Facebook-f Youtube X-twitter

ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ-ਹਰਪਾਲ ਸਿੰਘ ਚੀਮਾ

-ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਕਰਤਾਰ ਕੰਬਾਇਨ ਵੱਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਵਾਇਆ ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵਿਦਿਆਰਥੀਆਂ ਨੂੰ ਸਮਰਪਿਤ

-ਕਿਹਾ, ਕਰਤਾਰ ਐਗਰੋ ਇੰਡਸਟਰੀ ਦੀ ਤਰ੍ਹਾਂ ਬਾਕੀ ਉਦਮੀ ਵੀ ਸਮਾਜ ਸੇਵੀ ਕੰਮਾਂ ਲਈ ਅੱਗੇ ਆਉਣ

ਭਾਦਸੋਂ:- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਅੰਦਰ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਰਾਜ ਬਣਾਇਆ ਹੈ।

ਵਿੱਤ ਮੰਤਰੀ ਨੇ ਅੱਜ ਸਕੂਲ ਆਫ਼ ਐਮੀਨੈਂਸ ਭਾਦਸੋਂ ਵਿਖੇ ਕਰਤਾਰ ਕੰਬਾਇਨ ਤੇ ਟ੍ਰੈਕਟਰਜ ਇੰਡਸਟਰੀ ਵੱਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸ. ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਕਰਤਾਰ ਐਗਰੋ ਦੇ ਐਮਡੀ ਤੇ ਚੇਅਰਮੈਨ ਅਮਰਜੀਤ ਸਿੰਘ ਲੋਟੇ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਕਰਤਾਰ ਐਗਰੋ ਦੇ ਡਾਇਰੈਕਟਰਜ ਹਰਵਿੰਦਰ ਸਿੰਘ ਲੋਟੇ, ਹਰਮੀਤ ਸਿੰਘ ਲੋਟੇ, ਮਨਜੀਤ ਸਿੰਘ ਲੋਟੇ, ਮਨਪ੍ਰੀਤ ਸਿੰਘ ਲੋਟੇ, ਸੁਖਦੇਵ ਸਿੰਘ ਲੋਟੇ, ਇੰਦਰਜੀਤ ਸਿੰਘ ਲੋਟੇ ਤੇ ਪ੍ਰਧਾਨ ਫੀਕੋ ਗੁਰਮੀਤ ਸਿੰਘ ਕੁਲਾਰ ਵੀ ਮੌਜੂਦ ਸਨ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਐਗਰੋ ਦੀ ਸਮਾਜ ਸੇਵਾ, ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰਤਾਰ ਐਗਰੋ ਪ੍ਰਸਿੱਧ ਕੰਬਾਇਨ ਨਿਰਮਾਤਾ ਕੰਪਨੀ ਹੈ, ਪਰ ਇਸ ਨੇ ਖੇਤੀ ਖੇਤਰ ਦੇ ਨਾਲ-ਨਾਲ ਸਾਡੇ ਵਿਦਿਆਰਥੀਆਂ ਨੂੰ ਇੱਕ ਚੰਗਾ ਵਿੱਦਿਅਕ ਢਾਂਚਾ ਦੇਣ ਲਈ ਸਰਕਾਰ ਨਾਲ ਹੱਥ ਵਟਾਇਆ ਹੈ। ਚੀਮਾ ਨੇ ਕਿਹਾ ਕਿ ਬਾਕੀ ਉਦਯੋਗਿਕ ਘਰਾਣੇ ਵੀ ਕਰਤਾਰ ਐਗਰੋ ਦੀ ਤਰ੍ਹਾਂ ਸਮਾਜ ਸੇਵਾ ਲਈ ਆਪਣਾ ਹੱਥ ਅੱਗੇ ਵਧਾਉਣ ਤਾਂ ਸੋਨੇ ਉਪਰ ਸੁਹਾਗੇ ਵਰਗੀ ਗੱਲ ਬਣ ਜਾਂਦੀ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ ਨੂੰ ਆਪਣੀਆਂ ਮੋਹਰੀ ਤਰਜੀਹਾਂ ਵਿੱਚ ਸ਼ਾਮਲ ਕੀਤਾ ਤਾਂ ਅੱਜ ਸੂਬਾ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਗਿਆ ਅਤੇ ਸਾਰੇ ਪੰਜਾਬ ਵਿੱਚ ਬਣਾਏ ਗਏ ਸਕੂਲ ਆਫ਼ ਐਮੀਨੈਂਸ ਸਿੱਖਿਆ ਪ੍ਰਦਾਨ ਲਈ ਨਵੇਂ ਮੀਲ ਪੱਥਰ ਸਥਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਤੇ 361 ਵਿਦਿਆਰਥੀਆਂ ਨੇ ਜੇਈਈ ਮੇਨਜ ਤੇ 64 ਨੇ ਜੇਈਈ ਐਡਵਾਂਸ ਦਾ ਇਮਿਤਹਾਨ ਪਾਸ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਭਾਰਤ ਦਾ ਪਹਿਲਾ ਅਜਿਹਾ ਰਾਜ ਬਣ ਗਿਆ ਹੈ ਜਿਸ ਨੇ ਪਹਿਲੀ ਤੋਂ 12ਵੀਂ ਜਮਾਤ ਤੱਕ ‘ਆਰਟੀਫੀਸ਼ੀਅਲ ਇੰਟੈਲੀਜੈਂਸ’ (ਏਆਈ) ਨੂੰ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ। ਇਸ ਤੋਂ ਬਿਨ੍ਹਾਂ ਨੀਤੀ ਆਯੋਗ ਦੀ ‘ਸਿੱਖਿਆ ਗੁਣਵੱਤਾ ਰਿਪੋਰਟ 2026’ ਵਿੱਚ ਪੰਜਾਬ ਨੂੰ ਭਾਰਤ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਰਾਜਾਂ ਵਿੱਚ ਸ਼ਾਮਲ ਕੀਤਾ ਸੀ। ਜਦਕਿ, ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ (ਸਕੂਲੀ ਸਿੱਖਿਆ ਅਤੇ ਸਾਖਰਤਾ ਵਿਭਾਗ) ਦੁਆਰਾ ਜਾਰੀ ‘ਪਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0’ (ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ, 2024-25) ਵਿੱਚ ਵੀ ਪੰਜਾਬ ਦੇਸ਼ ਵਿੱਚ ਮੋਹਰੀ ਪ੍ਰਦਰਸ਼ਨ ਕਰਨ ਵਾਲੇ ਰਾਜਾਂ ਵਿੱਚੋਂ ਇੱਕ ਵਜੋਂ ਉੱਭਰਿਆ ਹੈ।

