Facebook-f Youtube X-twitter

ਨੌਜਵਾਨ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ, ਹਰ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਏ: ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਟਿਆਲਾ

ਪਟਿਆਲਾ:- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਪਟਿਆਲਾ-ਕਮ-ਪ੍ਰਿੰਸੀਪਲ, ਸਰਕਾਰੀ ਗਰਲਜ਼ ਕਾਲਜ ਡਾ. ਸਵਿੰਦਰ ਸਿੰਘ ਰੇਖੀ, ਸਵੀਪ ਨੋਡਲ ਅਫ਼ਸਰ 115-ਪਟਿਆਲਾ ਰੁਪਿੰਦਰ ਸਿੰਘ ਅਤੇ ਪ੍ਰੋ. ਜਗਤਾਰ ਸਿੰਘ ਨੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੋਣ ਦੇ ਨਾਲ-ਨਾਲ ਵਰਤਮਾਨ ਦੀ ਮਹੱਤਵਪੂਰਨ ਤਾਕਤ ਵੀ ਹਨ। ਨੌਜਵਾਨਾਂ ਦੀ ਜਾਗਰੂਕਤਾ, ਸੋਚ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰੀ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ। ਵੋਟ ਦਾ ਅਧਿਕਾਰ ਹਰ ਯੋਗ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੰਦਾ ਹੈ ਅਤੇ ਵੋਟ ਪਾਉਣਾ ਇੱਕ ਮਹੱਤਵਪੂਰਨ ਨਾਗਰਿਕ ਜ਼ਿੰਮੇਵਾਰੀ ਵੀ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨੌਜਵਾਨ ਆਪਣੀ ਵੋਟਰ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ 100 ਫ਼ੀਸਦੀ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਦੀ ਪ੍ਰਾਪਤੀ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਅਜੇ 18 ਸਾਲ ਦੀ ਉਮਰ ਪੂਰੀ ਨਹੀਂ ਕਰ ਸਕੇ, ਉਹ ਵੀ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੋਟਰ ਜਾਗਰੂਕਤਾ ਦਾ ਸੰਦੇਸ਼ ਦੇ ਸਕਦੇ ਹਨ।

ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਚੋਣ ਕਮਿਸ਼ਨ ਦੀਆਂ ਡਿਜੀਟਲ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਈਸੀਆਈ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਅਤੇ ਚੋਣਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਫ਼ੋਨਾਂ ਵਿੱਚ ਚੋਣ ਕਮਿਸ਼ਨ ਦੀ ਅਧਿਕਾਰਤ ਐਪ ਇੰਸਟਾਲ ਕਰਨ ਅਤੇ ਇਸ ਬਾਰੇ ਆਪਣੇ ਸਾਥੀਆਂ ਨੂੰ ਵੀ ਜਾਗਰੂਕ ਕਰਨ, ਤਾਂ ਜੋ ਕੋਈ ਵੀ ਯੋਗ ਨਾਗਰਿਕ ਜਾਣਕਾਰੀ ਦੀ ਘਾਟ ਕਾਰਨ ਰਜਿਸਟ੍ਰੇਸ਼ਨ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਸਥਾਪਿਤ ਈਐਲਸੀ (ਚੋਣ ਸਾਖਰਤਾ ਕਲੱਬ) ਦੇ ਮੈਂਬਰ ਅਤੇ ਵਲੰਟੀਅਰ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਈਐਲਸੀ ਰਾਹੀਂ ਵਿਦਿਆਰਥੀ ਵੋਟਰ ਜਾਗਰੂਕਤਾ ਗਤੀਵਿਧੀਆਂ, ਪੋਸਟਰ ਮੇਕਿੰਗ, ਨਾਅਰੇ ਲਿਖਣ, ਰੈਲੀਆਂ, ਨੁੱਕੜ ਨਾਟਕਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਵਿੱਚ ਹਿੱਸਾ ਲੈ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਗਰੂਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਦਾ ਛੋਟਾ ਜਿਹਾ ਉਪਰਾਲਾ ਵੀ ਕਿਸੇ ਯੋਗ ਨੌਜਵਾਨ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰ ਸਕਦਾ ਹੈ। ਇਸ ਲਈ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਸਿਰਫ਼ ਆਪਣੇ ਆਪ ਤੱਕ ਹੀ ਸੀਮਤ ਨਾ ਰਹਿਣ, ਸਗੋਂ ਆਪਣੇ ਪਰਿਵਾਰਾਂ, ਦੋਸਤਾਂ ਅਤੇ ਸਮਾਜ ਵਿੱਚ ਵੀ ਵੋਟਰ ਜਾਗਰੂਕਤਾ ਦਾ ਸੰਦੇਸ਼ ਫੈਲਾਉਣ।

ਅੰਤ ਵਿੱਚ ਪ੍ਰੋ. ਰੇਖੀ ਨੇ ਕਿਹਾ ਕਿ ਜਾਗਰੂਕ ਵੋਟਰ, ਮਜ਼ਬੂਤ ਲੋਕਤੰਤਰ ਦੀ ਨੀਂਹ ਹਨ। ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਚੋਣ ਪ੍ਰਕਿਰਿਆ ਵਿੱਚ ਜ਼ਿੰਮੇਵਾਰ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.