ਬਟਾਲਾ ਵਿਖੇ ਪੁਲਿਸ ਸ਼ਹੀਦੀ ਦਿਵਸ’ ਸਮਾਗਮ ਕਰਵਾਇਆ, ਸ਼ਹੀਦਾਂ ਨੂੰ ਕੀਤਾ ਸਿਜਦਾ
ਬਟਾਲਾ:- ਦੇਸ਼ ਦੀ ਖਾਤਰ ਸ਼ਹੀਦੀਆਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੀ ਬਦੋਲਤ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ। ਇਹ ਪ੍ਰਗਟਾਵਾ ਡਾ. ਮਹਿਤਾਬ ਸਿੰਘ, ਐਸ.ਐਸ .ਪੀ ਬਟਾਲਾ ਨੇ ਪੁਲਿਸ ਲਾਇਨ ਬਟਾਲਾ ਵਿਖੇ ‘ਪੁਲਿਸ ਸ਼ਹੀਦੀ ਦਿਵਸ’ ਨੂੰ ਸਮਰਪਿਤ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਤੇ ਪੰਜਾਬ ਪੁਲਿਸ ਦੇ ਸਾਬਕਾ ਅਧਿਕਾਰੀ ਤੇ ਕਰਮਚਾਰੀ ਵੀ ਮੋਜੂਦ ਸਨ।
ਐਸ.ਐਸ.ਪੀ, ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੌਰਵਮਈ ਤੇ ਸ਼ਾਨਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਅੱਗੇ ਹੋ ਕੇ ਕੁਰਬਾਨੀਆਂ ਕੀਤੀਆਂ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਅੰਦਰ ਅਮਨ-ਸਾਂਤੀ ਦੀ ਰੱਖਿਆ ਲਈ ਸੁਰੱਖਿਆ ਫੋਰਸ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਉਨਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਲਾਮ ਕਰਦੀ ਹੈ, ਹਮੇਸ਼ਾਂ ਇਨਾਂ ਪਰਿਵਾਰਾਂ ਨਾਲ ਮੋਢਾ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਵਚਨਬੱਧ ਹੈ।
ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਨਟੈਲੀਜੈਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ, ਭਾਰਤ-ਚੀਨ ਦੀ ਸਰਹੱਦ ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾ ਦਾ ਟਾਕਰਾ ਕੀਤਾ ਤੇ ਉਨਾਂ ਦੇ ਦੰਦ ਖੱਟ ਕੀਤੇ ਪਰ ਆਪਣੀ ਮਾਤਰ ਭੂਮੀ ਵਿਚ ਦਾਖਲ ਨਹੀਂ ਹੋਣ ਦਿੱਤਾ। ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ‘ ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 1960 ਵਿਚ ਕੀਤੀ ਗਈ।
ਇਸ ਤੋਂ ਪਹਿਲਾਂ ਡੀ ਐੱਸ ਪੀ ਤੇਜਿੰਦਰਪਾਲ ਸਿੰਘ ਗੁਰਾਇਆ ਵਲੋਂ ਸ਼ਹੀਦ ਹੋਏ ਜਵਾਨਾਂ ਤੇ ਅਧਿਕਾਰੀਆਂ ਦੇ ਨਾਂਅ ਪੜ੍ਹ ਕੇ ਸੁਣਾਏ ਗਏ। ਉਪਰੰਤ ਡੀ.ਐਸ. ਸਮੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਤੇ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ ਵਲੋਂ ਸ਼ਹੀਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਏ। ਉਪਰੰਤ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਰਿਵਾਰ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ । ਸਮਾਗਮ ਦੇ ਆਖਰ ਵਿਚ ਸਾਰਿਆਂ ਨੇ ਨਾਸ਼ਤਾ ਕੀਤਾ।
ਇਸ ਮੌਕੇ ਐੱਸ ਪੀ (ਐੱਚ), ਮੈਡਮ ਖੁਸ਼ਬੀਰ ਕੌਰ, ਐੱਸ ਪੀ ਨਵਜੋਤ ਸਿੰਘ ਸੰਧੂ ਸਮੇਤ ਸਮੂਹ ਡੀ.ਐੱਸ ਪੀਜ਼, ਐੱਸ.ਐੱਚ.ਓਜ਼ ਆਦਿ ਹਾਜ਼ਰ ਸਨ।