Facebook-f Youtube X-twitter

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ

10 ਪਿੰਡਾਂ ਦੀ 8 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਬਿਹਤਰ ਸਿੰਚਾਈ ਸਹੂਲਤਾਂ ਦਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਕੀਤਾ ਧੰਨਵਾਦ; ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 11 ਕਰੋੜ ਰੁਪਏ ਦੀ ਲਾਗਤ ਵਾਲੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਨਹਿਰੀ ਸਿੰਚਾਈ ‘ਤੇ ਨਿਰਭਰ ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਡਾ. ਬਲਜੀਤ ਕੌਰ ਨੇ ਇਸ ਅਹਿਮ ਪ੍ਰੋਜੈਕਟ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟ ਪੂਰੀ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂ-ਬੱਧ ਢੰਗ ਨਾਲ ਅੱਗੇ ਵਧਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਤਹਿਤ ਮੌਜੂਦਾ ਇੱਟਾਂ ਦੀ ਲਾਈਨਿੰਗ ਨੂੰ ਬਦਲ ਕੇ ਇਸ ਦੀ ਥਾਂ ਮਜ਼ਬੂਤ ਕੰਕਰੀਟ ਲਾਈਨਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 54,000 ਫੁੱਟ ਲੰਬੇ ਨਹਿਰੀ ਹਿੱਸੇ ਦੇ ਆਧੁਨਿਕੀਕਰਨ ਨਾਲ ਪਾਣੀ ਦਾ ਰਿਸਾਅ ਘਟੇਗਾ, ਪਾਣੀ ਦੀ ਪਹੁੰਚ ਸਮਰੱਥਾ ਵਿੱਚ ਸੁਧਾਰ ਆਵੇਗਾ ਅਤੇ ਖੇਤਾਂ ਤੱਕ ਪਾਣੀ ਦੀ ਬਿਹਤਰ ਤੇ ਬਰਾਬਰ ਵੰਡ ਯਕੀਨੀ ਬਣੇਗੀ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਲਾਭ ਸੱਦਰਵਾਲਾ, ਮੌੜ, ਬਧਾਈ, ਚੱਕ ਬਧਾਈ, ਬੱਲਮਗੜ੍ਹ, ਰਾਮਗੜ੍ਹ ਚੁੰਗਾ, ਜਾਨੀਸਰ, ਭਾਗਸਰ, ਚੱਕ ਮਦਰੱਸਾ ਅਤੇ ਮਹਾਂਭੱਦਰ ਸਮੇਤ 10 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਹਤਰ ਸਿੰਚਾਈ ਸਹੂਲਤਾਂ ਨਾਲ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਮਿਲੇਗਾ, ਪਾਣੀ ਦੀ ਬਰਬਾਦੀ ਘਟੇਗੀ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਖੁਸ਼ਹਾਲੀ, ਪੇਂਡੂ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਨਾ ਸਿਰਫ਼ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਗੇ, ਸਗੋਂ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਮੇਤ ਸੂਬੇ ਦੇ ਹਰ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਵਿਕਾਸ ਦਾ ਲਾਭ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

-ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ -ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ -ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਪਟਿਆਲਾ:- ਪੰਜਾਬ ਦੇ ਕੈਬਨਿਟ...

“ਯੋਗਾ ਫਾਰ ਨਸ਼ਾ ਮੁਕਤ ਯੁਵਾ” ਤਹਿਤ ਯੋਗਾ ਸੈਸ਼ਨ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ” ਅਤੇ “100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ” ਤਹਿਤ ਸੀ.ਆਰ.ਐਮ.ਡੀ.ਏ.ਵੀ. ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ “ਯੋਗਾ ਫਾਰ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਡੀ.ਪੀ. ਮਾਸਟਰ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ। ਵਿਦਿਆਰਥੀਆਂ ਨੇ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ...

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ਪਹਿਲੀ ਵਾਰ ਕਰਵਾਈ ਇਤਿਹਾਸਕ ਮਾਤਾ ਦੀ ਚੌਂਕੀ ਨੇ ਸ਼ਰਧਾਲੂਆਂ ਨੂੰ ਮਾਤਾ ਦੇ ਰੰਗ ‘ਚ ਰੰਗਿਆ 

-ਬਹਾਵਲਪੁਰ ਮਹਾਂਸੰਘ ਦੇ ਪ੍ਰਧਾਨ ਰਾਮਚੰਦ ਰਾਮਾ ਨੇ ਕੀਤੀ ਜੋਤੀ ਪ੍ਰਚੰਡ,  -ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਰੀ ਹਾਜ਼ਰੀ -ਮਾਤਾ ਦੀ ਚੌਂਕੀ ਨੂੰ ਲੈ ਕੇ ਸਨਾਤਨ ਧਰਮ ਨਾਲ ਜੁੜੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਪਟਿਆਲਾ:- ਪਟਿਆਲਾ ਦੇ ਪ੍ਰਾਚੀਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ’ਤੇ ਇਸ ਵਾਰ ਪਹਿਲੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.