Facebook-f Youtube X-twitter

ਡਾ. ਰਤਨ ਸਿੰਘ ਜੱਗੀ ਵਿਦਵਾਨ ਤੇ ਚਿੰਤਕ ਹੋਣ ਦੇ ਨਾਲ ਸਦਭਾਵਨਾ ਦੇ ਪ੍ਰਤੀਕ ਵੀ ਸਨ- ਸ. ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਪੰਜਾਬ ’ਚ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਕੋਨਾ ਸਥਾਪਤ 

ਪਟਿਆਲਾ:- ਭਾਸ਼ਾ ਵਿਭਾਗ ਪੰਜਾਬ ਵੱਲੋਂ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਦੀ ਸਾਹਿਤਕ ਘਾਲਣਾ ਤੇ ਪੰਜਾਬੀ ਸਾਹਿਤ ਨੂੰ ਦੇਣ ਨੂੰ ਸਤਿਕਾਰ ਦਿੰਦਿਆਂ ਅੱਜ ਰੈਂਫਰੈਂਸ ਲਾਇਬਰੇਰੀ ’ਚ ਡਾ. ਜੱਗੀ ਯਾਦਗਾਰੀ ਸਾਹਿਤਕ ਕੋਨਾ ਸਥਾਪਤ ਕੀਤਾ ਹੈ ਜਿਸ ਨੂੰ ਉਹਨਾ ਦੀ ਧਰਮ ਪਤਨੀ ਡਾਕਟਰ ਗੁਰਸ਼ਰਨ ਕੌਰ ਜੱਗੀ, ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਤੇ ਹੋਰ ਸਤਿਕਾਰਤ ਸ਼ਖ਼ਸੀਅਤਾਂ ਵੱਲੋਂ ਲੋਕ ਅਰਪਣ ਕੀਤਾ ਗਿਆ। ਇਸ ਕੋਨੇ ਵਿੱਚ ਡਾ. ਜੱਗੀ ਦੇ ਜੀਵਨ ਸੰਘਰਸ਼ ਤੇ ਕੀਤੇ ਵਿਕਾਸ ਨਾਲ ਸਬੰਧਿਤ ਤਸਵੀਰਾਂ, ਉਹਨਾਂ ਦੀਆਂ ਅਕਾਦਮਿਕ ਡਿਗਰੀਆਂ, ਪੁਰਸਕਾਰ, ਉਹਨਾਂ ਦੁਆਰਾ ਸਿਰਜੇ ਅਧਿਐਨ ਗ੍ਰੰਥ, ਖੋਜ ਪੁਸਤਕਾਂ ਆਦਿ ਸ਼ਾਮਲ ਹਨ। ਇਸ ਚੰਗੇਰੇ ਕਾਰਜ ਵਿੱਚ ਰਤਨ ਸਿੰਘ ਜੱਗੀ ਦੇ ਪੁੱਤਰ ਮਾਲਵਿੰਦਰ ਸਿੰਘ ਜੱਗੀ, ਸਾਬਕਾ ਸਕੱਤਰ, ਪੰਜਾਬ ਸਰਕਾਰ ਤੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਭੂਮਿਕਾ ਅਹਿਮ ਰਹੀ ਜਿਨ੍ਹਾਂ ਦੇ ਸਾਂਝੇ ਉੱਦਮ ਨੇ ਇਸ ਕਾਰਜ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਗੌਰਤਲਬ ਹੈ ਕਿ ਡਾ. ਰਤਨ ਸਿੰਘ ਜੱਗੀ ਨੇ ਮੁੱਢਲੀ ਨੌਕਰੀ ਭਾਸ਼ਾ ਵਿਭਾਗ ਪੰਜਾਬ ਤੋਂ ਹੀ ਸ਼ੁਰੂ ਕੀਤੀ ਸੀ ਤੇ ਹਰ ਸਾਹਿਤਕ ਮੰਚ ‘ਤੇ ਇਸ ਗੱਲ ਦੀ ਖੁਸ਼ੀ ਜ਼ਾਹਰ ਕਰਦੇ ਸਨ।

 ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਸ. ਰਤਨ ਸਿੰਘ ਜੱਗੀ ਪੰਜਾਬੀ ਦੇ ਅਸਲੀ ਸਪੂਤ ਹਨ ਜਿਨ੍ਹਾਂ ਨੇ ਪੰਜਾਬੀ ਦੇ ਡੂੰਘੇ ਗਿਆਨ ਨੂੰ ਖੋਲ੍ਹਕੇ ਦੇਖਣ ਤੇ ਉਸ ਨੂੰ ਵਿਖਾਉਣ ਦੀ ਵੱਡੀ ਭੂਮਿਕਾ ਨਿਭਾਈ ਹੈ। ਉਹਨਾਂ ਕਿਹਾ ਕਿ ਡਾ. ਜੱਗੀ ਕੇਵਲ ਚਿੰਤਕ ਤੇ ਵਿਦਵਾਨ ਹੀ ਨਹੀਂ ਸਨ ਸਗੋਂ ਉਹ ਪੰਜਾਬੀ ਸਦਭਾਵਨਾ ਦੇ ਵੀ ਪ੍ਰਤੀਕ ਸਨ। ਉਹਨਾਂ ਦੇ ਚਲੇ ਜਾਣ ਤੋਂ ਬਾਅਦ ਉਹਨਾਂ ਦੇ ਕੀਤੇ ਕਾਰਜ ਦੀ ਭੂਮਿਕਾ ਹੋਰ ਵੀ ਵੱਧ ਗਈ ਹੈ। ਭਾਸ਼ਾ ਵਿਭਾਗ ਵਿੱਚ ਉਹਨਾਂ ਦੇ ਨਾਂ ਦਾ ਕੋਨਾ ਬਣਨਾ ਸਭ ਲਈ ਮਾਣ ਤੇ ਖੁਸ਼ੀ ਦੀ ਗੱਲ ਹੈ।

 ਇਸ ਮੌਕੇ ਉੱਘੇ ਚਿੰਤਕ ਸ. ਅਮਰਜੀਤ ਗਰੇਵਾਲ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਨੇ ਪੰਜਾਬੀ ਭਾਸ਼ਾ, ਸੱਭਿਆਚਾਰ, ਚਿੰਤਨ ਦਾ ਢਾਂਚਾ ਖੜ੍ਹਾ ਕੀਤਾ ਹੈ ਤੇ ਉਨ੍ਹਾਂ ਦੇ ਸਪੁੱਤਰ ਇਸ ਨੂੰ ਸਾਂਭਣ ਦਾ ਕਾਰਜ ਕਰ ਰਹੇ ਹਨ। ਜਦੋਂ ਪੰਜਾਬੀਆਂ ਵਿੱਚੋਂ ਲਾਇਬ੍ਰੇਰੀ ਦੀ ਰੁਚੀ ਘੱਟ ਰਹੀ ਹੈ ਉਸ ਵੇਲੇ ਅਜਿਹੀਆਂ ਕਾਰਵਾਈਆਂ ਸ਼ੁਭ ਹਨ ਤੇ ਇਹ ਮੌਕੇ ਸਿਰ ਕੀਤੀ ਸਰਗਰਮੀ ਹੈ। ਸ. ਹਰਪ੍ਰੀਤ ਸਿੰਘ ਦਰਦੀ ਨੇ ਕਿਹਾ ਕਿ ਡਾ. ਜੱਗੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਜ਼ਾਨਾ ਤਿਆਰ ਕੀਤਾ ਹੈ ਤੇ ਅਗਲੀਆਂ ਪੀੜ੍ਹੀਆਂ ਇਸ ਖ਼ਜ਼ਾਨੇ ਤੋਂ ਲਾਭ ਲੈਂਦੀਆਂ ਰਹਿਣਗੀਆਂ। ਉਨ੍ਹਾਂ ਸ. ਮਾਲਵਿੰਦਰ ਸਿੰਘ ਜੱਗੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਹ ਸੱਚੇ ਸਪੁੱਤਰ ਵਾਲੇ ਕਾਰਜ ਕਰ ਰਹੇ ਹਨ।

