Facebook-f Youtube X-twitter

ਸਹਿਕਾਰੀ ਸਭਾਵਾਂ ਦੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ: ਅਮਨਦੀਪ ਸ਼ਰਮਾ

-ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਮਸ਼ੀਨਰੀ ਮੁਫ਼ਤ ਮੁਹੱਈਆ ਕਰਵਾਉਣ ਦੀ ਸਹੂਲਤ ਦਾ ਲਾਭ ਲੈਣ ਦੀ ਅਪੀਲ

-ਸਹਾਇਕ ਰਜਿਸਟਰਾਰ ਵੱਲੋਂ ਕਲਿਆਣ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

-ਸਹਿਕਾਰੀ ਸਭਾਵਾਂ ਕੋਲ ਟਰੈਕਟਰ, ਮਲਚਰ, ਸੁਪਰ ਸੀਡਰ ਸਮੇਤ ਆਧੁਨਿਕ ਖੇਤੀਬਾੜੀ ਸੰਦ ਉਪਲਬਧ

ਪਟਿਆਲਾ:- ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਪਟਿਆਲਾ ਅਮਨਦੀਪ ਸ਼ਰਮਾ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਵਾਤਾਵਰਣ-ਪੱਖੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ।

ਅਮਨਦੀਪ ਸ਼ਰਮਾ ਨੇ ਅੱਜ ਕਲਿਆਣ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਅਤੇ ਸਭਾ ਵੱਲੋਂ ਖਰੀਦੇ ਗਏ ਟਰੈਕਟਰ ਤੇ ਮਲਚਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਉਣ ਦਾ ਮੁੱਖ ਉਦੇਸ਼ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਪਟਿਆਲਾ ਦੇ ਅਧੀਨ ਆਉਂਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਵੱਲੋਂ ਟਰੈਕਟਰ, ਮਲਚਰ, ਸੁਪਰ ਸੀਡਰ ਅਤੇ ਹੋਰ ਆਧੁਨਿਕ ਖੇਤੀਬਾੜੀ ਸੰਦ ਖਰੀਦੇ ਗਏ ਹਨ। ਇਨ੍ਹਾਂ ਸੰਦਾਂ ਦੀ ਵਰਤੋਂ ਨਾਲ ਕਿਸਾਨ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ ਅਤੇ ਇਸ ਨੂੰ ਅੱਗ ਲਗਾਉਣ ਦੀ ਲੋੜ ਤੋਂ ਬਚ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

ਅਮਨਦੀਪ ਸ਼ਰਮਾ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਕੇ ਪ੍ਰਦੂਸ਼ਣ ਘਟਾਉਣ ਦੇ ਯਤਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਵੱਲੋਂ ਖਰੀਦੀ ਗਈ ਆਧੁਨਿਕ ਖੇਤੀਬਾੜੀ ਮਸ਼ੀਨਰੀ ਕਿਸਾਨਾਂ ਨੂੰ ਕਿਰਾਏ ’ਤੇ ਮੁਹੱਈਆ ਕਰਵਾਈ ਜਾਂਦੀ ਹੈ, ਜਦਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਹ ਮਸ਼ੀਨਰੀ ਮੁਫ਼ਤ ਵਰਤਣ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਸੰਦਾਂ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ:- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਮੀ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿੱਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ...

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ  ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ:- ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ...

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ਵਿੱਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ

ਪਟਿਆਲਾ:- ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਜਿਮਨਾਸਟਿਕ ਅਤੇ ਖੋ-ਖੋ ਗੇਮ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਗੇਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ...

ਮਰਦਮਸ਼ੁਮਾਰੀ 2027 ਸਬੰਧੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ ਹੋਈ ਸਫਲਤਾਪੂਰਵਕ ਮੁਕੰਮਲ

16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ...

ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ਡਿਪਟੀ ਕਮਿਸ਼ਨਰ

ਹੁਣ ਤੱਕ 66,905 ਮੀਟ੍ਰਿਕ ਟਨ ਝੋਨੇ ਦੀ ਆਮਦ, 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਕਿਸਾਨਾਂ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.