Facebook-f Youtube X-twitter

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ 

ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ ਸਕੂਲ ਦੇ ਇਲੈਕਟੋਰਲ ਲਿਟਰੇਸੀ ਕਲੱਬ (ਈ.ਐੱਲ.ਸੀ.) ਵੱਲੋਂ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 83 ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ।

ਕੈਂਪ ਦਾ ਉਦਘਾਟਨ ਓ ਐਸ ਡੀ ਸ਼ਹਿਰੀ ਵਿਕਾਸ ਸ੍ਰੀ ਮੁਕਿਲਨ ਆਰ, ਆਈ.ਏ.ਐੱਸ. ਵੱਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਵਿੱਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਹਰ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਅਤੇ ਉਮੀਦਵਾਰਾਂ ਬਾਰੇ ਪੂਰੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ, ਤਾਂ ਜੋ ਸੂਝ-ਬੂਝ ਨਾਲ ਸਹੀ ਫ਼ੈਸਲਾ ਲਿਆ ਜਾ ਸਕੇ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

ਉਨ੍ਹਾਂ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ, ਸੱਕਸ਼ਮ ਅਤੇ 1950 ਹੈਲਪਲਾਈਨ ਸਮੇਤ ਚੋਣਾਂ ਨਾਲ ਸਬੰਧਤ ਵੱਖ-ਵੱਖ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਵੋਟਰ ਹੈਲਪਲਾਈਨ ਐਪ ਜਾਂ ਆਨਲਾਈਨ ਮਾਧਿਅਮ ਰਾਹੀਂ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ।

ਇਸ ਮੌਕੇ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਦੇ ਪ੍ਰਿੰਸੀਪਲ ਸ੍ਰੀ ਵਿਕਰਮਜੀਤ ਸਿੰਘ ਵੱਲੋਂ ਸ੍ਰੀ ਮੁਕਿਲਨ ਆਰ, ਆਈ.ਏ.ਐੱਸ. ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਦੇ ਆਯੋਜਨ ਵਿੱਚ ਸਹਿਯੋਗ ਦੇਣ ਵਾਲੀ ਟੀਮ ਅਤੇ ਵਿਦਿਆਰਥੀਆਂ ਦੀ ਵੀ ਸ਼ਮੂਲੀਅਤ ਰਹੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.