Facebook-f Youtube X-twitter

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।ਇਸ ਮੌਕੇ ਓਹਨਾ ਦੇ ਨਾਲ ਚੇਅਰਮੈਨ ਪਲੇਨਿੰਗ ਬੋਰਡ ਤੇਜਿੰਦਰ ਮਹਿਤਾ , ਜਿਲ੍ਹਾ ਚੇਅਰਮੈਨ ਟ੍ਰੇਡ ਕਮਿਸ਼ਨ ਵਿਨੋਦ ਸਿੰਗਲਾ, ਮੈਂਬਰ ਟ੍ਰੇਡ ਕਮਿਸ਼ਨ ਸੰਜੀਵ ਗੁਪਤਾ ਵੀ ਮੌਜੂਦ ਸਨ।

ਸ੍ਰੀ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨ ਅਤੇ ਲੋੜੀਂਦੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕਰਨ, ਤਾਂ ਜੋ ਯੋਗ ਦੁਕਾਨਦਾਰਾਂ ਨੂੰ ਸਕੀਮ ਦਾ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁਕਾਨਦਾਰਾਂ ਨੂੰ ਮਾਲਕੀ ਦੇ ਹੱਕ ਦੇਣ ਲਈ ਜੋ ਉਪਰਾਲਾ ਕੀਤਾ ਗਿਆ ਹੈ, ਉਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਸਕੀਮ ਨੂੰ ਲਾਗੂ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਵਪਾਰੀਆਂ ਦੇ ਸਹਿਯੋਗ ਨਾਲ ਲੋੜੀਂਦੇ ਕਦਮ ਚੁੱਕੇ ਜਾਣਗੇ।

ਚੇਅਰਮੈਨ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਜਿਹੜੇ ਦੁਕਾਨਦਾਰ ਇਸ ਸਕੀਮ ਤਹਿਤ ਆਪਣੀ ਦੁਕਾਨ ਦੀ ਮਾਲਕੀ ਲੈਣਾ ਚਾਹੁੰਦੇ ਹਨ, ਉਹ 6 ਤਾਰੀਖ ਤੱਕ ਆਪਣੇ ਫਾਰਮ ਭਰ ਕੇ ਜਮ੍ਹਾਂ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਦੁਕਾਨਦਾਰ ਇਸ ਸਕੀਮ ਤਹਿਤ ਮਾਲਕੀ ਲੈਣ ਦੇ ਇੱਛੁਕ ਨਹੀਂ ਹਨ, ਉਹ ਇਸ ਸਬੰਧੀ ਆਪਣੀ ਸਹਿਮਤੀ ਨਾ ਹੋਣ ਬਾਰੇ ਲਿਖਤੀ ਤੌਰ ‘ਤੇ ਜਾਣਕਾਰੀ ਦੇਣ, ਤਾਂ ਜੋ ਅਗਲੀ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

ਪਟਿਆਲਾ:- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ...

ਪਟਿਆਲਾ ਦਿਹਾਤੀ ਹਲਕੇ ਵਿੱਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ

ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ: ਮੁਕਿਲਨ ਆਰ  ਪਟਿਆਲਾ:- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿੱਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ...

ਵਿਜੀਲੈਂਸ ਬਿਉਰੋ ਵਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਹੈ ਮੁਹਿੰਮ

ਦੋਦਾ / ਸ੍ਰੀ ਮੁਕਤਸਰ ਸਾਹਿਬ:- ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ 1 ਨਵੰਬਰ 2026 ਤੱਕ ਜ਼ਿਲ੍ਹੇ ਵਿੱਚ ਮੁਹਿੰਮ  ਚਲਾਈ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ...

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸ਼੍ਰੀ ਹਰਗੋਬਿੰਦਪੁਰ ਸਾਹਿਬ:- ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਹਾਲੀ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ...

ਕਿਸਾਨ ਮੰਡੀਆਂ ’ਚ 17 ਫੀਸਦੀ ਨਮੀਂ ਵਾਲਾ ਝੋਨਾ ਲਿਆਉਣ ਨੂੰ ਹੀ ਦੇਣ ਤਰਜ਼ੀਹ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿ ਮੰਡੀਆਂ ਵਿੱਚ 17 ਫੀਸਦੀ ਨਮੀਂ ਵਾਲਾ ਝੋਨਾ ਹੀ ਲਿਆਉਣ ਨੂੰ ਤਰਜ਼ੀਹ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.