Facebook-f Youtube X-twitter

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ’ਚ 18,329 ਮੀਟ੍ਰਿਕ ਟਨ ਝੋਨੇ ਦੀ ਆਮਦ

ਵੱਖ-ਵੱਖ ਖਰੀਦ ਏਜੰਸੀਆਂ ਨੇ 14,687 ਮੀਟ੍ਰਿਕ ਟਨ ਝੋਨੇ ਦੀ ਕੀਤੀ ਖਰੀਦ

ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾ ਸਕੇ।

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ ਹੈ। ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਰਾਤ 7.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਝੋਨੇ ਵਿਚ ਨਮੀ ਦੀ ਮਾਤਰਾ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਰੱਖਣਾ ਅਤੇ ਮੰਡੀਆਂ ’ਚ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਖ਼ਰੀਦ ਏਜੰਸੀਆਂ ਨਾਲ ਸਹਿਯੋਗ ਕਰਨ, ਨਿਰਧਾਰਤ ਸਮੇਂ ਅਨੁਸਾਰ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਦੇ ਵਾਤਾਵਰਣ ਪੱਖੀ ਪ੍ਰਬੰਧਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ ਹੈ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਨਾਜ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿੱਚ 15 ਅਕਤੂਬਰ 2026 ਤੱਕ ਝੋਨੇ ਦੀ 18,329 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ’ਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 14,687 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.