 ਇਸ ਮੌਕੇ ਪੰਜਾਬੀ ਰੰਗਮੰਚ ਦੀ ਪ੍ਰਸਿੱਧ ਹਸਤੀ ਸ੍ਰੀ ਪ੍ਰਾਣ ਸਭਰਵਾਲ ਨੇ ਡਾ. ਜੱਗੀ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਕਿਹਾ ਕਿ ਇਸ ਪਰਿਵਾਰ ਵੱਲੋਂ ਭਾਸ਼ਾ ਵਿਭਾਗ ਨਾਲ ਰਲ ਕੇ ਕੀਤੇ ਕੰਮ ਦੀ ਭਰਪੂਰ ਪ੍ਰਸੰਸਾ ਹੋਣੀ ਚਾਹੀਦੀ ਹੈ। ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ਡਾ. ਜੱਗੀ ਪੰਜਾਬੀ ਦੇ ਸਿਰੜੀ ਤੇ ਪ੍ਰਤਿਬੱਧ ਖੋਜੀ ਸਨ ਜਿੰਨ੍ਹਾਂ ਨੇ ਨੀਝ ਤੇ ਸੁਹਿਰਦਤਾ ਰਾਹੀਂ ਲਗਾਤਾਰ ਹੀ ਕੰਮ ਨਹੀਂ ਕੀਤਾ ਸਗੋਂ ਠੋਸ ਤੇ ਪਾਏਦਾਰ ਕਾਰਜ ਕੀਤਾ ਹੈ ਜਿਹੜਾ ਅਗਲੇ ਸਾਹਿਤਕ ਖੋਜੀਆਂ ਲਈ ਆਧਾਰੀ ਕਾਰਜ ਸਾਬਤ ਹੋਵੇਗਾ। ਉਹ ਪੰਜਾਬੀ ਦੇ ਇੱਕੋ ਇੱਕ ਵਿਦਵਾਨ ਸਨ ਜਿਨ੍ਹਾਂ ਨੇ ਹਰ ਮੂਲ ਧਾਰਮਿਕ ਗ੍ਰੰਥ ਦਾ ਪਾਠ ਕੀਤਾ ਸੀ ਤੇ ਉਸ ਅਨੁਸਾਰ ਹੀ ਆਪਣੀਆਂ ਧਾਰਨਾਵਾਂ ਪੇਸ਼ ਕੀਤੀਆਂ ਸਨ, ਜਿੰਨਾ ਨੂੰ ਅਜੇ ਤੱਕ ਕਿਸੇ ਨੇ ਚੁਣੌਤੀ ਨਹੀਂ ਦਿੱਤੀ ਹੈ।ਮਾਲਵਿੰਦਰ ਸਿੰਘ ਜੱਗੀ ਨੇ ਧੰਨਵਾਦੀ ਭਾਸ਼ਣ ਦੌਰਾਨ ਆਪਣੇ ਜੀਵਨ ਦੀਆਂ ਯਾਦਾਂ ਨੂੰ ਸਾਂਝੇ ਕਰਦਿਆਂ ਕਿਹਾ ਕਿ ਡਾ. ਜੱਗੀ ਅਣਥੱਕ ਸਾਹਿਤਕ ਕਾਮੇ ਅਤੇ ਜਨੂੰਨੀ ਸਨ ਜਿਸ ਕਰਕੇ ਉਹ ਇੰਨਾ ਕਾਰਜ ਕਰ ਸਕੇ ਸਨ। ਉਨ੍ਹਾਂ ਦੱਸਿਆ ਕਿ ਉਹ ਬਹੁਤ ਭਾਸ਼ਾਵਾਂ ਦੇ ਗਿਆਤਾ ਸਨ ਤੇ ਨਵੀਆਂ ਭਾਸ਼ਾਵਾਂ ਸਿੱਖਣ ਲਈ ਉਤਸ਼ਾਹਿਤ ਕਰਦੇ ਸਨ। ਉਹਨਾਂ ਕਿਹਾ ਉਹ ਵਿਭਾਗ ਦੇ ਰਿਣੀ ਰਹਿਣਗੇ ਕਿ ਭਾਸ਼ਾ ਵਿਭਾਗ ਨੇ ਉਹਨਾਂ ਦੀ ਚਾਹਤ ਨੂੰ ਅਮਲ ਵਿਚ ਲਿਆਂਦਾ ਹੈ। ਉਹਨਾਂ ਡਾ. ਜੱਗੀ ਦੀਆਂ 130 ਦੁਰਲੱਭ ਪੁਸਤਕਾਂ ਵੀ ਭੇਂਟ ਕੀਤੀਆਂ।

 ਇਸ ਮੌਕੇ ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਚੰਦਨਦੀਪ ਕੌਰ, ਡਿਪਟੀ ਡਾਇਰੈਕਟਰ ਆਲੋਕ ਚਾਵਲਾ, ਸਹਾਇਕ ਡਾਇਰੈਕਟਰ ਅਮਰਇੰਦਰ ਸਿੰਘ, ਜਸਪ੍ਰੀਤ ਕੌਰ, ਸੁਖਪ੍ਰੀਤ ਕੌਰ, ਦਵਿੰਦਰ ਕੌਰ ਤੇ ਰਾਬੀਆ, ਖੋਜ ਅਫ਼ਸਰ ਡਾ. ਸੰਤੋਖ ਸਿੰਘ, ਸਤਪਾਲ ਸਿੰਘ, ਸ. ਬਲਦੇਵ ਸਿੰਘ, ਮਹੇਸ਼ਇੰਦਰ ਖੋਸਲਾ, ਖੋਜ ਸਹਾਇਕ ਗੁਰੇਮਲ ਸਿੰਘ, ਲਾਇਬ੍ਰੇਰੀਅਨ ਨੇਹਾ ਖੁਰਾਣਾ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਤਸਵੀਰ: ਡਾ. ਰਤਨ ਸਿੰਘ ਜੱਗੀ ਸਬੰਧੀ ਭਾਸ਼ਾ ਵਿਭਾਗ ਦੀ ਰੈਫਰੈਂਸ ਲਾਇਬਰੇਰੀ ’ਚ ਕੋਨਾ ਸਥਾਪਤ ਕਰਨ ਮੌਕੇ ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ, ਡਾ. ਗੁਰਸ਼ਰਨ ਕੌਰ ਜੱਗੀ, ਮਾਲਵਿੰਦਰ ਸਿੰਘ ਜੱਗੀ ਤੇ ਹੋਰ ਸ਼ਖ਼ਸੀਅਤਾਂ 

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.