Facebook-f Youtube X-twitter

ਤਾਇਕਵਾਂਡੋ ਅੰਡਰ-14 ਲੜਕੀਆਂ ਦੇ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ‘ਚ ਕਰਵਾਏ ਗਏ

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ,ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲੇ ਵਿਖੇ ਅੰਡਰ-14 ਲੜਕੀਆਂ ਦੇ ਤਾਇਕਵਾਂਡੋ ਦੇ ਮੁਕਾਬਲੇ ਕਰਵਾਏ ਗਏ।ਅੰਡਰ-14 ਲੜਕਿਆਂ ਦੇ ਤਾਇਕਵਾਂਡੋ ਮੁਕਾਬਲਿਆਂ ਵਿੱਚ -18 ਕਿਲੋ ਭਾਰ ਵਿੱਚ ਗਗਨਪ੍ਰੀਤ ਕੌਰ ਨੇ ਗੋਲਡ,ਲਵੀਨਾ ਸ਼ਰਮਾ ਨੇ ਸਿਲਵਰ,-20 ਕਿਲੋ ਭਾਰ ਵਿੱਚ ਅਲੀਕਾ ਨੇ ਗੋਲਡ,ਹਰਸ਼ਿਤਾ ਨੇ ਸਿਲਵਰ, ਗੁਰਵੀਰ ਕੌਰ ਨੇ ਬਰਾਉਨਜ਼,-38 ਕਿਲੋ ਭਾਰ ਵਿੱਚ ਜਸਕੀਰਤ ਨੇ ਗੋਲਡ,ਸਹਿਜਲੀਨ ਕੌਰ ਨੇ ਸਿਲਵਰ,ਪ੍ਰਤੀਕਸ਼ਾ ਨੇ ਬਰਾਉਨਜ਼ ਮੈਡਲ ਜਿੱਤੇ।ਮੁੱਖ ਮਹਿਮਾਨ ਦੇ ਤੌਰ ਤੇ ਡੀਐਸਸੀ ਡਾ.ਦਲਜੀਤ ਸਿੰਘ ਤੇ ਡਾ ਰਾਜਦੀਪ ਸਿੰਘ (ਚੇਅਰਮੈਨ) ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਉਚੇਚੇ ਤੌਰ ਤੇ ਪਹੁੰਚ ਕੇ ਜੇਤੂ ਖਿਡਾਰਨਾਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਅਬਜਰਵਰ ਨਿਖਿਲ ਹੰਸ,ਰਵੀ ਸਿੰਘ-ਟੈਕਨੀਕਲ ਕਮੇਟੀ ਮੈਂਬਰ,ਸ਼ਸ਼ੀ ਮਾਨ,ਡਾ ਆਸਾ ਸਿੰਘ,ਸਤਵਿੰਦਰ ਸਿੰਘ ਤਾਇਕਵਾਂਡੋ ਕੋਚ,ਸੁਰਿੰਦਰਪਾਲ ਸਿੰਘ ਐਸਪੀ,ਹਰਜੀਤ ਸਿੰਘ, ਗੁਰਪਿਆਰ ਸਿੰਘ,ਮੋਹਿਤ ਕੁਮਾਰ,ਰੇਨੂ ਕੌਸ਼ਲ, ਅਜਮੇਰ ਸਿੰਘ, ਬੁੱਧਰਾਮ,ਗੁਰਪ੍ਰੀਤ ਸਿੰਘ,ਚਿਰਾਗ਼ ਕੁਮਾਰ, ਕੁਲਦੀਪ ਕੌਰ,ਮਮਤਾ ਰਾਣੀ, ਅਮਨਦੀਪ ਕੌਰ ਕੋਚ,ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ- ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ

-ਸਮਾਣਾ ਹਲਕੇ ਦੇ ਵੱਖ-ਵੱਖ ਬੰਦ ਪਏ ਬੱਸ ਰੂਟਾਂ ਨੂੰ ਮੁੜ ਚਲਾਉਂਣ ਸਬੰਧੀ ਸਾਬਕਾ ਮੰਤਰੀ ਰੱਖੜਾ ਨਾਲ ਚਰਚਾ  ਪਟਿਆਲਾ, 13 ਨਵੰਬਰ: ਪੀ. ਆਰ. ਟੀ. ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਦਿੱਤੇ ਗਏ ਨਿੱਘੇ ਸੱਦੇ ‘ਤੇ ਅੱਜ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਹਲਕਾ ਇੰਚਾਰਜ ਸਮਾਣਾ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਪਹੁੰਚੇ। ਇਸ ਮੌਕੇ ਚੇਅਰਮੈਨ ਐਡਵੋਕੇਟ...

ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ

ਬਟਾਲਾ:- ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਵਿੱਚ ਵੋਟ ਦੇ ਮਹੱਤਵ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਨੇ ਕਿਹਾ ਕਿ ਭਾਰਤ ਚੋਣ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ CASO ਸਰਚ ਅਭਿਆਨ

ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਪੁਲਿਸ ਲਗਾਤਾਰ ਚੈਕਿੰਗ ਜਾਰੀ ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਡੀਜੀਪੀ ਪੰਜਾਬ ਜੀ ਅਤੇ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਲਗਾਤਾਰ ਸਖ਼ਤ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

• ਵੈਟਰਨਰੀ ਅਫ਼ਸਰਾਂ ਨੂੰ ਬਿਮਾਰੀਆਂ ਦੀ ਰੋਕਥਾਮ, ਵਿਗਿਆਨਕ ਖੁਰਾਕ ਅਤੇ ਪਸ਼ੂ ਫਾਰਮਾਂ ਦੀ ਸਫ਼ਾਈ ਤੇ ਜੈਵਿਕ ਸੁਰੱਖਿਆ ਨੂੰ ਤਰਜੀਹ ਦੇਣ ਦਾ ਸੱਦਾ • ਸੂਬਾ-ਪੱਧਰੀ ਤਕਨੀਕੀ ਸੈਮੀਨਾਰ ਦੌਰਾਨ ਆਧੁਨਿਕ ਡੇਅਰੀ ਫਾਰਮਿੰਗ, ਬਿਮਾਰੀਆਂ ਦੀ ਰੋਕਥਾਮ ਅਤੇ ਪ੍ਰਜਨਣ ਸਮਰੱਥਾ ‘ਤੇ ਜ਼ੋਰ ਚੰਡੀਗੜ੍ਹ:- ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

62 ਕਥਿਤ ਮਾਮਲਿਆਂ ਦੀ ਨਿਰਪੱਖ ਜਾਂਚ; ਦੋਸ਼ੀਆਂ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ, ਸੂਬੇ ਭਰ ਵਿੱਚ ਪੜਤਾਲ ਦੇ ਨਿਰਦੇਸ਼ ਚੰਡੀਗੜ੍ਹ:- ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.