Facebook-f Youtube X-twitter

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ

ਵਿਧਾਇਕ ਸ਼ੈਰੀ ਕਲਸੀ ਨੇ ਵੰਡੇ ਪ੍ਰਾਪਰਟੀ ਕਾਰਡ

ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਜਿਹੜੇ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕਦਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਵਿੱਚ ਇਹ ਸਿਲਸਿਲਾ ਪੜਾਅਵਾਰ ਜਾਰੀ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲਾਲ ਲਕੀਰ ਦੇ ਵਸੀਆਂ ਦੀਆਂ ਦਹਾਕਿਆਂ ਪੁਰਾਣੀਆਂ ਚੁਣੌਤੀਆਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਕਦਮੀ ਇਨ੍ਹਾਂ ਲੋਕਾਂ ਦਾ ਮਾਣ-ਸਨਮਾਨ ਬਹਾਲ ਕਰਦੀ ਹੈ ਅਤੇ ਇਨ੍ਹਾਂ ਲਈ ਆਰਥਿਕ ਸੰਭਾਵਨਾਵਾਂ ਨੂੰ ਖੋਲ੍ਹਦੀ ਹੈ। ਉਨ੍ਹਾਂ ਨੇ ਕਿਹਾ ਇਹ ਯੋਜਨਾ ਨਾ ਸਿਰਫ਼ ਕਾਨੂੰਨੀ ਮਾਨਤਾ ਪ੍ਰਦਾਨ ਕਰਦੀ ਹੈ, ਸਗੋਂ ਲਾਲ ਲਕੀਰ ਦੇ ਵਸੀਆਂ ਨੂੰ ਆਰਥਿਕ ਤਰੱਕੀ ਲਈ ਆਪਣੀ ਜਾਇਦਾਦ ਦੀ ਵਰਤੋਂ ਕਰਨ ਦੇ ਸਾਧਨ ਵੀ ਦਿੰਦੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਲਾਗੂ ਕਰਨ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕ ਜਿਨ੍ਹਾਂ ਨੂੰ ਅੱਜ ਜਾਇਦਾਦ ਦੇ ਅਧਿਕਾਰ ਮਿਲ ਗਏ ਹਨ, ਉਹ ਆਪਣੀ ਜਾਇਦਾਦ ਵੇਚ ਸਕਣਗੇ ਅਤੇ ਆਪਣੇ ਘਰਾਂ ’ਤੇ ਕਰਜ਼ਾ ਲੈ ਸਕਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜਿਕ-ਆਰਥਿਕ ਸੁਰੱਖਿਆ ਨੂੰ ਵਧਾਉਣ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਟੁੱਟ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਡਰੋਨ ਸਰਵੇਖਣ, ਮੈਪਿੰਗ ਅਤੇ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨ ਦੀ ਪ੍ਰਕਿਰਿਆ ਕੀਤੀ ਗਈ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 711921 ਮੀਟਰਕ ਟਨ ਦੀ ਹੋਈ ਖਰੀਦ

ਕਿਸਾਨਾਂ ਨੂੰ 1609.27 ਕਰੋੜ ਰੁਪਏ ਦੀ ਅਦਾਇਗੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਬਟਾਲਾ:- ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ 719518 ਮੀਟਰਕ ਟਨ ਆਮਦ ਵਿੱਚੋਂ 711921 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ...

ਐੱਸ.ਐੱਸ.ਪੀ ਬਟਾਲਾ ਨਾਲ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ, ਵਪਾਰੀਆਂ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ’ਤੇ ਹੋਈ ਵਿਸਥਾਰਪੂਰਵਕ ਚਰਚਾ

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਬਲਾਕ ਪ੍ਰਧਾਨਾਂ ਦੇ ਵਫ਼ਦ ਨੇ ਵਪਾਰਕ ਖੇਤਰਾਂ ਵਿੱਚ ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਐੱਸਐੱਸਪੀ ਕੋਲ ਉਠਾਏ ਮੁੱਦੇ ਬਟਾਲਾ:- ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੇ ਬਲਾਕ ਪ੍ਰਧਾਨਾਂ ਦੇ ਇੱਕ ਵਫ਼ਦ ਵੱਲੋਂ ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ...

ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਲਾਲ ਲਕੀਰ ਦੇ ਘੇਰੇ ਵਿਚ ਆਉਂਦੇ ਲੋਕਾਂ ਦੀ ਪ੍ਰਾਪਰਟੀ ਨੂੰ ਮਿਲਿਆ ਕਾਨੂੰਨੀ ਹੱਕ

ਵਿਧਾਇਕ ਸ਼ੈਰੀ ਕਲਸੀ ਨੇ ਵੰਡੇ ਪ੍ਰਾਪਰਟੀ ਕਾਰਡ ਬਟਾਲਾ:- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਕੋਟ ਬੁੱਢਾ ਦੇ ਜਿਹੜੇ ਲੋਕਾਂ ਦੀ ਪ੍ਰਾਪਰਟੀ ਲਾਲ ਲਕੀਰ ਦੇ ਘੇਰੇ ਵਿਚ ਆਉਂਦੀ ਹੈ ਉਨ੍ਹਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ...

ਯੁਵਕ ਮੇਲੇ ਦੌਰਾਨ ਜਨਗਣਨਾ-2027 ਸਬੰਧੀ ਜਾਗਰੂਕਤਾ ਅਤੇ ਪਟਿਆਲਾ, ਪੰਜਾਬ ਵਿੱਚ ਦੂਜੇ ਪੜਾਅ ਦੀ ਸਿਖਲਾਈ ਦਾ ਜਾਇਜ਼ਾ

ਪਟਿਆਲਾ:- ਜਨਗਣਨਾ-2027 ਦੀਆਂ ਚੱਲ ਰਹੀਆਂ ਤਿਆਰੀਆਂ ਦੇ ਹਿੱਸੇ ਵਜੋਂ, ਸ਼੍ਰੀ ਸੋਨਮ ਛੇਰਿੰਗ, ਡਿਪਟੀ ਡਾਇਰੈਕਟਰ ਅਤੇ ਸ਼੍ਰੀਮਤੀ ਰੇਣੂ, ਸਹਾਇਕ ਡਾਇਰੈਕਟਰ, ਜਨਗਣਨਾ ਕਾਰਜ ਡਾਇਰੈਕਟੋਰੇਟ, ਪੰਜਾਬ ਨੇ ਜ਼ਿਲ੍ਹਾ ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਜਨਗਣਨਾ-2027 ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜਨਗਣਨਾ ਦੇ ਦੂਜੇ ਪੜਾਅ ਦੀਆਂ ਸਿਖਲਾਈ ਗਤੀਵਿਧੀਆਂ ਦਾ ਜਾਇਜ਼ਾ ਲੈਣਾ ਸੀ। ਦੌਰੇ ਦੌਰਾਨ ਅਧਿਕਾਰੀਆਂ ਨੇ...

ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ  ਤੀਜਾ ਤਿੰਨ ਰੋਜ਼ਾ ਟਰੇਨਿੰਗ ਸੈਸ਼ਨ ਸਫਲਤਾਪੂਰਵਕ ਮੁਕੰਮਲ

ਪੜਾਅ—2 ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਈ ਜਾਵੇਗੀ ਸਵੈ ਗਣਨਾ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ—ਕਮ—ਪ੍ਰਿੰਸੀਪਲ ਸੈਂਸਜ ਅਫਸਰ ਸ੍ਰੀ ਅਮਿਤ ਕੁਮਾਰ ਪੰਚਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ)—ਕਮ—ਜਿਲ੍ਹਾ ਸੈਂਸਜ ਅਫਸਰ, ਸ੍ਰੀ ਡੈਵੀ ਗੋਇਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਰਦਮਸ਼ੁਮਾਰੀ 2027 ਪੜਾਅ—2 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਤੀਜਾ ਤਿੰਨ ਰੋਜਾ ਟਰੇਨਿੰਗ ਸੈਸ਼ਨ ਬਾਵਾ ਨਿਹਾਲ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.