁਕਾਵਟਾਂ ਦਾ ਖ਼ੁਦ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਦੋਵਾਂ ਥਾਵਾਂ ’ਤੇ ਟ੍ਰੈਫਿਕ ਸੁਚਾਰੂ ਬਣਾਉਣ ਲਈ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੋ ਹਫ਼ਤਿਆਂ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸ਼ਹਿਰੀ ਵਿਕਾਸ ਦੇ ਓਐੱਸਡੀ ਮੁਕਲਿਨ ਆਰ., ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਆਰਟੀਓ ਡਾ. ਪੂਨਮਪ੍ਰੀਤ ਕੌਰ, ਐੱਸ.ਪੀ. ਟ੍ਰੈਫਿਕ ਅਸ਼ੋਕ ਕੁਮਾਰ ਅਤੇ ਡੀ.ਐੱਸ.ਪੀ. ਟ੍ਰੈਫਿਕ ਪੁਨੀਤ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਖ਼ਾਲਸਾ ਕਾਲਜ ਦੇ ਸਾਹਮਣੇ ਟ੍ਰੈਫਿਕ ਜਾਮ ਦੀ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੂੰ ਵਿਦਿਆਰਥੀਆਂ ਦੇ ਵਾਹਨਾਂ ਦੀ ਪਾਰਕਿੰਗ ਨੂੰ ਸੁਚਾਰੂ ਬਣਾਉਣ ਲਈ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨਗਰ ਨਿਗਮ ਨੂੰ ਸੜਕ ਦੇ ਕਿਨਾਰੇ ਪਈ ਕੱਚੀ ਜਗ੍ਹਾ ਨੂੰ ਟਾਈਲਾਂ ਲਗਾ ਕੇ ਪੱਕਾ ਕਰਨ ਅਤੇ ਬੇਤਰਤੀਬ ਪਾਰਕਿੰਗ ਰੋਕਣ ਲਈ ਪੀਲੀ ਪੱਟੀ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸੜਕਾਂ ’ਤੇ ਖਾਣ-ਪੀਣ ਦੀਆਂ ਰੇਹੜੀਆਂ ਅਤੇ ਹੋਰ ਰੁਕਾਵਟਾਂ ਨੂੰ ਹਟਾਉਣ ਲਈ ਵੀ ਕਿਹਾ।

ਕਾਲਜ ਨੇੜੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਉਨ੍ਹਾਂ ਟ੍ਰੈਫਿਕ ਪੁਲਿਸ ਨੂੰ ਅਵਾਰਾਗਰਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਲਜ ਤੋਂ ਬਾਹਰਲੇ ਨੌਜਵਾਨਾਂ ਵੱਲੋਂ ਉੱਥੇ ਇਕੱਠੇ ਹੋ ਕੇ ਰੀਲਾਂ ਬਣਾਉਣ ਵਰਗੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾਵੇ ਅਤੇ ਲੋੜ ਪੈਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਖੇਤਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸ.ਐੱਸ.ਪੀ. ਨਾਲ ਅਚਨਚੇਤ ਚੈਕਿੰਗ ਵੀ ਕਰ ਸਕਦੇ ਹਨ।

ਇਸੇ ਤਰ੍ਹਾਂ ਭੁਪਿੰਦਰਾ ਰੋਡ ’ਤੇ ਡੀ.ਏ.ਵੀ. ਸਕੂਲ ਦੇ ਸਾਹਮਣੇ ਅਤੇ ਮਨੀਪਾਲ ਹਸਪਤਾਲ ਨੇੜਲੇ ਚੌਂਕ ਵਿੱਚ ਟ੍ਰੈਫਿਕ ਜਾਮ ਅਤੇ ਗ਼ਲਤ ਪਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਵੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਸਕੂਲ ਅਤੇ ਹਸਪਤਾਲ ਪ੍ਰਬੰਧਕਾਂ ਨੂੰ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਨਾਲ ਤਾਲਮੇਲ ਕਰਕੇ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਇਸ ਖੇਤਰ ਨੂੰ ਨੋ-ਪਾਰਕਿੰਗ ਜ਼ੋਨ ਬਣਾਉਣ ਅਤੇ ਸੜਕ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਕੂਲ ਦੇ ਸਾਹਮਣੇ ਵਾਲੀ ਸੜਕ ’ਤੇ ਦੁਪਹਿਰ 1:30 ਤੋਂ 3:30 ਵਜੇ ਤੱਕ ਛੁੱਟੀ ਦੇ ਸਮੇਂ ਦੋ ਹਫ਼ਤਿਆਂ ਲਈ ਵਨ-ਵੇ ਟ੍ਰੈਫਿਕ ਵਿਵਸਥਾ ਅਜ਼ਮਾਇਸ਼ ਵਜੋਂ ਲਾਗੂ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਦੀ ਸੁਰੱਖਿਅਤ ਆਵਾਜਾਈ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਪਰ ਬੱਸ ਵਿੱਚ ਬੱਚਿਆਂ ਦੇ ਬੈਠੇ ਹੋਣ ਸਮੇਂ ਬੱਸ ਰੋਕ ਕੇ ਚੈਕਿੰਗ ਨਾ ਕੀਤੀ ਜਾਵੇ। ਉਨ੍ਹਾਂ ਸਮੂਹ ਐੱਸ.ਡੀ.ਐੱਮਜ਼ ਨੂੰ ਆਪੋ-ਆਪਣੀਆਂ ਸਬ-ਡਵੀਜ਼ਨਾਂ ਵਿੱਚ ਸ਼ਹਿਰਾਂ ਦੀਆਂ ਅੰਦਰੂਨੀ ਅਤੇ ਪਿੰਡਾਂ ਦੀਆਂ ਸੜਕਾਂ ਦਾ ਨਿਰੀਖਣ ਕਰਕੇ ਹਾਦਸਿਆਂ ਦੀ ਸੰਭਾਵਨਾ ਵਾਲੀਆਂ ਥਾਵਾਂ ਦੀ ਪਛਾਣ ਕਰਨ ਅਤੇ ਲੋੜੀਂਦੀ ਮੁਰੰਮਤ ਕਰਵਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵਿਭਾਗ ਜਾਂ ਏਜੰਸੀ ਦੀ ਅਣਗਹਿਲੀ ਕਾਰਨ ਹਾਦਸਾ ਵਾਪਰਨ ਦੀ ਸੂਰਤ ਵਿੱਚ ਸਬੰਧਤ ਵਿਭਾਗ ਜਾਂ ਏਜੰਸੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਬੈਠਕ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸਮੂਹ ਐੱਸ.ਡੀ.ਐੱਮਜ਼ ਅਤੇ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇਅ, ਪੰਜਾਬ ਮੰਡੀ ਬੋਰਡ, ਨਗਰ ਨਿਗਮ, ਪੀ.ਡੀ.ਏ., ਜੰਗਲਾਤ ਅਤੇ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕੈਪਸ਼ਨ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪਟਿਆਲਾ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.