16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ
ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜਿਲ੍ਹਾ ਸੈਂਸਜ ਅਫਸਰ, ਸ੍ਰੀ ਮੁਕਤਸਰ ਸਾਹਿਬ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਅਤੇ ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ ਸ੍ਰੀ ਮੁਕਤਸਰ ਸਾਹਿਬ ਬਲਜੀਤ ਸਿੰਘ ਸਰਾਂ ਦੀ ਪ੍ਰਧਾਨਗੀ ਹੇਠ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਦੂਜੀ ਤਿੰਨ ਰੋਜ਼ਾ ਟ੍ਰੇਨਿੰਗ 16 ਤੋਂ 19 ਅਕਤੂਬਰ 2026 ਤੱਕ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ।
ਇਸ ਟ੍ਰੇਨਿੰਗ ਦੀ ਸ਼ੂਰੁਆਤ ਮੈਡਮ ਅਰਸ਼ਪ੍ਰੀਤ ਕੌਰ, ਨਾਇਬ ਤਹਿਸੀਲਦਾਰ, ਬਰੀਵਾਲਾ ਵੱਲੋਂ ਕਰਵਾਈ ਗਈ ਅਤੇ ਉਨ੍ਹਾਂ ਵੱਲੋਂ ਮਰਦਮਸ਼ੁਮਾਰੀ 2027 ਪੜਾਅ-2 ਦੀ ਟ੍ਰੇਨਿੰਗ ਵਿੱਚ ਭਾਗ ਲੈਣ ਵਾਲੇ ਸੁਪਰਵਾਈਜਰਾਂ ਅਤੇ ਗਿਣਤੀਕਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਵੱਲੋਂ ਪਹਿਲੇ ਪੜਾਅ ਵਿੱਚ ਕੀਤੀ ਗਈ ਡਿਊਟੀ ਦੀ ਸ਼ਲਾਘਾ ਕੀਤੀ ਗਈ ਅਤੇ ਦੂਜੇ ਪੜਾਅ ਦੀ ਡਿਊਟੀ ਨੂੰ ਬਾਖੂਬੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ ਗਈ।
ਉਨ੍ਹਾਂ ਵੱਲੋਂ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਮਰਦਮਸ਼ੁਮਾਰੀ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਸਵੈ ਗਣਨਾ 16 ਨਵੰਬਰ ਤੋਂ 30 ਨਵੰਬਰ 2026 ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਮਰਦਮਸ਼ੁਮਾਰੀ 2027 ਦਾ ਦੂਜਾ ਪੜਾਅ 1 ਦਸੰਬਰ 2026 ਤੋਂ 04 ਜਨਵਰੀ 2027 ਤੱਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹੀ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ। ਟ੍ਰੇਨਿੰਗ ਵਿੱਚ ਹਾਜਰ ਆਏ ਸੁਪਰਵਾਈਜਰਾਂ ਅਤੇ ਗਿਣਤੀਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਫੀਲਡ ਟ੍ਰੇਨਰਾਂ ਵੱਲੋਂ ਜਵਾਬ ਦੇ ਕੇ ਸਾਰੇ ਸ਼ੰਕੇ ਦੂਰ ਕੀਤੇ ਗਏ।
ਇਸ ਮੌਕੇ ਸਮੂਹ ਫੀਲਡ ਟ੍ਰੇਨਰ ਸ਼੍ਰੀ ਸ਼ਮਿੰਦਰ ਬੱਤਰਾ, ਸ਼੍ਰੀ ਸੁਰਿੰਦਰ ਕੁਮਾਰ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਰਮਨ ਕੁਮਾਰ, ਸ਼੍ਰੀ ਪ੍ਰਵੀਨ ਕੁਮਾਰ, ਸ਼੍ਰੀ ਨਵੀਨ ਦੂਮੜਾ, ਸ਼੍ਰੀ ਸੁਖਮਿੰਦਰ ਸਿੰਘ, ਕਲਰਕ, ਤਹਿਸੀਲ ਦਫਤਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਜਗਦੀਸ਼ ਸਿੰਘ, ਟੈਕਨੀਕਲ ਅਸਿਸਟੈਂਟ, ਸ਼੍ਰੀ ਹਰੀਸ਼ ਕੁਮਾਰ, ਲਾਇਬ੍ਰੇਰੀਅਨ, ਸ਼੍ਰੀ ਸੱਤਪਾਲ ਸਿੰਘ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਵਰਿੰਦਰ ਕੁਮਾਰ ਕੰਪਿਊਟਰ ਫਕੈਲਟੀ ਆਦਿ ਹਾਜ਼ਰ ਸਨ।