ਹਰਪਾਲ ਸਿੰਘ ਚੀਮਾ ਨੇ ਉਮੀਦ ਪ੍ਰਗਟਾਈ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਰਾਜ ਅੰਦਰ 3000 ਤੋਂ ਵਧੇਰੇ ਖੇਡ ਦੇ ਮੈਦਾਨ ਬਣਾਕੇ ਸੂਬੇ ਦੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਯਤਨ ਕੀਤੇ ਉਸੇ ਤਰ੍ਹਾਂ ਹੀ ਭਾਦਸੋਂ ਵਿਖੇ ਬਣਾਇਆ ਗਿਆ ਸ. ਦੌਲਤ ਸਿੰਘ ਲੋਟੇ ਮੈਮੋਰੀਅਲ ਸਪੋਰਟਸ ਕੰਪਲੈਕਸ ਵੀ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰਨ ਲਈ ਇੱਕ ਬਿਹਤਰੀਨ ਸੁਵਿਧਾ ਤੇ ਮਾਹੌਲ ਪ੍ਰਦਾਨ ਕਰੇਗਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਮੇਤ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਸੇਵਕ ਸਿੰਘ ਅਤੇ ਸਕੂਲ ਪ੍ਰਿੰਸੀਪਲ ਪ੍ਰੀਤਿੰਦਰ ਘਈ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਵੱਲੋਂ ਅਮਰਜੀਤ ਸਿੰਘ ਲੋਟੇ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਅਧਿਆਪਕ, ਮਾਪੇ ਤੇ ਵਿਦਿਆਰਥੀਆਂ ਸਮੇਤ ਲੋਟੇ ਪਰਿਵਾਰ ਦੇ ਮੈਂਬਰ ਹਾਜ਼ਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.