ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਵਾਰਡਾਂ ਵਿੱਚ ਕੀਤੀਆਂ ਮੀਟਿੰਗਾਂ
ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਦੀਆਂ ਵਾਰਡਾਂ ਵਿੱਚ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਇਸ ਮੌਕੇ ਗੱਲ ਕਰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 25 ਦੇ ਬੂਥ ਨੰਬਰ 21 ਵਿੱਚ ਜਾ ਕੇ ਪਾਰਟੀ ਦੀਆਂ ਜਿੰਨੀਆਂ ਵੀ ਗਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ, ਉਨਾਂ ਬਾਰੇ ਡੋਰ ਟੂ ਡੋਰ ਜਾ ਕੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਸੂਬੇ ਵਿੱਚ ਸਿਹਤ, ਸਿੱਖਿਆ, ਰੁਜ਼ਗਾਰ ਸਮੇਤ ਵੱਖ ਵੱਖ ਲੋਕਾਂ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਰ ਘਰ ਵਿੱਚ 10 ਲੱਖ ਦਾ ਸਿਹਤ ਬੀਮਾ ਕਾਰਡ, ਬਿਜਲੀ ਦੇ ਮੁਫ਼ਤ 600 ਯੂਨਿਟ, ਮਾਵਾਂ ਧੀਆਂ ਸਤਿਕਾਰ ਯੋਜਨਾਂ ਤਹਿਤ 1000/1500 ਰੁਪਏ, ਕਿਸਾਨਾਂ ਲਈ ਮੁਫ਼ਤ ਅਤੇ ਦਿਨ ਵੇਲੇ ਬਿਜਲੀ, ਸਮੇ ਸਿਰ ਫਸਲ ਦਾ ਭੁਗਤਾਨ ਅਤੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਆਦਿ ਵਿਕਾਸ ਕੰਮ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ਵਿੱਚ ਰਿਕਾਰਡ ਵਿਕਾਸ ਕੰਮ ਕਰਵਾਏ ਗਏ ਹਨ। ਸ਼ਾਨਦਾਰ ਚੌਂਕ, ਚੌੜੀਆਂ ਅਤੇ ਪੱਕੀਆਂ ਗਲੀਆਂ ਅਤੇ ਸੜਕਾਂ, ਗਲੀਆਂ ਅਤੇ ਸੜਕਾਂ ‘ਤੇ ਹਾਈਮਾਸਟ ਲਾਇਟਾਂ, ਖੇਡ ਸਟੇਡੀਅਮ, ਆਮ ਆਦਮੀ ਕਲੀਨਿਕ, ਸੀਸੀਟੀਵੀ ਕੈਮਰੇ ਅਤੇ ਟਰੈਫਿਕ ਲਾਈਟਾਂ ਆਦਿ ਵਿਕਾਸ ਕਾਰਜ ਕੀਤੇ ਗਏ ਹਨ।