ਵਾਰਡ ਵਾਸੀਆਂ ਨਾਲ ਗੱਲਬਾਤ ਕਰਕੇ ਨਸ਼ਿਆਂ ਨੂੰ ਖਤਮ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ
ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਇਕੱਠੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਬਟਾਲਾ ਸ਼ਹਿਰ ਦੀ ਵਾਰਡ ਨੰਬਰ 42 ਵਿਖੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ ਕੀਤੀ ਗਈ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅੰਕੁਸ਼ ਮਹਿਤਾ, ਹਲਕਾ ਕੋਰਡੀਨੇਟਰ ਮਨਜੀਤ ਸਿੰਘ ਬੁਮਰਾਹ, ਪਰਦੀਪ ਕੁਮਾਰ ਸੀਨੀਅਰ ਆਪ ਆਗੂ ਅਤੇ ਵਾਰਡ ਵਾਸੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਵਾਰਡ ਨੰਬਰ 42 ਵਿਖੇ ਮੀਟਿੰਗ ਕੀਤੀ ਗਈ ਅਤੇ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਅਸੀ ਕਿਵੇਂ ਇਹ ਨਸ਼ਿਆ ਦੇ ਕੋਹੜ ਨੂੰ ਖ਼ਤਮ ਕਰ ਸਕਦੇ ਹਾਂ ਅਤੇ ਕਿਵੇਂ ਆਪਣੇ ਆਲੇ-ਦੁਆਲੇ ਨਸ਼ਾ ਕਰਨ ਵਾਲੇ ਅਤੇ ਵੇਚਣ ਵਾਲਿਆ ਨੂੰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਰੋਕ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਸ਼ਿਆਂ ਖ਼ਿਲਾਫ਼ ਜੰਗ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਸੀਂ ਮਿਲ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਜੜ੍ਹੋਂ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਹਿਮ ਉਪਰਾਲੇ ਵਜੋਂ ਉੱਭਰੀ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੇ ਉਪਰਾਲੇ ਕੀਤੇ ਗਏ ਹਨ, ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਿੱਚ ਮਹੱਤਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।