Facebook-f Youtube X-twitter

‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਨਾਲ ਵਪਾਰੀ ਵਰਗ ਵਿੱਚ ਨਵਾਂ ਉਤਸ਼ਾਹ: ਕਿਰਾਏਦਾਰਾਂ ਨੂੰ ਮਾਲਕੀ ਹੱਕ ਦੇਣ ਵੱਲ ਮਾਨ ਸਰਕਾਰ ਦਾ ਅਹਿਮ ਕਦਮ-ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ

ਬਟਾਲਾ ਵਿੱਚ ਲਗਭਗ 90 ਦੁਕਾਨਦਾਰਾਂ ਨੂੰ ਸਕੀਮ ਦਾ ਲਾਭ ਦਿਵਾਉਣ ਲਈ ਟਰੇਡ ਵਿੰਗ ਵੱਲੋਂ ਲਾਭਪਾਤਰੀਆਂ ਤੱਕ ਪਹੁੰਚ

ਬਟਾਲਾ:- ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਨਾਲ ਲੋਕਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋ ਰਿਹਾ ਹੈ। ਇਸੇ ਲੜੀ ਤਹਿਤ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਵਪਾਰੀ ਵਰਗ ਲਈ ਇੱਕ ਅਹਿਮ ਪਹਿਲਕਦਮੀ ਸਾਬਤ ਹੋ ਰਹੀ ਹੈ। ਇਸ ਸਕੀਮ ਰਾਹੀਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ਵਿੱਚ ਲੰਬੇ ਸਮੇਂ ਤੋਂ ਕਾਨੂੰਨੀ ਤੌਰ ’ਤੇ ਕਿਰਾਏਦਾਰ ਵਜੋਂ ਕਾਰੋਬਾਰ ਕਰ ਰਹੇ ਯੋਗ ਦੁਕਾਨਦਾਰਾਂ ਨੂੰ ਨਿਰਧਾਰਤ ਸ਼ਰਤਾਂ ਅਨੁਸਾਰ ਮਾਲਕੀ ਹੱਕ ਹਾਸਲ ਕਰਨ ਦਾ ਮੌਕਾ ਮਿਲੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਟਰੇਡਰਜ਼ ਕਮਿਸ਼ਨ, ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਕਾਰੋਬਾਰ ਨੂੰ ਸੁਰੱਖਿਅਤ ਬਣਾਉਣਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਅਹਿਮ ਲੋੜ ਹੈ।

ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਦੁਕਾਨਦਾਰ ਪਿਛਲੇ ਕਈ ਦਹਾਕਿਆਂ ਤੋਂ ਕਿਰਾਏ ਦੀਆਂ ਦੁਕਾਨਾਂ ਵਿੱਚ ਆਪਣਾ ਕਾਰੋਬਾਰ ਚਲਾ ਰਹੇ ਹਨ। ਉਹ ਆਪਣੀ ਮਿਹਨਤ, ਲਗਨ ਅਤੇ ਪੂੰਜੀ ਨਾਲ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਂਦੇ ਹਨ, ਪਰ ਦੁਕਾਨ ਦੀ ਮਾਲਕੀ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਚਿੰਤਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ‘ਮੇਰੀ ਦੁਕਾਨ–ਮੇਰੇ ਨਾਮ’ ਸਕੀਮ ਅਜਿਹੇ ਯੋਗ ਦੁਕਾਨਦਾਰਾਂ ਲਈ ਮਾਲਕੀ ਹੱਕ ਪ੍ਰਾਪਤ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਇਸ ਨਾਲ ਉਨ੍ਹਾਂ ਵਿੱਚ ਆਪਣੇ ਕਾਰੋਬਾਰ ਪ੍ਰਤੀ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇਗੀ ਅਤੇ ਭਵਿੱਖ ਲਈ ਯੋਜਨਾਬੰਦੀ ਕਰਨ ਵਿੱਚ ਮਦਦ ਮਿਲੇਗੀ।

