Facebook-f Youtube X-twitter

ਡਰੱਗ ਕੰਟਰੋਲ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਦੋ ਮੈਡੀਕਲ ਸਟੋਰਾਂ ਦੀ ਜਾਂਚ

-ਖਰੀਦ-ਵੇਚ ਦੇ ਰਿਕਾਰਡ ਵਿੱਚ ਖਾਮੀਆਂ ਕਾਰਨ 2,400 ਰੁਪਏ ਮੁੱਲ ਦੀਆਂ ਤਿੰਨ ਤਰ੍ਹਾਂ ਦੀਆਂ ਦਵਾਈਆਂ ਜ਼ਬਤ

ਪਟਿਆਲਾ:- ਡਰੱਗ ਕੰਟਰੋਲ ਵਿਭਾਗ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਵਾਈਆਂ ਨਾਲ ਸਬੰਧਤ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਦੋ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ।

ਜ਼ੋਨਲ ਲਾਇਸੈਂਸਿੰਗ ਅਥਾਰਟੀ, ਪਟਿਆਲਾ, ਨਵਜੋਤ ਕੌਰ ਨੇ ਦੱਸਿਆ ਕਿ ਬੀਤੇ ਦਿਨ, ਡਰੱਗ ਕੰਟਰੋਲ ਅਫ਼ਸਰਾਂ- ਪਟਿਆਲਾ-1 ਅਤੇ ਪਟਿਆਲਾ-2 – ਨੇ ਥਾਣਾ ਸਦਰ ਨਾਭਾ ਦੀ ਪੁਲਿਸ ਟੀਮ ਨਾਲ ਮਿਲ ਕੇ, ਪਿੰਡ ਅਲੌਹਰਾਂ ਸਥਿਤ ਇੱਕ ਮੈਡੀਕੋਜ ਦੀ ਦੁਕਾਨ ਦੀ ਜਾਂਚ ਕੀਤੀ। ਇਹ ਜਾਂਚ ਥਾਣਾ ਸਦਰ ਨਾਭਾ ਵਿਖੇ ਐਨ ਡੀ ਪੀ ਐਸ ਐਕਟ ਦੀ ਧਾਰਾ 22, ਬੀਐਨਐਸ ਦੀ ਧਾਰਾ 223 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 27/61/85 ਤਹਿਤ ਦਰਜ ਇੱਕ ਐਫਆਈਆਰ ਦੇ ਪੜਤਾਲ ਦੇ ਹਿੱਸੇ ਵਜੋਂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕੁਝ ਆਮ ਨਿਯਮਾਂ ਦੀ ਉਲੰਘਣਾ ਪਾਈ ਗਈ। ਹਾਲਾਂਕਿ, ਜਾਂਚ ਦੇ ਸਮੇਂ ਉੱਥੇ ਕੋਈ ਵੀ ਨਸ਼ਾ-ਆਦਤ ਪਾਉਣ ਵਾਲੀਆਂ ਦਵਾਈਆਂ ਨਹੀਂ ਮਿਲੀਆਂ।

ਨਵਜੋਤ ਕੌਰ ਨੇ ਅੱਗੇ ਦੱਸਿਆ ਕਿ ਇੱਕ ਹੋਰ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਨੇੜੇ ਸਥਿਤ ਮੈਡੀਕਲ ਸਟੋਰ’ ਦੀ ਡਰੱਗ ਕੰਟਰੋਲ ਅਫ਼ਸਰਾਂ ਪਟਿਆਲਾ-1, 2 ਅਤੇ 3 ਵੱਲੋਂ ਸਾਂਝੇ ਤੌਰ ‘ਤੇ ਜਾਂਚ ਕੀਤੀ ਗਈ। ਇਸ ਦੌਰਾਨ ਕੁਝ ਆਮ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਅਤੇ ਖਰੀਦ-ਵੇਚ ਦੇ ਰਿਕਾਰਡ ਵਿੱਚ ਖਾਮੀਆਂ ਹੋਣ ਕਾਰਨ, ਤਿੰਨ ਤਰ੍ਹਾਂ ਦੀਆਂ ਦਵਾਈਆਂ (ਜਿਨ੍ਹਾਂ ਦੀ ਕੁੱਲ ਕੀਮਤ 2,400 ਰੁਪਏ ਹੈ) ਨੂੰ ‘ਫਾਰਮ 16’ ਤਹਿਤ ਜ਼ਬਤ ਕੀਤਾ ਗਿਆ।

ਜ਼ੋਨਲ ਲਾਇਸੈਂਸਿੰਗ ਅਥਾਰਟੀ ਨੇ ਦੁਹਰਾਇਆ ਕਿ ਡਰੱਗ ਕੰਟਰੋਲ ਵਿਭਾਗ ਦਵਾਈਆਂ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਢੁਕਵੀਂ ਕਾਰਵਾਈ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਵਾਲੀਆਂ ਜੀਵਨ ਰੱਖਿਅਕ ਦਵਾਈਆਂ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਚੁਕਵਾਈ ਸਹੁੰ

ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 26 ਅਕਤੂਬਰ 2026 ਤੋਂ 1 ਨਵੰਬਰ 2026 ਤੱਕ ਜਿ਼ਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ  ਅਧਿਕਾਰੀਆਂ / ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਸਹੁੰ ਚੁਕਵਾਈ ਗਈ। ਵਿਜੀਲੈਂਸ ਬਿਉਰੋ ਅਨੁਸਾਰ...

ਝੋਨੇ ਦੀ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ: ਡਿਪਟੀ ਕਮਿਸ਼ਨਰ

ਹੁਣ ਤੱਕ 2,76,297 ਮੀਟ੍ਰਿਕ ਟਨ ਝੋਨੇ ਦੀ ਆਮਦ, 2,55,933 ਮੀਟ੍ਰਿਕ ਟਨ ਦੀ ਹੋਈ ਖ਼ਰੀਦ ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਆਪਣੀ ਫ਼ਸਲ...

ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਵਾਤਾਵਰਣ ਦੀ ਸੁਰੱਖਿਆ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ ਅਤੇ ਇਸ ਦਾ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.