Facebook-f Youtube X-twitter

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ।

ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਵਿਖੇ ਖੋ-ਖੋ ਗੇਮ ਦੇ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਸ੍ਰ. ਗੁਰਲਾਲ ਸਿੰਘ ਐਮ.ਐਲ.ਏ ਘਨੌਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਜਿਮਨੇਜੀਅਮ ਹਾਲ ਪੋਲੋ ਗਰਾਊਂਡ ਵਿਖੇ ਖਿਡਾਰੀਆਂ ਦੀ ਮੈਡਲ ਸੈਰਮਨੀ ਮੁੱਖ ਮਹਿਮਾਨ ਸ੍ਰੀ ਮਨਦੀਪ ਕੌਸ਼ਲ ਜਿਲ੍ਹਾ ਖੇਡ ਅਫਸਰ ਲੁਧਿਆਣਾ ਅਤੇ ਸ੍ਰੀ ਭੁਪਿੰਦਰ ਸਿੰਘ ਘੁੰਮਣ ਸੈਕਰੇਟਰੀ ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਵੱਲੋਂ ਕੀਤੀ ਗਈ। ਇਸ ਸਮੇਂ ਭੁਪਿੰਦਰ ਸੀਮਾ ਸੀਨੀਅਰ ਜਿਮਨਾਸਟਿਕ ਕੋਚ ਸਪੋਰਟਸ ਅਥਾਰਟੀ ਆਫ ਇੰਡੀਆ, ਗੁਰਪ੍ਰੀਤ ਸਿੰਘ ਜਿਲ੍ਹਾ ਸੈਕਟਰੀ ਜਿਮਨਾਸਟਿਕ ਐਸੋਸੀਏਸ਼ਨ ਸੰਗਰੂਰ ਵੀ ਹਾਜਰ ਸਨ।

ਰਿਧਮਿਕ ਜਿਮਨਾਸਟਿਕ ਟੀਮ ਉਮਰ ਵਰਗ 21-30 ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਹੂਪ ਈਵੈਂਟ ਵਿੱਚ ਪ੍ਰੀਤੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਸਪਨਾ ਅੰਮ੍ਰਿਤਸਰ ਨੇ ਦੂਸਰਾ ਸਥਾਨ, ਪਿੰਕੀ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਅਤੇ ਮਨਪ੍ਰੀਤ ਕੌਰ ਲੁਧਿਆਣਾ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਬਾਲ ਈਵੈਂਟ ਵਿੱਚ ਸਾਧਨਾ ਅੰਮ੍ਰਿਤਸਰ ਅਤੇ ਨੰਦਨੀ  ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਦਿਨਸ਼ਾ ਸੰਗਰੂਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਲੱਬਸ ਈਵੈਂਟ ਵਿੱਚ ਤੇਜਸਵਿਨੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਅਮਨੀਤ ਕੌਰ ਸੰਗਰੂਰ ਨੇ ਦੂਸਰਾ ਸਥਾਨ, ਮੀਨਾਕਸ਼ੀ ਲੁਧਿਆਣਾ ਅਤੇ ਜਸਪ੍ਰੀਤ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਰਿਬਨ ਈਵੈਂਟ ਵਿੱਚ ਦਾਮਿਨੀ ਪਟਿਆਲਾ ਨੇ ਪਹਿਲਾ ਸਥਾਨ, ਅਮਨੀਤ ਕੌਰ ਨੇ ਦੂਸਰਾ ਸਥਾਨ ਅਤੇ ਤਾਰੀਕਾ ਨੇ ਤੀਸਰਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਮਰ ਵਰਗ ਅੰਡਰ-21 ਰਿਧਮਿਕ ਜਿਮਨਾਸਟਿਕਸ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ, ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਹੂਪ ਈਵੈਂਟ ਵਿੱਚ ਰਸਲੀਨ ਐਸ.ਏ.ਐਸ. ਨਗਰ ਅਤੇ ਗੀਤਾਂਸ਼ੀ ਅੰਮ੍ਰਿਤਸਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਮਿਕਸ਼ਾ ਸੰਗਰੂਰ ਨੇ ਦੂਸਰਾ ਸਥਾਨ ਹਾਸਲ ਕੀਤਾ। ਬਾਲ ਈਵੈਂਟ ਵਿੱਚ ਪਾਹੁਲਪ੍ਰੀਤ ਕੌਰ ਅੰਮ੍ਰਿਤਸਰ ਨੇ ਪਹਿਲਾ ਸਥਾਨ, ਹਰਪ੍ਰੀਤ ਕੌਰ ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਮਾਨਯਾ ਪਟਿਆਲਾ ਨੇ ਤੀਸਰਾ ਸਥਾਨ ਹਾਸਲ ਕੀਤਾ। ਕਲੱਬਸ ਈਵੈਂਟ ਰਸਲੀਨ ਕੌਰ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਅੰਕਿਤਾ ਅੰਮ੍ਰਿਤਸਰ ਨੇ ਦੂਸਰਾ ਸਥਾਨ, ਦੇਵਾਂਸ਼ੀ ਪਟਿਆਲਾ ਨੇ ਤੀਸਰਾ ਸਥਾਨ ਅਤੇ ਹਰਕੀਰਤ ਕੌਰ ਅੰਮ੍ਰਿਤਸਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਰਿਬਨ ਈਵੈਂਟ ਵਿੱਚ ਮਾਨਸਵਿਨੀ ਅੰਮ੍ਰਿਤਸਰ ਨੇ ਪਹਿਲਾ ਸਥਾਨ, ਗੀਤਾਂਸ਼ੀ ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਮਹਿਕ ਸ੍ਰੀ ਮੁਕਤਸਰ ਸਾਹਿਬ ਨੇ ਤੀਸਰਾ ਸਥਾਨ ਹਾਸਲ ਕੀਤਾ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ‘ਚ ਮੀਤ ਸਿੰਘ ਗਿੱਲ ਤੇ ਸਿਸ਼ਟੀ ਵੀ ਬੈਸਟ ਅਥਲੀਟ ਚੁਣੇ ਗਏ

