Facebook-f Youtube X-twitter

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 25 ਅਕਤੂਬਰ ਨੂੰ:  ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਵੇਗਾ ਡਰੋਨ ਸ਼ੋਅ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ 25 ਅਕਤੂਬਰ 2026 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 25 ਅਕਤੂਬਰ 2026 ਨੂੰ ਸ਼ਾਮ 5:00 ਵਜੇ ਖੇਡ ਸਟੇਡੀਅਮ ਵਿੱਚ ਪਹੁੰਚ ਕੇ ਡਰੋਨ ਸ਼ੋਅ ਦਾ ਜਰੂਰ ਅਨੰਦ ਮਾਨਣ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ’ਤੇ ਅਧਾਰਤ ਪੇਸ਼ਕਾਰੀ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ

ਪਟਿਆਲਾ:- ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ...

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਮੌਜੂਦਗੀ ਵਿੱਚ ਪੰਜ ਪਿੰਡਾਂ ਦੇ ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲੋਕਾਂ ਨੂੰ ਮਿਲੇ ਘਰਾਂ ਦੇ ਮਾਲਕੀ ਹੱਕ ਸ੍ਰੀ ਮੁਕਤਸਰ ਸਾਹਿਬ:- ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਹਲਕੇ ਦੇ ਪਿੰਡ ਰੰਧਾਵਾ, ਵੰਗਲ, ਜੰਡੋਕੇ, ਜੰਮੂਆਣਾ ਅਤੇ ਖੋਖਰ ਵਿਖੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਨ੍ਹਾਂ ਪ੍ਰਾਪਰਟੀ ਕਾਰਡਾਂ ਰਾਹੀਂ ਲਾਭਪਾਤਰੀਆਂ...

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਪੀਆਰਟੀਸੀ ਅਧਿਕਾਰੀਆਂ ਅਤੇ ਯੂਨੀਅਨਾਂ ਵਿਚਾਲੇ ਸਫ਼ਲ ਮੀਟਿੰਗ, ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਦਾ ਐਲਾਨ

ਪਟਿਆਲਾ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਅੱਜ ਟਰਾਂਸਪੋਰਟ-ਕਮ-ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਸ਼੍ਰੀ ਹਰਪਾਲ ਜੁਨੇਜਾ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਵਿਖੇ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਅਤੇ ਚੱਲ ਰਹੀ ਹੜਤਾਲ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਕੁਝ ਮੰਗਾਂ...

ਪੰਜਾਬ ਸਪੋਰਟਸ ਯੂਨੀਵਰਸਿਟੀ ’ਚ ਲੜਕੀਆਂ ਲਈ 15 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਹੋਸਟਲ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ਪੰਜਾਬ ਪੁਲਿਸ ’ਚ ਖਿਡਾਰੀਆਂ ਲਈ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ  ਪਟਿਆਲਾ:- ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਯੁਵਕ ਮੇਲੇ ਲਈ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਯੂਨੀਵਰਸਿਟੀ...

ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ: ਡਿਪਟੀ ਕਮਿਸ਼ਨਰ

ਹੁਣ ਤੱਕ 175520  ਮੀਟ੍ਰਿਕ ਟਨ ਝੋਨੇ ਦੀ ਆਮਦ, 159260 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.