ਬਟਾਲਾ ਦੇ ਲਗਭਗ 90 ਦੁਕਾਨਦਾਰਾਂ ਤੱਕ ਪਹੁੰਚਣ ਦਾ ਟੀਚਾ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਿੱਚ ਲਗਭਗ 90 ਅਜਿਹੇ ਦੁਕਾਨਦਾਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਕਈ ਪਿਛਲੇ 60 ਤੋਂ 65 ਸਾਲਾਂ ਤੋਂ ਦੁਕਾਨਾਂ ਵਿੱਚ ਕਿਰਾਏਦਾਰ ਵਜੋਂ ਕਾਰੋਬਾਰ ਕਰ ਰਹੇ ਹਨ। ਇਨ੍ਹਾਂ ਦੁਕਾਨਦਾਰਾਂ ਨੂੰ ਸਕੀਮ ਬਾਰੇ ਜਾਣਕਾਰੀ ਦੇਣ, ਅਰਜ਼ੀਆਂ ਭਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਤਿਆਰ ਕਰਵਾਉਣ ਲਈ ਟਰੇਡ ਵਿੰਗ ਬਟਾਲਾ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਟਰੇਡ ਵਿੰਗ ਦਾ ਉਦੇਸ਼ ਸਿਰਫ਼ ਅਰਜ਼ੀ ਫਾਰਮ ਭਰਵਾਉਣਾ ਹੀ ਨਹੀਂ, ਸਗੋਂ ਹਰ ਯੋਗ ਦੁਕਾਨਦਾਰ ਨੂੰ ਸਕੀਮ ਦੀਆਂ ਸ਼ਰਤਾਂ, ਲੋੜੀਂਦੇ ਕਾਗਜ਼ਾਤ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਬਾਰੇ ਸਹੀ ਜਾਣਕਾਰੀ ਦੇਣਾ ਵੀ ਹੈ। ਟੀਮ ਵੱਲੋਂ ਦੁਕਾਨਦਾਰਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਕਿਰਾਏਦਾਰੀ ਜਾਂ ਕਾਨੂੰਨੀ ਕਬਜ਼ੇ ਨਾਲ ਸਬੰਧਤ ਸਬੂਤ, ਕਾਰੋਬਾਰੀ ਦਸਤਾਵੇਜ਼ ਅਤੇ ਹੋਰ ਲੋੜੀਂਦੇ ਕਾਗਜ਼ਾਤ ਸਮੇਂ ਸਿਰ ਤਿਆਰ ਰੱਖਣ, ਤਾਂ ਜੋ ਅਰਜ਼ੀਆਂ ਦੀ ਜਾਂਚ ਦੌਰਾਨ ਕਿਸੇ ਬੇਲੋੜੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਯੋਗਤਾ ਅਤੇ ਦਸਤਾਵੇਜ਼ਾਂ ਸਬੰਧੀ ਦੁਕਾਨਦਾਰਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਉਨ੍ਹਾਂ ਨੇ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਦੁਕਾਨਦਾਰਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਅਤੇ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 1 ਅਪ੍ਰੈਲ 2020 ਤੋਂ ਪਹਿਲਾਂ ਘੱਟੋ-ਘੱਟ 12 ਸਾਲਾਂ ਦੇ ਕਾਨੂੰਨੀ ਕਬਜ਼ੇ ਨੂੰ ਸਾਬਤ ਕਰਨ ਵਾਲੇ ਯੋਗ ਦੁਕਾਨਦਾਰ ਅਰਜ਼ੀ ਦੇ ਸਕਦੇ ਹਨ। ਅਰਜ਼ੀ ਦੇ ਨਾਲ ਜੀਐੱਸਟੀ ਸਰਟੀਫਿਕੇਟ, ਬਿਜਲੀ ਦੇ ਬਿੱਲ, ਵੋਟਰ ਕਾਰਡ ਅਤੇ ਹੋਰ ਸਬੰਧਤ ਦਸਤਾਵੇਜ਼ ਸਬੂਤ ਵਜੋਂ ਪੇਸ਼ ਕੀਤੇ ਜਾ ਸਕਦੇ ਹਨ। ਅਰਜ਼ੀਆਂ ਦੀ ਜਾਂਚ ਅਤੇ ਜਾਇਦਾਦ ਦੀ ਕੀਮਤ ਨਿਰਧਾਰਤ ਕਰਨ ਦੀ ਪ੍ਰਕਿਰਿਆ ਸਬੰਧਤ ਸਰਕਾਰੀ ਕਮੇਟੀਆਂ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾਵੇਗੀ।

