Facebook-f Youtube X-twitter

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ‘ਚ ਪਟਿਆਲੇ ਦੇ ਏਕਮਜੋਤ ਸਿੰਘ ਨੇ ਡਿਸਕਸ ਥਰੋ ਚ ਜਿੱਤਿਆ ਗੋਲਡ

ਪਟਿਆਲਾ:- ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਤੇ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ।ਅੱਜ ਦੇ ਹੋਏ ਅੰਡਰ-17 ਲੜਕਿਆਂ ਦੇ ਡਿਸਕਸ ਥਰੋ ਦੇ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਟਿਆਲਾ ਦੇ ਏਕਮਜੋਤ ਸਿੰਘ ਨੇ (50.42ਮੀਟਰ) ਨਾਲ ਗੋਲਡ ਮੈਡਲ ਜਿੱਤਿਆ।ਏਕਮਜੋਤ ਸਿੰਘ ਨੇ ਪਟਿਆਲੇ ਅਤੇ ਪੰਜਾਬ ਦਾ ਨਾਮ ਕੌਮੀ ਪੱਧਰ ਤੇ ਚਮਕਾਇਆ,ਅਭੀਨਵ ਕੁਮਾਰ ਨੇ ਸਿਲਵਰ(49.06 ਮੀਟਰ),ਹੀਤੇਨ ਨੇ ਬਰਾਉਨਜ਼ (48.25 ਮੀਟਰ) ਜਿੱਤਿਆ ਅੰਡਰ-19 ਲੜਕਿਆਂ ਦੇ ਸ਼ਾਟਪੁੱਟ ਮੁਕਾਬਲਿਆਂ ਵਿੱਚ ਮੀਤ ਸਿੰਘ ਨੇ ਗੋਲਡ, ਪ੍ਧੀਉੱਤ ਨੇ ਸਿਲਵਰ,ਸਿਧਾਰਥ ਨੇ ਬਰਾਉਨਜ਼,ਅੰਡਰ-14 ਦੇ ਵਿੱਚ ਨਿਤੀਜ ਨੇ ਗੋਲਡ,ਵਿਸ਼ਨੂ ਦਇਆ ਯਾਦਵ ਨੇ ਸਿਲਵਰ,ਆਸ਼ੂ ਨੇ ਬਰਾਉਨਜ਼,ਅੰਡਰ-17 ਦੇ ਵਿੱਚ ਯੁਵਰਾਜ ਨੇ ਗੋਲਡ,ਦਿਵਜੋਤ ਸਿੰਘ ਨੇ ਸਿਲਵਰ,ਹਰਸ਼ ਨੇ ਬਰਾਉਨਜ਼,ਅੰਡਰ-17 ਲੜਕੀਆਂ ਦੇ ਸ਼ਾਟਪੁੱਟ ਦੇ ਮੁਕਾਬਲਿਆਂ ਵਿੱਚ ਉਰਵਸ਼ੀ ਯਾਦਵ ਨੇ ਗੋਲਡ,ਮੈਦਾਨੀ ਨੇ ਸਿਲਵਰ,ਜੈਸਮੀਨ ਕੌਰ ਨੇ ਬਰਾਉਨਜ਼ ਮੈਡਲ ਜਿੱਤਿਆ।ਟੂਰਨਾਮੈਂਟ ਦੇ ਅਬਜਰਵਰ ਸੰਜੇ ਚੌਹਾਨ,ਸੁਨੀਤਾ ਰਾਏ,ਟੈਕਨੀਕਲ ਕਮੇਟੀ- ਸਰਬਜੀਤ ਸਿੰਘ, ਫੁਲੇਲ ਸਿੰਘ,ਸੁਖਚਰਨ ਸਿੰਘ, ਬਲਵਿੰਦਰ ਸਿੰਘ,ਹਰਭਜਨ ਸਿੰਘ,ਰੁਪਿੰਦਰ ਸਿੰਘ,ਗੁਰਦੀਪ ਸਿੰਘ ਧਾਲੀਵਾਲ, ਫਿਜੀਓਥੈਰੇਪੀ ਦੀ ਟੀਮ ਵਿੱਚ ਦੀਸ਼ਾਂਤ ਕੰਬੋਜ, ਬਲਜੋਤ ਕੌਰ ਤੇ ਸ਼ੇ੍ਆ ਡਿਊਟੀ ਨਿਭਾ ਰਹੇ ਹਨ।ਇਸ ਮੌਕੇ ਸਕੂਲ ਟਰੱਸਟੀ ਕੁਨਾਲ ਅਗਰਵਾਲ,ਹਰੀਸ਼ ਸਿੰਘ ਰਾਵਤ,ਡਾ ਆਸਾ ਸਿੰਘ, ਪਰਮਜੀਤ ਸਿੰਘ ਸੋਹੀ, ਨਵਦੀਪ ਕੌਰ,ਗੁਰਨਾਮ ਕੌਰ, ਅੰਮ੍ਰਿਤਪਾਲ ਕੌਰ,ਬਲਵਿੰਦਰ ਕੌਰ,ਭੁਪਿੰਦਰ ਕੌਰ ਸੰਧੂ, ਸਤਵਿੰਦਰ ਸਿੰਘ,ਨਿਰਭੈ ਸਿੰਘ ਟੌਹੜਾ, ਬਿਕਰਮ ਠਾਕੁਰ, ਦੀਪਇੰਦਰ ਸਿੰਘ,ਮਨਪ੍ਰੀਤ ਸਿੰਘ,ਸ਼ੁਭਮ ਕੁਮਾਰ,ਗੁਰਜੀਤ ਸਿੰਘ, ਸੁਰਿੰਦਰਪਾਲ ਸਿੰਘ ਐਸਪੀ,ਨਿਖਿਲ ਸ਼ਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

-ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ -ਪੰਜਾਬ ਸਰਕਾਰ ਹਰ ਪੱਖੋਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ- ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ -ਮੰਤਰੀਆਂ ਨੇ ਡਾਕਟਰਾਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਪਟਿਆਲਾ:- ਪੰਜਾਬ ਦੇ ਕੈਬਨਿਟ...

“ਯੋਗਾ ਫਾਰ ਨਸ਼ਾ ਮੁਕਤ ਯੁਵਾ” ਤਹਿਤ ਯੋਗਾ ਸੈਸ਼ਨ ਆਯੋਜਿਤ

ਸ੍ਰੀ ਮੁਕਤਸਰ ਸਾਹਿਬ:- ਮੇਰਾ ਯੁਵਾ ਭਾਰਤ, ਸ੍ਰੀ ਮੁਕਤਸਰ ਸਾਹਿਬ ਵੱਲੋਂ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ” ਅਤੇ “100 ਹਫ਼ਤੇ ਨਸ਼ਾ ਮੁਕਤ ਯੁਵਾ ਅਭਿਆਨ” ਤਹਿਤ ਸੀ.ਆਰ.ਐਮ.ਡੀ.ਏ.ਵੀ. ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ “ਯੋਗਾ ਫਾਰ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਡੀ.ਪੀ. ਮਾਸਟਰ ਕੁਲਵਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ। ਵਿਦਿਆਰਥੀਆਂ ਨੇ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ...

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ —— ਡਾ.ਬਲਜੀਤ ਕੌਰ

ਮਲੋਟ ਵਿਖੇ ‘ਸਾਡਾ ਬਜ਼ੁਰਗ, ਸਾਡਾ ਮਾਣ’ ਤਹਿਤ ਕਰਵਾਇਆ ਰਾਜ ਪੱਧਰੀ ਸਮਾਗਮ ਕੈਬਨਟ ਮੰਤਰੀ ਡਾ। ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ 250 ਲਾਭਪਾਤਰੀਆਂ ਨੂੰ ਵੰਡੇ 1250 ਸਹਾਇਕ ਉਪਕਰਨ ਮਲੋਟ / ਸ੍ਰੀ ਮੁਕਤਸਰ ਸਾਹਿਬ:- ਬਜੁ਼ਰਗਾਂ ਦੀ ਸੇਵਾਂ ਤੇ ਸਨਮਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਇਹ ਪ੍ਰਗਟਾਵਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ...

ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ਪਹਿਲੀ ਵਾਰ ਕਰਵਾਈ ਇਤਿਹਾਸਕ ਮਾਤਾ ਦੀ ਚੌਂਕੀ ਨੇ ਸ਼ਰਧਾਲੂਆਂ ਨੂੰ ਮਾਤਾ ਦੇ ਰੰਗ ‘ਚ ਰੰਗਿਆ 

-ਬਹਾਵਲਪੁਰ ਮਹਾਂਸੰਘ ਦੇ ਪ੍ਰਧਾਨ ਰਾਮਚੰਦ ਰਾਮਾ ਨੇ ਕੀਤੀ ਜੋਤੀ ਪ੍ਰਚੰਡ,  -ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਰੀ ਹਾਜ਼ਰੀ -ਮਾਤਾ ਦੀ ਚੌਂਕੀ ਨੂੰ ਲੈ ਕੇ ਸਨਾਤਨ ਧਰਮ ਨਾਲ ਜੁੜੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਪਟਿਆਲਾ:- ਪਟਿਆਲਾ ਦੇ ਪ੍ਰਾਚੀਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਪਾਵਨ ਮੌਕੇ ’ਤੇ ਇਸ ਵਾਰ ਪਹਿਲੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.