ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 5.01 ਲੱਖ ਮੀਟ੍ਰਿਕ ਟਨ ਤੋਂ ਪਾਰ
ਸ੍ਰੀ ਮੁਕਤਸਰ ਸਾਹਿਬ:- ਜ਼ਿਲ੍ਹੇ ਅੰਦਰ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ, ਲਿਫ਼ਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨਾਲ ਰੋਜ਼ਾਨਾ ਕੀਤੀ ਜਾ ਰਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਨੇ ਤੇਜ਼ੀ ਫੜ ਲਈ ਹੈ ਅਤੇ ਇਸਦੇ ਨਾਲ ਹੀ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ 31 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 5,01,022 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 4,61,838 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 2,58,032.79 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