ਪਟਿਆਲਾ:- ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ  ਦੇ ਵਿੱਚ ਅੰਡਰ-14 ਲੜਕਿਆਂ ਦੇ ਵਿੱਚ ਬੈਸਟ ਅਥਲੀਟ ਨੀਤੂ,ਅੰਡਰ 17 ਦੇ ਵਿੱਚ ਰਾਹੁਲ ਰਾਏ ਮੈਹਤੂ,ਅੰਡਰ-19 ਦੇ ਵਿੱਚ ਮੀਤ ਸਿੰਘ ਗਿੱਲ,ਅੰਡਰ-14 ਲੜਕੀਆਂ...

ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ ਵਿਖੇ ਰਾਜ ਪੱਧਰੀ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ, ਖਿਡਾਰੀਆਂ ਨੇ ਜਿੱਤੇ ਤਗਮੇ

ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ ਜਿਮਨਾਸਟਿਕ ਅਤੇ ਖੋ-ਖੋ ਪੋਲੋ ਗਰਾਊਂਡ ਪਟਿਆਲਾ ਕਰਵਾਈਆਂ ਜਾ ਰਹੀਆਂ ਹਨ। ਕਬੱਡੀ ਸਰਕਲ ਸਟਾਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਜਾ ਰਹੀ ਹੈ। ਇਹਨਾਂ ਖੇਡਾਂ ਵਿੱਚ ਵੱਖ-ਵੱਖ ਜਿਲ੍ਹਿਆਂ ਤੋਂ ਵੱਖ-ਵੱਖ ਉਮਰ ਵਰਗ ਵਿੱਚ ਖਿਡਾਰੀ ਭਾਗ ਲੈ ਰਹੇ ਹਨ। ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ...

ਪਰਾਲੀ ਪ੍ਰਬੰਧਨ ਸਬੰਧੀ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਸੈਮੀਨਾਰ

ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਵਿੱਚ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ...

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਡਿਪਟੀ ਕਮਿਸ਼ਨਰ

ਹੁਣ ਤੱਕ 86,465 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਉਨ੍ਹਾਂ ਅਧਿਕਾਰੀਆਂ ਆਦੇਸ਼ ਦਿੰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ...

ਯੁੱਧ ਨਸ਼ਿਆਂ ਵਿਰੁੱਧ:-ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

-ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਕੀਤੀ ਜਾਂਚ, 11 ‘ਚੋਂ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਪਟਿਆਲਾ:- ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.