Facebook-f Youtube X-twitter

ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵੱਲੋਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ-ਮੁਹੰਮਦ ਤਾਇਅਬ

ਪੰਜਾਬ ਸਰਕਾਰ ਦੇ ਸਕੱਤਰ ਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਵੱਲੋਂ ਮੰਡੀਆਂ ‘ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ‘ਚ ਲਿਆਉਣ ਦੀ ਅਪੀਲ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 2.78 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ, ਕਿਸਾਨਾਂ ਨੂੰ 672.03 ਕਰੋੜ* *ਰੁਪਏ ਦੀ 100 ਫ਼ੀਸਦੀ ਅਦਾਇਗੀ

ਪਟਿਆਲਾ:- ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਦੇ ਸਕੱਤਰ ਤੇ ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਮੁਹੰਮਦ ਤਾਇਅਬ ਵੱਲੋਂ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਵੱਲੋਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਫ਼ਸਲ ਦੀ ਤੁਰੰਤ ਖਰੀਦ ਤੇ ਨਾਲੋ-ਨਾਲ ਅਦਾਇਗੀ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਅਤੇ ਹੋਰ ਸਬੰਧਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਮੁਹੰਮਦ ਤਾਇਅਬ ਨੇ ਮੰਡੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਆੜਤੀਆਂ ਤੇ ਕਿਸਾਨਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਦਾ ਸਹਿਯੋਗ ਅਹਿਮ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਸਿਰਸਵਾਲ ਡੀ.ਐੱਫ.ਐੱਸ.ਸੀ ਡਾ .ਰਵਿੰਦਰ ਕੌਰ ਅਤੇ ਡੀ ਆਰ ਓ ਦਿਵਯਾ ਸਿੰਗਲਾ ਸਮੇਤ ਮਾਰਕੀਟ ਕਮੇਟੀਆਂ ਦੇ ਅਧਿਕਾਰੀ, ਆੜਤੀਆ ਅਤੇ ਕਿਸਾਨ ਵੀ ਮੌਜੂਦ ਸਨ।

ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸਬੰਧੀ ਪ੍ਰਾਪਤ ਅੰਕੜਿਆਂ ਅਨੁਸਾਰ ਅੱਜ ਖਰੀਦ ਸਰਕਾਰੀ ਏਜੰਸੀਆਂ ਵੱਲੋਂ 4,638 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ, ਜਦਕਿ ਹੁਣ ਤੱਕ ਕੁੱਲ 2,78,046 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਅੱਜ 10,569 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 1,56,360 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ 72 ਘੰਟਿਆਂ ਅੰਦਰ ਲਿਫਟਿੰਗ ਦੀ ਪ੍ਰਗਤੀ 70 ਫ਼ੀਸਦੀ ਰਹੀ ਹੈ।

ਕਿਸਾਨਾਂ ਨੂੰ ਅਦਾਇਗੀ ਸਬੰਧੀ ਜਾਣਕਾਰੀ ਦਿੰਦਿਆਂ ਡੀਐਫਐਸਸੀ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਹੁਣ ਤੱਕ 672.03 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ 48 ਘੰਟਿਆਂ ਅੰਦਰ ਅਦਾਇਗੀ ਦੀ ਪ੍ਰਗਤੀ 100 ਫ਼ੀਸਦੀ ਰਹੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.