ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਵਿਭਾਗ ਵਲੋਂ ਭ੍ਰਿਸ਼ਟਾਚਾਰ ਸਬੰਧੀ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਲੋਕਾਂ ਨੂੰ ਜਾਣੂੰ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਅਮਨਦੀਪ ਸਿੰਘ ਮਾਨ ਡੀ. ਐਸ. ਪੀ. ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਅਤੇ ਇੰਸਪੈਕਟਰ ਰੁਪਿੰਦਰਪਾਲ ਕੌਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਉਹਨਾਂ ਨੂੰ ਸਰਕਾਰੀ ਕੰਮ ਕਰਵਾਉਣ ਸਬੰਧੀ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾਂ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੇ ਇੰਸਪੈਕਟਰ ਰਮਨਦੀਪ ਕੌਰ, ਸਬ ਇੰਸਪੈਕਟਰ ਨਰਿੰਦਰਪਾਲ ਕੌਰ,ਸਬ ਇੰਸਪੈਕਟਰ ਜਗਜੀਤ ਸਿੰਘ ਅਤੇ ਏ.ਐਸ.ਆਈ. ਗੁਰਤੇਜ ਸਿੰਘ ਹਾਜ਼ਰ ਸਨ।