Facebook-f Youtube X-twitter

ਪਰਾਲੀ ਨਾ ਸਾੜਨ ਵਾਲੇ ਪਟਿਆਲਾ ਜ਼ਿਲ੍ਹੇ ਦੇ 22 ਕਿਸਾਨਾਂ ਦਾ ‘ਵਾਤਾਵਰਣ ਦੇ ਰਾਖੇ’ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨ

-ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਉੱਚੀ ਸੋਚ ਹੋਰਨਾਂ ਲਈ ਬਣੀ ਮਾਰਗਦਰਸ਼ਕ- ਅਨੁਪ੍ਰਿਤਾ ਜੌਹਲ

-ਸੁਚੱਜਾ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੇ ਕਿਹਾ, ਪਰਾਲੀ ਨਾ ਸਾੜਨ ਦੇ ਹਨ ਅਨੇਕਾਂ ਲਾਭ

ਪਟਿਆਲਾ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਪਰਾਲੀ ਨਾ ਸਾੜਨ ਵਾਲੇ ਪਟਿਆਲਾ ਜ਼ਿਲ੍ਹੇ ਦੇ 22 ਕਿਸਾਨਾਂ ਨੂੰ ‘ਵਾਤਾਵਰਣ ਦੇ ਰਾਖੇ’ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਦਿਆਂ ਏਡੀਸੀ (ਜ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਉਣ ਜਾਂ ਬੇਲਰਾਂ ਦੀ ਮਦਦ ਨਾਲ ਖੇਤਾਂ ਵਿੱਚੋਂ ਬਾਹਰ ਕੱਢਣ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤੋਂ ਏਈਓ ਰਵਿੰਦਰਪਾਲ ਸਿੰਘ ਚੱਠਾ ਅਤੇ ਏਏਈ ਪ੍ਰਭਦੀਪ ਸਿੰਘ ਵੀ ਮੌਜੂਦ ਸਨ।

ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀ ਅਗਾਂਹਵਧੂ ਸੋਚ ਹੋਰਨਾਂ ਕਿਸਾਨਾਂ ਲਈ ਮਾਰਗਦਰਸ਼ਕ ਬਣ ਰਹੀ ਹੈ। ਉਨ੍ਹਾਂ ਸਨਮਾਨਿਤ ਕੀਤੇ ਗਏ ਸਾਰੇ 22 ਕਿਸਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ, ਤਾਂ ਜੋ ਸਾਂਝੇ ਯਤਨਾਂ ਨਾਲ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ।

ਸੁਚੱਜਾ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੇ ਵੀ ਇਸ ਦੇ ਲਾਭ ਸਾਂਝੇ ਕਰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਨਾਲ ਵਾਤਾਵਰਣ ਦੀ ਸੰਭਾਲ ਹੁੰਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ।

ਸਨਮਾਨਿਤ ਕਿਸਾਨਾਂ ਵਿੱਚ ਅਮਨਦੀਪ ਸਿੰਘ ਸੁਲਤਾਨਪੁਰ, ਨਛੱਤਰ ਸਿੰਘ ਗੱਜੂਮਾਜਰਾ, ਅਮਰੀਕ ਸਿੰਘ ਕਕਰਾਲਾ, ਪ੍ਰਗਟ ਸਿੰਘ ਸ਼ੇਖੂਪੁਰ, ਗੁਰਬਚਨ ਸਿੰਘ ਅਤੇ ਬਿੱਕਰ ਸਿੰਘ ਪਿੰਡ ਚਲੈਲਾ ਤੋਂ, ਅਰਸ਼ਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਪਿੰਡ ਰੇਤਗੜ੍ਹ ਤੋਂ, ਬਖ਼ਸ਼ੀਸ਼ ਸਿੰਘ ਕੌਲੀ, ਸਰਬਜੀਤ ਸਿੰਘ ਮੋਹਬੱਤਪੁਰ, ਹਰਿੰਦਰ ਸਿੰਘ ਰਾਮਗੜ੍ਹ, ਬੁੱਧ ਸਿੰਘ ਦਿਆਗੜ੍ਹ, ਹਰਦੀਪ ਸਿੰਘ ਅਲੌਹਰਾਂ, ਅੱਛਰ ਸਿੰਘ ਬਿਰੜਵਾਲ, ਜਸਵਿੰਦਰ ਸਿੰਘ ਮੱਲ੍ਹੇਵਾਲ, ਜਗਜੀਤ ਸਿੰਘ ਟੋਡਰਵਾਲ, ਬਲਵਿੰਦਰ ਸਿੰਘ ਗਲਵੱਟੀ, ਕੀਮਤ ਸਿੰਘ ਢੀਂਗੀ, ਨਵਜੋਤ ਸਿੰਘ ਕਮੇਲੀ, ਮਨਜੀਤ ਸਿੰਘ ਖੋਖ, ਹਰਦੇਵ ਸਿੰਘ ਬਨੇਰਾ ਖੁਰਦ ਅਤੇ ਧਰਮਜੀਤ ਸਿੰਘ ਪਿੰਡ ਆਲੋਵਾਲ ਤੋਂ ਸ਼ਾਮਲ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ‘ਤੇ ਖੇਡ ਵਿਭਾਗ ਵੱਲੋਂ ਕੀਤਾ ਗਿਆ ਸਵਾਗਤ

-ਟਰਾਫੀ ਟੂਰ ਦਾ ਮਕਸਦ ਕੌਮਾਂਤਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ :ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਹੀਰੋ ਪੁਰਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦਾ ਟਰਾਫੀ ਟੂਰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ 18 ਅਕਤੂਬਰ ਤੋਂ 26 ਅਕਤੂਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ...

ਵਿਧਾਇਕ ਸ਼ੈਰੀ ਕਲਸੀ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਵੰਡੇ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਵਿਧਾਇਕ ਸ਼ੈਰੀ ਨੇ ਪਿੰਡ ਅਵਾਣ ਵਿਖੇ ਲਾਭਪਾਤਰੀਆਂ ਨੂੰ ਜਾਇਦਾਦ ਦੀ ਮਾਲਕੀ ਵਾਲੇ ਪ੍ਰਾਪਰਟੀ ਕਾਰਡਾਂ ਦੀ ਵੰਡ ਕੀਤੀ ਗਈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ਨੇ ਹਮੇਸ਼ਾਂ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐੈਸ.ਪੀ, ਡਾ. ਮਹਿਤਾਬ ਸਿੰਘ

ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ...

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.