Facebook-f Youtube X-twitter

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਟੀਮ ਵੱਲੋਂ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦਾ ਦੌਰਾ

ਪਟਿਆਲਾ, ਸਮਾਣਾ, ਪਾਤੜਾਂ:- ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਟੀਮ ਨੇ ਝੋਨੇ ਦੀ ਮੌਜੂਦਾ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਜ਼ਿਲ੍ਹੇ ਦਾ ਦੌਰਾ ਕੀਤਾ।ਇਸ ਟੀਮ ਵਿੱਚ ਹਵਾ ਗੁਣਵੱਤਾ ਕਮਿਸ਼ਨ (ਸੀ.ਏ.ਕਿਊ.ਐਮ) ਦੇ ਤਕਨੀਕੀ ਮੈਂਬਰ ਡਾ. ਐੱਸ. ਡੀ. ਅੱਤਰੀ ਅਤੇ ਵਿਗਿਆਨੀ-ਸੀ, ਵਿਜੇ ਕੁਮਾਰ ਸ਼ਾਮਲ ਸਨ।

ਦੌਰੇ ਦੌਰਾਨ ਕਮਿਸ਼ਨ ਦੀ ਟੀਮ ਨੇ ਸਭ ਤੋਂ ਪਹਿਲਾਂ ਤਹਿਸੀਲ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਸਥਿਤ ਮੈਸਰਜ਼ ਐੱਸ.ਪੀ.ਐੱਸ. ਈਕੋਫ੍ਰੈਂਡਲੀ ਫਿਊਲਜ਼ ਦੇ ਪਰਾਲੀ ਤੋਂ ਜੈਵਿਕ ਬਾਲਣ ਦੀਆਂ ਗੋਲੀਆਂ ਤਿਆਰ ਕਰਨ ਵਾਲੇ ਕਾਰਖਾਨੇ ਦਾ ਦੌਰਾ ਕੀਤਾ। ਟੀਮ ਦਾ ਸਵਾਗਤ ਕਰਦਿਆਂ ਉਪ ਮੰਡਲ ਮੈਜਿਸਟ੍ਰੇਟ ਸਮਾਣਾ ਰਿਚਾ ਗੋਇਲ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਮਿਸ਼ਨ ਦੀ ਟੀਮ ਨੇ ਕਾਰਖਾਨੇ ਦਾ ਨਿਰੀਖਣ ਕੀਤਾ ਅਤੇ ਪਰਾਲੀ ਤੋਂ ਜੈਵਿਕ ਬਾਲਣ ਦੀਆਂ ਗੋਲੀਆਂ ਤਿਆਰ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ। ਇਨ੍ਹਾਂ ਗੋਲੀਆਂ ਦੀ ਵਰਤੋਂ ਉਦਯੋਗਾਂ ਅਤੇ ਤਾਪ ਬਿਜਲੀ ਘਰਾਂ ਵਿੱਚ ਬਾਲਣ ਵਜੋਂ ਕੀਤੀ ਜਾਂਦੀ ਹੈ।

ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਣਤੇਜ ਸ਼ਰਮਾ ਨੇ ਦੱਸਿਆ ਕਿ ਅਜਿਹੇ ਕਾਰਖਾਨੇ ਖੇਤਾਂ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਪਰਾਲੀ ਦੀ ਸੁਚੱਜੀ ਵਰਤੋਂ ਲਈ ਬਦਲਵਾਂ ਰਾਹ ਮੁਹੱਈਆ ਕਰਵਾਉਂਦੇ ਹਨ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਚਣ ਵਿੱਚ ਮਦਦ ਮਿਲਦੀ ਹੈ ਅਤੇ ਇਸ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਯੋਗਦਾਨ ਪੈਂਦਾ ਹੈ।

ਇਸ ਤੋਂ ਬਾਅਦ ਕਮਿਸ਼ਨ ਦੀ ਟੀਮ ਨੇ ਤਹਿਸੀਲ ਪਾਤੜਾਂ ਦੇ ਪਿੰਡ ਦੁਤਾਲ ਅਤੇ ਪਿੰਡ ਗੁਲਾਹੜ ਦਾ ਦੌਰਾ ਕੀਤਾ। ਇਸ ਦੌਰਾਨ ਖੇਤਾਂ ਵਿੱਚ ਹੀ ਪਰਾਲੀ ਦੇ ਪ੍ਰਬੰਧਨ ਅਤੇ ਖੇਤਾਂ ਤੋਂ ਬਾਹਰ ਇਸ ਦੀ ਵਰਤੋਂ ਸਬੰਧੀ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਟੀਮ ਨੇ ਦੋਵਾਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਕਾਲਾ ਰਾਮ ਕਾਂਸਲ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਮਿਸ਼ਨ ਦੀ ਟੀਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਅਤੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ।

ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਰਗਰਮ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬਧ ਕਰਵਾਉਣ ਦੀ ਪ੍ਰਸ਼ੰਸਾ ਕੀਤੀ। ਕਿਸਾਨਾਂ ਅਨੁਸਾਰ, ਇਸ ਨਾਲ ਉਨ੍ਹਾਂ ਨੂੰ ਪਰਾਲੀ ਦੇ ਵਿਗਿਆਨਕ ਢੰਗ ਨਾਲ ਪ੍ਰਬੰਧਨ ਦੇ ਤਰੀਕੇ ਅਪਣਾਉਣ ਵਿੱਚ ਮਦਦ ਮਿਲੀ ਹੈ ਅਤੇ ਪਰਾਲੀ ਸਾੜਨ ਦੀ ਲੋੜ ਘਟੀ ਹੈ।

ਕਮਿਸ਼ਨ ਦੇ ਅਧਿਕਾਰੀਆਂ ਨੇ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦੇ ਖੇਤਾਂ ਵਿੱਚ ਅਤੇ ਖੇਤਾਂ ਤੋਂ ਬਾਹਰ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਟੀਮ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਆਪਣੇ ਯਤਨ ਜਾਰੀ ਰੱਖਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਦੀ ਅਪੀਲ ਕੀਤੀ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.