ਟਰੇਡ ਵਿੰਗ ਦੀ ਟੀਮ ਕਰ ਰਹੀ ਹੈ ਲਗਾਤਾਰ ਮਿਹਨਤ

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਟਰੇਡ ਵਿੰਗ ਬਟਾਲਾ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਰਾਜਪੂਤ, ਜਸਵਿੰਦਰ ਸਿੰਘ, ਦਲਜਿੰਦਰ ਸੋਨੀ, ਸੌਰਵ ਭਾਟੀਆ, ਰਾਹੁਲ ਅਰੋੜਾ, ਜਤਿੰਦਰ ਸਿੰਘ ਬਟਾਲਵੀ, ਮਨਜਿੰਦਰ ਸਿੰਘ ਸੰਧੂ, ਗੁਰਸਿਮਰਨ ਸਿੰਘ, ਆਸ਼ੀਸ਼ ਸ਼ਰਮਾ, ਪ੍ਰਕਾਸ਼ ਸਿੰਘ ਲਾਡੀ ਅਤੇ ਵਾਰਡ ਪ੍ਰਧਾਨ ਅੰਮ੍ਰਿਤ ਖਹਿਰਾ ਸਮੇਤ ਸਮੁੱਚੀ ਟੀਮ ਵੱਲੋਂ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਟੀਮ ਦੇ ਸਾਰੇ ਸਾਥੀ ਦੁਕਾਨਦਾਰਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਪ੍ਰੇਰਿਤ ਕਰ ਰਹੇ ਹਨ। ਟੀਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਦੁਕਾਨਦਾਰ ਜਾਣਕਾਰੀ ਦੀ ਘਾਟ ਜਾਂ ਦਸਤਾਵੇਜ਼ਾਂ ਸਬੰਧੀ ਉਲਝਣ ਕਾਰਨ ਇਸ ਮੌਕੇ ਤੋਂ ਵਾਂਝਾ ਨਾ ਰਹਿ ਜਾਵੇ।

‘ਵਪਾਰੀਆਂ ਦੀ ਖੁਸ਼ਹਾਲੀ ਹੀ ਪੰਜਾਬ ਦੀ ਤਰੱਕੀ ਦਾ ਆਧਾਰ’

ਅੰਤ ਵਿੱਚ ਸ. ਕਿਰਪਾਲ ਸਿੰਘ ਉਦੋਵਾਲੀ ਨੇ ਕਿਹਾ ਕਿ ‘ਮੇਰੀ ਦੁਕਾਨ–ਮੇਰੇ ਨਾਮ’ ਸਕੀਮ ਵਪਾਰੀ ਵਰਗ ਵਿੱਚ ਨਵੀਂ ਆਸ ਅਤੇ ਉਤਸ਼ਾਹ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਦੁਕਾਨਦਾਰ ਨੂੰ ਆਪਣੇ ਕਾਰੋਬਾਰ ਦੀ ਮਾਲਕੀ ਦਾ ਹੱਕ ਮਿਲਦਾ ਹੈ ਤਾਂ ਉਸ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਆਪਣੇ ਪਰਿਵਾਰ ਤੇ ਕਾਰੋਬਾਰ ਦੇ ਭਵਿੱਖ ਪ੍ਰਤੀ ਹੋਰ ਵੀ ਭਰੋਸੇਮੰਦ ਮਹਿਸੂਸ ਕਰਦਾ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

-ਮਿੰਨੀ ਬੱਸ ਸੇਵਾਵਾਂ ਪੇਂਡੂ ਖੇਤਰਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਸਫ਼ਰ ਸੁਖਾਲਾ ਬਣਾਉਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਪੰਜਾਬ ਦੇ ਨੌਂ ਡਿਪੂਆਂ ਰਾਹੀਂ 29 ਸੀਟਰ 100 ਮਿੰਨੀ ਬੱਸਾਂ ਪੇਂਡੂ ਰੂਟਾਂ ‘ਤੇ ਚੱਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ -ਅਗਲੇ ਮਹੀਨੇ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ਦੇ ਵਿੱਚ ਜਿੱਤਿਆ ਗੋਲਡ ਮੈਡਲ

ਪਟਿਆਲਾ:- ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿੱਚ ਪਟਿਆਲੇ ਜਿਲੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ।ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ...

ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ

ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ ਪਟਿਆਲਾ:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਡਾ. ਰਣਜੋਧ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ...

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਹੁਣ ਤੱਕ 241142 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲਿਫ਼ਟਿੰਗ...

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ, ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਵਾਰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਨੂੰ ਖਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਬਿਮਾਰੀ ਨੂੰ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.