Facebook-f Youtube X-twitter

ਖੇਤੀਬਾੜੀ ਵਿਭਾਗ ਪਟਿਆਲਾ ਵੱਲੋਂ ਮਨਾਇਆ ਗਿਆ ਕਿਸਾਨ ਮਹਿਲਾ ਦਿਵਸ: ਮੁੱਖ ਖੇਤੀਬਾੜੀ ਅਫਸਰ, ਪਟਿਆਲਾ

ਪਟਿਆਲਾ:- ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਪਟਿਆਲਾ ਵੱਲੋਂ ਮਾਨਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਸਥਾਰ ਅਤੇ ਸਿਖਲਾਈ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਿਤੀ 15.10.2026 ਦਿਨ ਵੀਰਵਾਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਸਹਿਯੋਗ ਨਾਲ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਮਹਿਲਾ ਕਿਸਾਨ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਟਿਆਲਾ ਜਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਕਿਸਾਨ ਮਹਿਲਾਵਾਂ ਅਤੇ ਲੜਕੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਪਰਮਜੀਤ ਕੌਰ ਨੇ ਆਈਆਂ ਕਿਸਾਨ ਮਹਿਲਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਤੀ ਵਿਚ ਬੀਜਾਂ ਦੀ ਸਾਂਭਸੰਭਾਲ, ਫਸਲਾਂ ਦੀ ਬਿਜਾਈ, ਪਸ਼ੂਆਂ ਦੀ ਸਾਂਭ ਸੰਭਾਲ, ਫਲ ਸਬਜੀਆਂ ਦੀ ਕਾਸ਼ਤ, ਪ੍ਰੋਸੈਸਿੰਗ, ਮੱਛੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਵਿਚ ਔਰਤਾਂ ਦੀ ਭਰਪੂਰ ਹਿੱਸੇਦਾਰੀ ਰਹਿੰਦੀ ਹੈ ਅਤੇ ਉਹਨਾਂ ਨੇ ਖੇਤੀਬਾੜੀ ਵਿਭਾਗ ਵਿਚ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਸੀਨੀਅਰ ਮੱਛੀ ਪਾਲਣ ਅਫਸਰ ਡਾ. ਵੀਰਪਾਲ ਕੌਰ ਨੇ ਕਿਹਾ ਕਿ ਮੱਛੀ ਪਾਲਣ ਵਿਚ ਔਰਤਾਂ ਦਾ ਅਹਿਮ ਯੋਗਦਾਨ ਹੁੰਦਾ ਹੈ ਅਤੇ ਉਹਨਾਂ ਦੇ ਮੱਛੀ ਪਾਲਣ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰਪੂੂਰਵਕ ਜਾਣਕਾਰੀ ਦਿੱਤੀ। ਕੇ.ਵੀ.ਕੇ. ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭੀਖੀ ਨੇ ਦਸਿਆ ਕਿ ਕਿਸਾਨ ਮਹਿਲਾਵਾਂ ਲਈ ਚਲਾਏ ਜਾਂਦੇ ਕਿੱਤਾਮੁੱਖੀ ਸਿਖਲਾਈ ਪ੍ਰੋਗਰਾਮਾਂ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਉਹਨਾਂ ਨੇ ਸ਼ਹਿਦ ਦੀ ਮਹੱਤਤਾ ਬਾਰੇ ਅਤੇ ਸ਼ੁੱਧਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।  ਡਾ. ਗੁਰਉਪਦੇਸ਼ ਕੌਰ ਨੇ ਦਸਿਆ ਕਿ ਸੰਯੁਕਤ ਰਾਸ਼ਟਰ ਨੇ 2026 ਨੂੰ ਮਹਿਲਾ ਕਿਸਾਨਾਂ ਦਾ ਅੰਤਰਰਾਸ਼ਟਰੀ ਸਾਲ ਐਲਾਨਿਆ ਹੈ। ਉਹਨਾਂ ਦਸਿਆ ਕਿ ਪੰਜਾਬ ਵਿਚ ਖੇਤੀ ਦੇ ਧੰਦੇ ਨੂੰ ਮਰਦਾਂ ਦੇ ਧੰਦੇ ਵਜੋਂ ਵੇਖਿਆ ਗਿਆ ਹੈ ਪਰ ਫਿਰ ਵੀ ਖੇਤੀ ਸੰਦਾਂ ਵਿਚ ਹੱਥ ਵਟਾਉਂਦੀਆਂ ਔਰਤਾਂ ਸਾਡੇ ਸਮਾਜ ਦੇ ਆਰਥਿਕ ਤੰਤਰ ਦੀ ਰੀੜ ਦੀ ਹੱਡੀ ਹਨ। ਉਹਨਾਂ ਦੇ ਹੱਡ ਭੰਨਵੇਂ ਕੰਮਾਂ ਨੂੰ ਸੁਖਾਲਾ ਕਰਨ ਵਾਲੇ ਸੰਦਾਂ ਜਿਵੇਂ ਕਿ ਰਿੰਗ ਕਟਰ, ਘੁੰਮਦੀ ਪੀੜੀ, ਸਬਜੀਆਂ ਨੂੰ ਤੋੜਨ ਲਈ ਦਸਤਾਨੇ ਅਤੇ ਹਲਦੀ ਪੁੱਟਣ ਵਾਲੇ ਸੰਦ ਬਾਰੇ ਜਾਣਕਾਰੀ ਦਿੱਤੀ ਅਤੇ ਦਸਿਆ ਕਿ ਇਹਨਾਂ ਸੰਦਾਂ ਦੀ ਵਰਤੋਂ ਕਰਨ ਨਾਲ ਸਰੀਰਕ ਤਣਾਅ ਘੱਟ ਮਹਿਸੂਸ ਹੁੰਦਾ ਹੈ। ਡਾ. ਰਜਨੀ ਗੋਇਲ ਨੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ। ਡਾ. ਰਚਨਾ ਸਿੰਗਲਾ ਨੇ ਖੁੰਭਾ ਦੀ ਕਾਸ਼ਤ ਅਤੇ ਘਰੇਲੂ ਬਗੀਚੀ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਗਾਂਹਵਧੂ ਕਿਸਾਨ ਮਹਿਲਾਵਾਂ ਸ਼੍ਰੀਮਤੀ ਭਿੰਦਰ ਕੌਰ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਮਾਲਾ ਕੁਮਾਰੀ, ਸ਼੍ਰੀਮਤੀ ਹਰਜੀਤ ਕੌਰ, ਸ਼੍ਰੀਮਤੀ ਮੀਨਾ ਰਾਣੀ ਅਤੇ ਸ਼੍ਰੀਮਤੀ ਕੁਲਵਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਹਨਾਂ ਕਿਸਾਨ ਮਹਿਲਾਵਾਂ ਵੱਲੋਂ ਸਹਾਇਕ ਧੰਦਿਆਂ ਦੇ ਨਾਲ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਗਏ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.