ਸ੍ਰੀ ਮੁਕਤਸਰ ਸਾਹਿਬ:- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਿਸ. ਜਸਵਿੰਦਰ ਸ਼ੀਮਾਰ, ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ(ਕੰਨਿਆ), ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਤ ਬਚਪਨ ਮੁਹਿੰਮ ਤਹਿਤ ਜਾਗਰੁਕਤਾ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਮਿਸ. ਗੁਰਪ੍ਰੀਤ ਕੌਰ, ਮਾਨਯੋਗ ਸਕੱਤਰ ਸਾਹਿਬ ਵਲੋਂ ਕੀਤੀ ਗਈ। ਉਹਨਾਂ ਨੇ ਬੱਚਿਆ ਨੂੰ Sexual Harassment of Women at Workplace Act, 2013 ਸਬੰਧੀ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਡ ਟੱਚ ਅਤੇ ਬੈਡ ਟੱਚ ਬਾਰੇ ਦੱਸਿਆ।
ਮਾਨਯੋਗ ਜੱਜ ਸਾਹਿਬ ਵਲੋਂ ਮਿਤੀ 21.11.2026 ਨੂੰ ਲੱਗਣ ਜਾ ਰਹੀ ਸਪੈਸ਼ਲ ਲੋਕ ਅਦਾਲਤ ਅਧੀਨ ਧਾਰਾ 138 NI Act ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜੂਡੀਸ਼ੀਅਲ ਸਾਹਿਬਾਨ ਨਾਲ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਸਪੈਸ਼ਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਰਖਣ ਤਾਂ ਜੋ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਡਾ. ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਬਾਲ ਸੁਰਿੱਖਆ ਅਫ਼ਸਰ ਦੁਆਰਾ ਦੱਸਿਆ ਗਿਆ ਕਿ ਜੇਕਰ ਆਪ ਨਾਲ ਕਿਸੇ ਕਿਸਮ ਦੀ ਕੋਈ ਛੇੜ-ਛਾੜ ਹੁੰਦੀ ਹੈ ਤਾਂ ਉਸ ਸਬੰਧੀ ਔਰਤਾਂ ਲਈ ਬਣੇ ਟੋਲ-ਫ੍ਰੀ ਨੰਬਰ 1098 ’ਤੇ ਕਾਲ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਸਾਈਬਰ ਕਰਾਇਮ ਸਬੰਧੀ 1930 ’ਤੇ ਕਾਲ ਕੀਤੀ ਜਾ ਸਕਦੀ ਹੈ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ।